੨ ਥੱਸਲੁਨੀਕੀਆਂ ਨੂੰ 2
2
ਪ੍ਰਭੁ ਦੇ ਆਉਣ ਉੱਤੇ ਕੁਧਰਮੀ ਦਾ ਨਾਸ
1ਹੁਣ ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇੱਕਠਿਆਂ ਹੋਣ ਦੇ ਵਿਖੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ 2ਭਈ ਤੁਸੀਂ ਤੁਹਾਡੇ ਕਿਸੇ ਰੂਹ ਯਾ ਬਾਣੀ ਯਾ ਸਾਡੇ ਨਾਉਂ ਦੀ ਜਾਹਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਾਬਰ ਜਾਓ ਭਈ ਮਾਨੋ ਪ੍ਰਭੁ ਦਾ ਦਿਨ ਆਣ ਪੁੱਜਿਆ ਹੈ ! 3ਕੋਈ ਤੁਹਾਨੂੰ ਕਿਸੇ ਤਰਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਨਹੀਂ ਆਵੇਗਾ ਜਿੰਨਾ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਕੁਧਰਮ#2:3 ਅਥਵਾ ਪਾਪ ਦਾ ਦਾ ਪੁਰਖ ਅਰਥਾਤ ਵਿਨਾਸ ਦਾ ਪੁੱਤ੍ਰ ਪਰਗਟ ਨਾ ਹੋ ਜਾਵੇ 4ਜੋ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਯਾ ਪੂਜਿਆ ਜਾਂਦਾ ਹੈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੀਕ ਜੋ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਕਰਕੇ ਵਿਖਾਉਂਦਾ ਹੈ ! 5ਕੀ ਤੁਹਾਨੂੰ ਚੇਤੇ ਨਹੀਂ ਭਈ ਤੁਹਾਡੇ ਕੋਲ ਹੁੰਦਿਆਂ ਮੈਂ ਤੁਹਾਨੂੰ ਏਹ ਗੱਲਾਂ ਆਖੀਆਂ ? 6ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਡੱਕੀ ਬੈਠਾ ਹੈ ਭਈ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ 7ਕੁਧਰਮ ਦੀ ਭੇਤ ਹੁਣ ਵੀ ਤਾਂ ਅਸਰ ਕਰੀ ਜਾਂਦੀ ਹੈ ਪਰ ਜਦ ਤਾਈਂ ਉਹ ਵਿੱਚੋਂ ਹਟ ਨਾ ਜਾਵੇ ਇੱਕ ਡੱਕਣ ਵਾਲਾ ਹੈ 8ਤਦ ਉਹ ਕੁਧਰਮੀ ਪਰਗਟ ਹੋਵੇਗਾ ਜਿਹ ਨੂੰ ਪ੍ਰਭੁ ਯਿਸੂ ਆਪਣੇ ਮੁਖ ਦੇ ਸਾਹ ਨਾਲ ਦਗਧ ਕਰੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ 9ਉਸ ਕੁਧਰਮੀ ਦਾ ਆਉਣਾ ਸ਼ਤਾਨ ਦੇ ਅਮਲ ਅਨੁਸਾਰ ਹਰ ਪਰਕਾਰ ਦੀ ਸ਼ਕਤੀ, ਝੂਠੀਆਂ ਨਿਸ਼ਾਨੀਆਂ ਅਤੇ ਅਚਰਜਾਂ ਨਾਲ ਹੋਵੇਗਾ, 10ਨਾਲੇ ਓਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ ਕੁਧਰਮ ਦੇ ਹਰ ਪਰਕਾਰ ਦੇ ਛਲ ਨਾਲ, ਇਸ ਕਾਰਨ ਜੋ ਓਹਨਾਂ ਨੇ ਸਚਿਆਈ ਦੇ ਪ੍ਰੇਮ ਨੂੰ ਕਬੂਲ ਨਾ ਕੀਤਾ ਜਿਸ ਤੋਂ ਓਹਨਾਂ ਦੀ ਮੁਕਤੀ ਹੋ ਜਾਂਦੀ 11ਸੋ ਇਸੇ ਕਰਕੇ ਪਰਮੇਸ਼ੁਰ ਓਹਨਾਂ ਉੱਤੇ ਧੋਖੇ ਦਾ ਅਸਰ ਘੱਲਦਾ ਹੈ ਭਈ ਉਹ ਝੂਠ ਨੂੰ ਸੱਚ ਮੰਨਣ 12ਤਾਂ ਜੋ ਓਹ ਸੱਭੇ ਦੋਸ਼ੀ ਠਹਿਰਨ ਜਿਨ੍ਹਾਂ ਸੱਚ ਨੂੰ ਨਾ ਮੰਨਿਆ ਸਗੋਂ ਕੁਧਰਮ ਉੱਤੇ ਪਰਸੰਨ ਰਹੇ।।
13ਪਰ ਹੇ ਭਰਾਵੋ, ਪ੍ਰਭੁ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰੀਏ ਇਸ ਕਰਕੇ ਜੋ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਭਈ ਤੁਹਾਨੂੰ ਆਤਮਾ ਤੋਂ ਪਵਿੱਤਰ ਹੋਣ ਨਾਲ ਅਤੇ ਸੱਚ ਨੂੰ ਮੰਨਣ ਨਾਲ ਮੁਕਤੀ ਹੱਥ ਆਵੇ 14ਜਿਹ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ ਖਬਰੀ ਦੇ ਰਾਹੀਂ ਸੱਦਿਆ ਭਈ ਤੁਹਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੀ ਮਹਿਮਾ ਪਰਾਪਤ ਹੋਵੇ 15ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਰਵਾਇਤਾਂ ਨੂੰ ਜਿਹੜੀਆਂ ਤੁਸਾਂ ਭਾਵੇਂ ਜ਼ਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜੀ ਰੱਖੋ।।
16ਹੁਣ ਸਾਡਾ ਪ੍ਰਭੁ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਭਲੀ ਆਸਾ ਦਿੱਤੀ 17ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਓਹਨਾਂ ਨੂੰ ਹਰੇਕ ਸ਼ੁਭ ਕਰਮ ਅਤੇ ਬਚਨ ਵਿੱਚ ਦ੍ਰਿੜ੍ਹ ਕਰੇ।।
Currently Selected:
੨ ਥੱਸਲੁਨੀਕੀਆਂ ਨੂੰ 2: PUNOVBSI
Highlight
Share
Compare
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.