YouVersion Logo
Search Icon

ਤਿਮੋਥਿਉਸ ਨੂੰ ਦੂਜੀ ਪੱਤ੍ਰੀ 2

2
ਪਰਮੇਸ਼ੁਰ ਦਾ ਚੰਗਾ ਸਿਪਾਹੀ ਅਤੇ ਪਰਵਾਨ ਕਾਰੀਗਰ
1ਉਪਰੰਤ ਹੇ ਮੇਰੇ ਬੱਚੇ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ 2ਅਤੇ ਜਿਹੜੀਆਂ ਗੱਲਾਂ ਤੈਂ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੈਥੋਂ ਸੁਣੀਆਂ ਅਜੇਹਿਆਂ ਮਾਤਬਰ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਜੋਗ ਹੋਣ 3ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਙੁ ਮੇਰੇ ਨਾਲ ਦੁਖ ਝੱਲ 4ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਵਿਹਾਰਾਂ ਵਿੱਚ ਨਹੀਂ ਫਸਾਉਂਦਾ ਭਈ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ 5ਫੇਰ ਜੇ ਕੋਈ ਅਖਾੜੇ ਵਿੱਚ ਖੇਡੇ ਤਾਂ ਜਦੋਂ ਤੀਕ ਉਹ ਕਾਇਦੇ ਮੂਜਬ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ 6ਕਰਸਾਣ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ 7ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ ਕਿਉਂ ਜੋ ਪ੍ਰਭੁ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ 8ਯਿਸੂ ਮਸੀਹ ਨੂੰ ਜਿਹੜਾ ਦਾਊਦ ਦੀ ਨਸਲ ਵਿੱਚੋਂ ਹੈ, ਜਿਹੜਾ ਮੇਰੀ ਖੁਸ਼ ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਚੇਤੇ ਰੱਖ 9ਜਿਹ ਦੇ ਨਮਿੱਤ ਮੈਂ ਬਦਕਾਰ ਵਾਂਙੁ ਬੰਧਨਾਂ ਤੀਕ ਦਾ ਦੁਖ ਭੋਗਦਾ ਹਾਂ ਪਰੰਤੂ ਪਰਮੇਸ਼ੁਰ ਦਾ ਬਚਨ ਬੱਧਾ ਹੋਇਆ ਨਹੀਂ 10ਇਸ ਕਾਰਨ ਮੈਂ ਚੁਣਿਆਂ ਹੋਇਆ ਲੋਕਾਂ ਲਈ ਸੱਭੋ ਕੁਝ ਸਹਿੰਦਾ ਹਾਂ ਭਈ ਓਹ ਭੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ ਸਦੀਪਕ ਤੇਜ ਸਣੇ ਪਰਾਪਤ ਕਰਨ 11ਇਹ ਬਚਨ ਸਤ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮੋਏ ਤਾਂ ਉਹ ਦੇ ਨਾਲ ਜੀਵਾਂਗੇ ਭੀ 12ਜੇ ਸਹਾਰ-ਲਈਏ ਤਾਂ ਉਹ ਦੇ ਨਾਲ ਰਾਜ ਭੀ ਕਰਾਂਗੇ । ਜੇ ਉਹ ਦਾ ਇਨਕਾਰ ਕਰੀਏ ਤਾਂ ਉਹ ਭੀ ਸਾਡਾ ਇਨਕਾਰ ਕਰੇਗਾ 13ਭਾਵੇਂ ਅਸੀਂ ਬੇ ਵਫ਼ਾ ਹੋਈਏ ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸੱਕਦਾ।।
14ਏਹ ਗੱਲਾਂ ਉਨ੍ਹਾਂ ਨੂੰ ਚੇਤੇ ਕਰਾ ਅਤੇ ਪ੍ਰਭੁ ਨੂੰ ਗਵਾਹ ਕਰਕੇ ਤਗੀਦ ਕਰ ਭਈ ਓਹ ਸ਼ਬਦਾਂ ਦਾ ਝਗੜਾ ਨਾ ਕਰਨ ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਹੈ ਸਗੋਂ ਸੁਣਨ ਵਾਲਿਆਂ ਨੂੰ ਵਿਗਾੜਦਾ ਹੀ ਹੈ 15ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਹ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦਾ ਜਥਾਰਥ ਵਖਿਆਣ ਕਰਨ ਵਾਲਾ ਹੋਵੇ 16ਪਰ ਕੁਧਰਮ ਦੀ ਬੁੜ ਬੁੜਾਟ ਤੋਂ ਲਾਂਭੇ ਰਹੁ ਕਿਉਂ ਜੋ ਏਹ ਲੋਕਾਂ ਨੂੰ ਅਭਗਤੀ ਦੇ ਰਾਹ ਵਿੱਚ ਅਗਾਹਾਂ ਲੈ ਹੀ ਅਗਾਹਾਂ ਜਾਵੇਗੀ 17ਅਤੇ ਓਹਨਾਂ ਦਾ ਬਚਨ ਮਿੱਠੀ ਮੌਹਰੀ ਵਾਂਙੁ ਖਾਂਦਾ ਜਾਵੇਗਾ । ਓਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ 18ਓਹ ਇਹ ਕਹਿ ਕੇ ਭਈ ਕਿਆਮਤ ਹੋ ਚੁੱਕੀ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਨਿਹਚਾ ਨੂੰ ਵਿਗਾੜਦੇ ਹਨ 19ਤਾਂ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੁ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਭਈ ਹਰੇਕ ਜਿਹੜਾ ਪ੍ਰਭੁ ਦਾ ਨਾਮ ਲੈਂਦਾ ਹੈ, ਕੁਧਰਮ ਤੋਂ ਅੱਡ ਰਹੇ 20ਵੱਡੇ ਘਰ ਵਿੱਚ ਨਿਰੇ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਭੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ 21ਸੋ ਜੇ ਕੋਈ ਆਪਣੇ ਆਪ ਨੂੰ ਇਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ ਮਾਲਕ ਦੇ ਵਰਤਣ ਜੋਗ ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ 22ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੁ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਨਿਹਚਾ, ਪ੍ਰੇਮ ਅਤੇ ਮਿਲਾਪ ਦੇ ਮਗਰ ਲੱਗਾ ਰਹੁ 23ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈ ਭਈ ਓਹਨਾਂ ਤੋਂ ਝਗੜੇ ਪੈਦਾ ਹੁੰਦੇ ਹਨ 24ਅਤੇ ਇਹ ਜੋਗ ਨਹੀਂ ਹੈ ਜੋ ਪ੍ਰਭੁ ਦਾ ਦਾਸ ਝਗੜਾ ਕਰੇ ਸਗੋਂ ਸਭਨਾਂ ਨਾਲ ਅਸੀਲ ਅਤੇ ਸਿੱਖਿਆ ਦੇਣ ਜੋਗ ਅਤੇ ਸਬਰ ਕਰਨ ਵਾਲਾ ਹੋਵੇ 25ਅਤੇ ਜਿਹੜੇ ਸਾਹਮਣਾ ਕਰਦੇ ਹਨ ਓਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਓਹਨਾਂ ਨੂੰ ਤੋਬਾ ਕਰਨੀ ਬ਼ਖ਼ਸ਼ੇ ਭਈ ਸਤ ਦੇ ਗਿਆਨ ਨੂੰ ਪਰਾਪਤ ਕਰਨ 26ਅਤੇ ਉਹ ਦੀ ਇੱਛਿਆ ਨੂੰ ਪੂਰਿਆਂ ਕਰਨ ਲਈ ਸ਼ਤਾਨ ਦੀ ਫਾਹੀ ਵਿੱਚ ਫੱਸ ਕੇ ਹੋਸ਼ ਵਿੱਚ ਆਣ ਕੇ ਬਚ ਨਿੱਕਲਣ।।

Highlight

Share

Copy

None

Want to have your highlights saved across all your devices? Sign up or sign in

YouVersion uses cookies to personalize your experience. By using our website, you accept our use of cookies as described in our Privacy Policy