ਉਪਦੇਸ਼ਕ ਦੀ ਪੋਥੀ 12
12
ਪਰਮੇਸ਼ੁਰ ਦਾ ਭੈ ਸਾਰੇ ਬਚਨਾਂ ਦਾ ਸਾਰ
1ਆਪਣੀ ਜੁਆਨੀ ਦੇ ਦਿਨੀਂ ਆਪਣੇ ਕਰਤਾਰ ਨੂੰ
ਚੇਤੇ ਰੱਖ,
ਜਦ ਕਿ ਓਹ ਮਾੜੇ ਦਿਨ ਅਜੇ ਨਹੀਂ ਆਏ,
ਅਤੇ ਓਹ ਵਰਹੇ ਅਜੇ ਨੇੜੇ ਨਹੀਂ ਪੁੱਜੇ ਜਿੰਨ੍ਹਾਂ ਵਿੱਚ
ਤੂੰ ਆਖੇਂਗਾ,
ਏਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਹੈ,
2ਜਦ ਤੀਕਰ ਸੂਰਜ ਅਤੇ ਚਾਨਣ,
ਅਤੇ ਚੰਦਰਮਾ ਅਤੇ ਤਾਰੇ ਅਨ੍ਹੇਰੇ ਨਹੀਂ ਹੁੰਦੇ,
ਅਤੇ ਬੱਦਲ ਵਰ੍ਹਨ ਦੇ ਪਿੱਛੋਂ ਫੇਰ ਨਹੀਂ ਮੁੜਦੇ,-
3ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ,
ਅਤੇ ਤਕੜੇ ਲੋਕ ਕੁੱਬੇ ਹੋ ਜਾਣ,
ਅਤੇ ਪੀਹਣਵਾਲੀਆਂ ਥੋੜੀਆਂ ਹੋਣ ਦੇ ਕਾਰਨ
ਖੁੱਟ ਜਾਣ,
ਅਤੇ ਓਹ ਜੋ ਬਾਰੀਆਂ ਵਿੱਚੋਂ ਦੀ ਤੱਕਦੀਆਂ ਹਨ
ਧੁੰਧਲੀਆਂ ਹੋ ਜਾਣ,
4ਅਤੇ ਗਲੀ ਦੇ ਬੂਹੇ ਬੰਦ ਹੋ ਜਾਣ,-
ਜਦ ਚੱਕੀ ਦੀ ਅਵਾਜ਼ ਹੌਲੀ ਹੋ ਜਾਵੇ,
ਅਤੇ ਪੰਛੀ ਦੀ ਅਵਾਜ਼ ਤੋਂ ਓਹ ਚੌਂਕ ਉੱਠਣ,
ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ
ਹੋ ਜਾਣ,-
5ਓਹ ਉਚਿਆਈ ਤੋਂ ਵੀ ਡਰਨਗੇ,
ਅਤੇ ਰਾਹ ਵਿੱਚ ਭੈਜਲ ਹੋਣਗੇ,
ਅਤੇ ਬਦਾਮ ਦਾ ਬੂਟਾ ਲਹਿ ਲਹਿ ਕਰੇਗਾ,
ਅਤੇ ਟਿੱਡੀ ਵੀ ਭਾਰੀ ਲੱਗੇਗੀ,
ਅਤੇ ਇੱਛਿਆ ਮਿਟ ਜਾਵੇਗੀ,
ਕਿਉਂ ਜੋ ਮਨੁੱਖ ਆਪਣੇ ਸਦੀਪਕ ਦੇ ਟਿਕਾਣੇ
ਨੂੰ ਤੁਰ ਜਾਂਦਾ,
ਅਤੇ ਸੋਗ ਕਰਨ ਵਾਲੇ ਗਲੀ ਗਲੀ ਭੌਂਦੇ ਹਨ,-
6ਇਸ ਤੋਂ ਪਹਿਲਾਂ ਜੋ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ,
ਯਾ ਸੋਨੇ ਦਾ ਕਟੋਰਾ ਟੁੱਟ ਜਾਵੇ,
ਯਾ ਘੜਾ ਸੁੰਬ ਦੇ ਕੋਲ ਭੰਨਿਆ ਜਾਵੇ,
ਯਾ ਤਲਾਉ ਦੇ ਕੋਲ ਚਰਖੜੀ ਟੁੱਟ ਜਾਵੇ,
7ਅਤੇ ਖਾਕ ਮਿੱਟੀ ਨਾਲ ਪਹਿਲਾਂ ਵਾਂਙੁ ਜਾ ਰਲੇ,
ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ,
ਜਿਸ ਨੇ ਉਸ ਨੂੰ ਬਖਸ਼ਿਆ ਸੀ।
8ਵਿਅਰਥਾਂ ਦਾ ਵਿਅਰਥ, ਉਪਦੇਸ਼ਕ ਆਖਦਾ ਹੈ,
ਸਭ ਵਿਅਰਥ ਹੈ!।।
9ਉਪਰੰਤ ਉਪਦੇਸ਼ਕ ਬੁੱਧਵਾਨ ਜੋ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ,– ਹਾਂ, ਉਸ ਨੇ ਚੰਗੀ ਤਰ੍ਹਾਂ ਕੰਨ ਲਾਇਆ ਅਤੇ ਭਾਲ ਭਾਲ ਕੇ ਬਾਹਲੀਆਂ ਕਹਾਉਤਾਂ ਰਚੀਆਂ 10ਉਪਦੇਸ਼ਕ ਮਨ ਭਾਉਂਦੀਆਂ ਗੱਲਾਂ ਦੀ ਭਾਲ ਵਿੱਚ ਰਿਹਾ ਅਤੇ ਜੋ ਕੁਝ ਲਿਖਿਆ ਗਿਆ ਸਿੱਧਾ ਅਰ ਸਚਿਆਈ ਦੀਆਂ ਗੱਲਾਂ ਸੀ 11ਬੁੱਧਵਾਨਾਂ ਦੇ ਬਚਨ ਪਰਾਣੀਆਂ ਵਰਗੇ ਹਨ ਅਤੇ ਇਕੱਠੇ ਬੋਲ ਲੱਗਿਆਂ ਹੋਇਆਂ ਕਿੱਲਾਂ ਵਰਗੇ ਜਿਹੜੇ ਇੱਕ ਅਯਾਲੀ ਕੋਲੋਂ ਦਿੱਤੇ ਗਏ ਹਨ 12ਸੋ ਹੁਣ, ਹੇ ਮੇਰੇ ਪੁੱਤ੍ਰ, ਤੂੰ ਏਹਨਾਂ ਤੋਂ ਹੁਸ਼ਿਆਰੀ ਸਿੱਖ,– ਬਹੁਤ ਪੋਥੀਆਂ ਦੇ ਰਚਨ ਦਾ ਅੰਤ ਨਹੀਂ ਅਤੇ ਬਹੁਤ ਪੜ੍ਹਨਾ ਥਕਾਉਂਦਾ ਹੈ 13ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ,– ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੀਆਂ ਆਗਿਆਂ ਨੂੰ ਮੰਨ ਕਿਉਂ ਜੋ ਇਨਸਾਨ ਦਾ ਇਹੋ ਰਿਣ ਹੈ 14ਪਰਮੇਸ਼ੁਰ ਤਾਂ ਇੱਕ ਇੱਕ ਕੰਮ ਦਾ ਅਤੇ ਇੱਕ ਇੱਕ ਗੁੱਝੀ ਗੱਲ ਦਾ ਨਿਆਉਂ ਕਰੇਗਾ ਭਾਵੇਂ ਚੰਗੀ ਹੋਵੇ ਭਾਵੇਂ ਮਾੜੀ।।
Currently Selected:
ਉਪਦੇਸ਼ਕ ਦੀ ਪੋਥੀ 12: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.