YouVersion Logo
Search Icon

ਅਫ਼ਸੀਆਂ ਨੂੰ 5:1-10

ਅਫ਼ਸੀਆਂ ਨੂੰ 5:1-10 PUNOVBSI

ਸੋ ਤੁਸੀਂ ਪਿਆਰਿਆਂ ਪੁੱਤ੍ਰਾਂ ਵਾਂਙੁ ਪਰਮੇਸ਼ੁਰ ਦੀ ਰੀਸ ਕਰੋ ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ ਪਰ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ ਮੰਦ ਅਥਵਾ ਲੋਭ ਦਾ ਤੁਹਾਡੇ ਵਿੱਚ ਨਾਉਂ ਵੀ ਨਾ ਹੋਵੇ ਜਿਵੇਂ ਸੰਤਾਂ ਨੂੰ ਜੋਗ ਹੈ ਅਤੇ ਨਾ ਬੇਸ਼ਰਮੀ, ਨਾ ਮੂੜ੍ਹ ਬਚਨ ਅਥਵਾ ਠੱਠੇ ਬਾਜ਼ੀ ਜੋ ਅਜੋਗ ਹਨ ਧੰਨਵਾਦ ਹੋਇਆ ਕਰੇ ਕਿਉਂ ਜੋ ਤੁਸੀਂ ਇਸ ਗੱਲ ਨੂੰ ਪੱਕ ਜਾਣਦੇ ਹੋ ਭਈ ਕਿਸੇ ਹਰਾਮਕਾਰ ਯਾ ਭ੍ਰਿਸ਼ਟ ਯਾ ਲੋਭੀ ਮਨੁੱਖ ਨੂੰ ਜੋ ਮੂਰਤੀ ਪੂਜਕ ਹੈ ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਧਕਾਰ ਨਹੀਂ ਕੋਈ ਤੁਹਾਨੂੰ ਫੋਕੀਆਂ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਦਾ ਹੈ ਸੋ ਤੁਸੀਂ ਓਹਨਾਂ ਦੀ ਸਾਂਝੀ ਨਾ ਹੋਵੇ ਕਿਉਂ ਜੋ ਤੁਸੀਂ ਅੱਗੇ ਅਨ੍ਹੇਰਾ ਸਾਓ ਪਰ ਹੁਣ ਪ੍ਰਭੁ ਵਿੱਚ ਹੋ ਕੇ ਚਾਨਣ ਹੋ, ਤੁਸੀਂ ਚਾਨਣ ਦੇ ਪੁੱਤ੍ਰਾਂ ਵਾਂਙੁ ਚੱਲੋ ਚਾਨਣ ਦਾ ਫਲ ਹਰ ਭਾਂਤ ਦੀ ਭਲਿਆਈ ਅਤੇ ਧਰਮ ਅਤੇ ਸਚਿਆਈ ਵਿੱਚ ਹੈ ਅਤੇ ਪਰਤਾ ਕੇ ਵੇਖੋ ਜੋ ਪਰਮੇਸ਼ੁਰ ਨੂੰ ਕੀ ਭਾਉਂਦਾ ਹੈ

YouVersion uses cookies to personalize your experience. By using our website, you accept our use of cookies as described in our Privacy Policy