ਕੂਚ 30
30
ਅਰਾਧਨਾ ਦਾ ਸਮਾਨ
1ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ 2ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ 3ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਹ ਦੇ ਸਿੰਙ ਤੂੰ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ 4ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਖੂੰਜਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਓਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ 5ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ 6ਤੂੰ ਉਹ ਨੂੰ ਪੜਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਅਤੇ ਪਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਦੇ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ 7ਅਰ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰ ਦੇ ਸਮੇ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਏਹ ਧੁਖਾਵੇ 8ਜਦ ਹਾਰੂਨ ਦੀਵਿਆਂ ਨੂੰ ਸੰਝ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੀਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ 9ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਹਲਿਓ 10ਅਰ ਹਾਰੂਨ ਉਸ ਦੇ ਸਿੰਙਾਂ ਉੱਤੇ ਵਰਹੇ ਵਿੱਚ ਇੱਕ ਵਾਰੀ ਪਰਾਸਚਿਤ ਕਰੇ ਅਤੇ ਪਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈਕੇ ਵਰਹੇ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੀਕ ਪਰਾਸਚਿਤ ਕਰੇ। ਏਹ ਯਹੋਵਾਹ ਲਈ ਅੱਤ ਪਵਿੱਤ੍ਰ ਹੈ।।
11ਯਹੋਵਾਹ ਮੂਸਾ ਨੂੰ ਬੋਲਿਆ ਕਿ 12ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ 13ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਪਵਿੱਤ੍ਰ ਅਸਥਾਨ ਦੇ ਸ਼ਕਲ#30:13 ਸ਼ਕਲ ਵਿੱਚ ਰੁਪਿਆ ਭਰ ਹੈ । ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਏਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ 14ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਵੀਹ ਵਰਹੇ ਦੇ ਅਰ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ 15ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪਰਾਣਾਂ ਦੇ ਪਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ 16ਸੋ ਤੂੰ ਇਸਾਰੇਲੀਆਂ ਤੋਂ ਪਰਾਸਚਿਤ ਦੀ ਚਾਂਦੀ ਲੈਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗੀਰੀ ਹੋਵੇ ਤਾਂ ਜੋ ਤੁਹਾਡਿਆਂ ਪਰਾਣਾਂ ਲਈ ਪਰਾਸਚਿਤ ਹੋਵੇ।।
17ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ 18ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ 19ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤ੍ਰ ਆਪਣੇ ਹੱਥ ਪੈਰ ਧੋਣ 20ਜਦ ਓਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਓਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਓਹ ਪਾਣੀ ਨਾਲ ਧੋਣ ਭਈ ਓਹ ਨਾ ਮਰਨ 21ਓਹ ਆਪਣੇ ਹੱਥ ਪੈਰ ਧੋਣ ਕਿ ਓਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੀਕ।।
22ਫੇਰ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ 23ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ ਅਤੇ ਸੁਗੰਧ ਲਈ ਦਾਰਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ 24ਅਤੇ ਤੱਜ ਪੰਜ ਸੌ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਤਾ ਤੇਲ ਇਕ ਹੀਨ 25ਅਤੇ ਤੂੰ ਉਹ ਨੂੰ ਮਲਣ ਦਾ ਪਵਿੱਤ੍ਰ ਤੇਲ ਗਾਂਧੀ ਦੀ ਕਾਰੀਗਰੀ ਦਾ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤ੍ਰ ਤੇਲ ਹੋਵੇ 26ਤੂੰ ਉਸ ਨਾਲ ਮੰਡਲੀ ਦੇ ਤੰਬੂ ਨੂੰ ਅਤੇ ਸਾਖੀ ਦੇ ਸੰਦੂਕ ਨੂੰ ਮਲੀਂ 27ਨਾਲੇ ਮੇਜ ਨੂੰ ਅਰ ਉਸ ਦੇ ਸਾਰੇ ਸਮਾਨ ਨੂੰ ਅਤੇ ਸ਼ਮਾਦਾਨ ਨੂੰ ਅਰ ਉਸ ਦੇ ਸਾਰੇ ਸਮਾਨ ਨੂੰ ਅਤੇ ਧੂਪ ਦੀ ਜਗਵੇਦੀ ਨੂੰ 28ਅਤੇ ਹੋਮ ਦੀ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਰ ਉਸ ਦੀ ਚੌਕੀ ਨੂੰ 29ਤੂੰ ਉਨ੍ਹਾਂ ਨੂੰ ਪਵਿੱਤ੍ਰ ਕਰੀਂ ਕਿ ਓਹ ਅੱਤ ਪਵਿੱਤ੍ਰ ਹੋਣ ਅਤੇ ਜੋ ਕੁਝ ਉਨ੍ਹਾਂ ਨੂੰ ਲੱਗੇ ਪਵਿੱਤ੍ਰ ਹੋਵੇਗਾ 30ਤਾਂ ਤੂੰ ਹਾਰੂਨ ਅਰ ਉਸ ਦੇ ਪੁੱਤ੍ਰਾਂ ਨੂੰ ਮਸਹ ਕਰ ਕੇ ਪਵਿੱਤ੍ਰ ਕਰੀਂ ਤਾਂ ਜੋ ਓਹ ਮੇਰੀ ਜਾਜਕਾਈ ਦੀ ਉਪਾਸਨਾ ਕਰਨ 31ਅਤੇ ਤੂੰ ਇਸਰਾਏਲੀਆਂ ਨੂੰ ਬੋਲੀਂ ਭਈ ਏਹ ਮਲਣ ਦਾ ਪਵਿੱਤ੍ਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੀਕ ਹੋਵੇ 32ਏਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਏਹ ਪਵਿੱਤ੍ਰ ਹੈ ਅਤੇ ਤੁਹਾਡੇ ਲਈ ਪਵਿੱਤ੍ਰ ਰਹੇ 33ਜਿਹੜਾ ਮਨੁੱਖ ਉਸ ਵਰਗੀ ਮਲਾਉਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਓਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।। 34ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੋਬਾਨ- ਏਹ ਇੱਕੋ ਵਜਨ ਦੇ ਹੋਣ 35ਤੂੰ ਓਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤ੍ਰ ਹੋਵੇ 36ਤੂੰ ਉਸ ਵਿੱਚੋਂ ਕੁਝ ਅੱਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਏਹ ਤੁਹਾਡੇ ਲਈ ਅੱਤ ਪਵਿੱਤ੍ਰ ਹੋਵੇ 37ਜਿਹੜੀ ਧੂਪ ਤੂੰ ਬਣਾਵੇਂਗਾ ਉਸ ਦੀ ਸਮੱਗਰੀ ਤੋਂ ਹੋਰ ਧੂਪ ਆਪਣੇ ਲਈ ਨਾ ਬਣਾਇਓ, ਉਹ ਤੇਰੀ ਵੱਲੋਂ ਯਹੋਵਾਹ ਲਈ ਪਵਿੱਤ੍ਰ ਹੋਵੇ 38ਜਿਹੜਾ ਮਨੁੱਖ ਉਸ ਵਾਂਙੁ ਸੁੰਘਣ ਲਈ ਬਣਾਵੇ ਉਹ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।।
Currently Selected:
ਕੂਚ 30: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.

: