ਕੂਚ 34
34
ਨਵੇਂ ਸਿਰੇ ਤੋਂ ਪਰਮੇਸ਼ਰ ਦਾ ਨੇਮ
1ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਤੂੰ ਪਹਿਲੇ ਵਰਗੀਆਂ ਪੱਥਰਾਂ ਦੀਆਂ ਦੋ ਫੱਟੀਆਂ ਘੜ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਓਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੈਂ ਭੰਨ ਸੁੱਟਿਆ 2ਸਵੇਰ ਤੋਂ ਤਿਆਰ ਹੋ ਅਰ ਸਵੇਰ ਨੂੰ ਸੀਨਈ ਪਹਾੜ ਉੱਤੇ ਚੜ੍ਹ ਅਰ ਓੱਥੇ ਪਹਾੜ ਦੀ ਟੀਸੀ ਉੱਤੇ ਮੇਰੇ ਲਈ ਖਲੋ ਰਹੁ 3ਤੇਰੇ ਸੰਗ ਕੋਈ ਮਨੁੱਖ ਨਾ ਚੜ੍ਹੇ ਅਰ ਸਾਰੇ ਪਹਾੜ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਰ ਨਾ ਹੀ ਉਸ ਪਹਾੜ ਦੇ ਅੱਗੇ ਇੱਜੜ ਚੁਗੇ ਅਰ ਨਾ ਹੀ ਚੌਣਾ 4ਉਪਰੰਤ ਉਸ ਨੇ ਪਹਿਲੇ ਵਰਗੀਆਂ ਪੱਥਰ ਦੀਆਂ ਦੋ ਫੱਟੀਆਂ ਘੜੀਆਂ ਅਰ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਹਾੜ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਰ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ 5ਯਹੋਵਾਹ ਬੱਦਲ ਵਿੱਚ ਉੱਤਰਿਆ ਅਰ ਉੱਥੇ ਉਸ ਦੇ ਨਾਲ ਖਲੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ 6ਅਰ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਐਉਂ ਪਰਚਾਰ ਕੀਤਾ, ਯਹੋਵਾਹ,ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕਰੋਧ ਵਿੱਚ ਧੀਰਜੀ ਅਰ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ 7ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਰ ਪਾਪ ਦਾ ਬਖ਼ਸ਼ਣ ਹਾਰ ਅਤੇ ਕੁਧਰਮੀ ਨੂੰ ਏਵੇਂ ਨਹੀਂ ਛੱਡਦਾ ਪਰ ਪੇਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤ੍ਰਾਂ ਉੱਤੇ ਅਤੇ ਪੁੱਤ੍ਰਾਂ ਦੇ ਪੁੱਤ੍ਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੀਕ ਬਦਲਾ ਲੈਣ ਹਾਰ ਹੈ 8ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ 9ਅਤੇ ਉਸ ਆਖਿਆ, ਹੇ ਪ੍ਰਭੁ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੁ ਸਾਡੇ ਨਾਲ ਨਾਲ ਚੱਲੇ ਭਾਵੇਂ ਏਹ ਹਠੀਏ ਹੀ ਲੋਕ ਹਨ ਅਰ ਸਾਡਾ ਕੁਧਰਮ ਅਰ ਸਾਡਾ ਪਾਪ ਬਖ਼ਸ਼ੇ ਅਰ ਸਾਨੂੰ ਆਪਣਾ ਅਧਕਾਰੀ ਬਣਾਵੇ 10ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜੇਹੇ ਅਚਰਜ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿੰਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦਾ ਕੰਮ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ 11ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੋਂ ਅਮੋਰੀ, ਕਨਾਨੀ, ਹਿੱਤੀ, ਫਰਿੱਜੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ 12ਸੁਚੇਤ ਰਹੁ ਮਤੇ ਤੂੰ ਉਸ ਧਰਤੀ ਦੇ ਵਸਨੀਕਾਂ ਨਾਲ ਨੇਮ ਬੰਨ੍ਹੇ ਜਿੱਥੇ ਤੂੰ ਜਾਂਦਾ ਹੈ ਅਜੇਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ 13ਕਿਉਂ ਜੋ ਤੁਸਾਂ ਉਨ੍ਹਾਂ ਦੀਆਂ ਜਗਵੇਦੀਆਂ ਨੂੰ ਢਾਉਣਾ ਅਰ ਉਨ੍ਹਾਂ ਦੇ ਥੰਮ੍ਹਾ ਨੂੰ ਚੂਰ ਚੂਰ ਕਰਨਾ ਹੈ ਅਤੇ ਉਨ੍ਹਾਂ ਦੇ ਟੁੰਡਾਂ#34:13 ਆਸ਼ਰਾ ਦੇਵੀ ਦਾ ਨਿਸ਼ਾਨ । ਨੂੰ ਵੱਢ ਸੁੱਟਣਾ 14ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ 15ਮਤੇ ਤੂੰ ਉਸ ਦੇਸ ਦੇ ਵਸਨੀਕਾਂ ਨਾਲ ਨੇਮ ਬੰਨ੍ਹੇ ਅਤੇ ਜਦ ਓਹ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਰ ਤੂੰ ਉਸ ਦੀ ਬਲੀ ਤੋਂ ਖਾਵੇਂ 16ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤ੍ਰਾਂ ਲਈ ਲਵੇਂ ਅਰ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਤੇਰੇ ਪੁੱਤ੍ਰਾਂ ਤੋਂ ਵੀ ਆਪਣਿਆਂ ਦੇਵਤਿਆਂ ਦੇ ਮੱਗਰ ਜਨਾਂਕਾਰੀ ਕਰਾਉਣ।। 17ਤੂੰ ਆਪਣੇ ਲਈ ਢਾਲੇ ਹੋਏ ਦੇਵਤੇ ਨਾ ਬਣਾਈਂ 18ਪਤੀਰੀ ਰੋਟੀ ਦਾ ਪਰਬ ਤੂੰ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ 19ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਲੋਠੇ ਨਰ ਮੇਰੇ ਹਨ 20ਪਰ ਖੋਤੀ ਦੇ ਪਲੋਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇ ਤਾਂ ਤੂੰ ਉਸ ਦੀ ਧੌਣ ਭੰਨ ਸੱਟੀਂ। ਆਪਣੇ ਪੁੱਤ੍ਰਾਂ ਵਿੱਚੋਂ ਹਰ ਇੱਕ ਪਲੋਠੇ ਨੂੰ ਤੂੰ ਛੁਡਾਵੀਂ ਅਤੇ ਓਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ 21ਛੇ ਦਿਨ ਤੂੰ ਕੰਮ ਕਰੀਂ ਪਰ ਸੱਤਵੇਂ ਦਿਨ ਤੂੰ ਵਿਸਰਾਮ ਕਰੀਂ। ਵਾਹੁਣ ਦੇ ਵੇਲੇ ਅਤੇ ਵੱਢਣ ਦੇ ਵੇਲੇ ਤੂੰ ਵਿਸਰਾਮ ਕਰੀਂ 22ਅਤੇ ਤੂੰ ਅਠਵਾਰੇ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ 23ਵਰਹੇ ਵਿੱਚ ਤਿੰਨ ਵਾਰੀ ਤੇਰੇ ਸਾਰੇ ਨਰ ਪ੍ਰਭੁ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਵਿਖਲਾਈ ਦੇਣ 24ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਵਿਖਲਾਈ ਦੇਵੇਂ 25ਤੂੰ ਮੇਰੀ ਬਲੀ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੀਕ ਰੱਖ ਛੱਡੀਂ 26ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਲਿਆਵੀਂ। ਤੂੰ ਪਠੋਰੇ ਨੂੰ ਉਸਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।। 27ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ 28ਉਹ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ 29ਤਾਂ ਐਉਂ ਹੋਇਆ ਕਿ ਜਾਂ ਮੂਸਾ ਸੀਨਈ ਪਹਾੜ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਹਾੜ ਤੋਂ ਉਤਰਨ ਦੇ ਸਮੇ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਾਲੂਮ ਨਾ ਹੋਇਆ ਭਈ ਉਸਦੇ ਮੂੰਹ ਦੀ ਖੱਲ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦੀ ਹੈ 30ਜਦ ਹਾਰੂਨ ਨੇ ਅਤੇ ਸਾਰੇ ਇਸਰਾਏਲੀਆਂ ਨੇ ਮੂਸਾ ਨੂੰ ਡਿੱਠਾ ਤਾਂ ਵੇਖੋ ਉਸ ਦੇ ਮੂੰਹ ਦੀ ਖੱਲ ਚਮਕਦੀ ਸੀ ਅਰ ਓਹ ਉਸ ਦੇ ਨੇੜੇ ਜਾਣ ਤੋਂ ਡਰੇ 31ਤਾਂ ਮੂਸਾ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਹਾਰੂਨ ਅਰ ਮੰਡਲੀ ਦੇ ਸਾਰੇ ਪਰਧਾਨ ਉਸ ਦੇ ਕੋਲ ਮੁੜ ਆਏ ਅਰ ਮੂਸਾ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ 32ਫੇਰ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਤਾਂ ਉਸ ਨੇ ਸਾਰੇ ਹੁਕਮ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਹਾੜ ਉੱਤੇ ਆਖੇ ਸਨ ਉਨ੍ਹਾਂ ਨੂੰ ਦਿੱਤੇ 33ਜਾਂ ਮੁਸਾ ਉਨ੍ਹਾਂ ਨਾਲ ਗੱਲਾਂ ਕਰ ਚੁੱਕਿਆ ਤਾਂ ਆਪਣੇ ਮੂੰਹ ਉੱਤੇ ਪੜਦਾ ਪਾ ਲਿਆ 34ਜਦ ਮੂਸਾ ਯਹੋਵਾਹ ਦੇ ਸਨਮੁਖ ਗੱਲਾਂ ਕਰਨ ਲਈ ਜਾਂਦਾ ਸੀ ਤਾਂ ਪੜਦਾ ਲਾਹ ਸੁੱਟਦਾ ਸੀ ਜਦ ਤੀਕ ਉਹ ਬਾਹਰ ਨਹੀਂ ਸੀ ਆਉਂਦਾ ਅਰ ਬਾਹਰ ਆਕੇ ਉਹ ਇਸਰਾਏਲੀਆਂ ਨੂੰ ਜੋ ਉਹ ਨੂੰ ਹੁਕਮ ਹੁੰਦਾ ਸੀ ਦੱਸਦਾ ਸੀ 35ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਭਈ ਮੂਸਾ ਜੇ ਮੂੰਹ ਦੀ ਖੱਲ ਚਮਕਦੀ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਸੀ ਜਦ ਤੀਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ ।।
Currently Selected:
ਕੂਚ 34: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.

: