ਹਿਜ਼ਕੀਏਲ 11
11
ਪੱਥਰ ਦਿਲ ਦੇ ਥਾਂ ਮਾਸ ਦਾ ਦਿਲ
1ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੰਜੀ ਮਨੁੱਖ ਸਨ ਅਤੇ ਮੈਂ ਉਨ੍ਹਾਂ ਦੇ ਵਿੱਚ ਅੱਜ਼ੂਰ ਦੇ ਪੁੱਤ੍ਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤ੍ਰ ਫਲਟਯਾਹ ਨੂੰ ਜੋ ਲੋਕਾਂ ਦੇ ਸਰਦਾਰ ਸਨ ਵੇਖਿਆ 2ਅਤੇ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਏਹ ਓਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਤਦਬੀਰ ਕਰਦੇ ਅਤੇ ਬੁਰੀ ਸਲਾਹ ਦਿੰਦੇ ਹਨ 3ਜਿਹੜੇ ਆਖਦੇ ਹਨ ਕਿ ਘਰਾਂ ਦੇ ਬਣਾਉਣ ਦਾ ਵੇਲਾ ਨੇੜੇ ਨਹੀਂ। ਇਹ ਸ਼ਹਿਰ ਤਾਂ ਇੱਕ ਦੇਗ ਹੈ, ਅਤੇ ਅਸੀਂ ਮਾਸ ਹਾਂ 4ਏਸ ਲਈ, ਹੇ ਆਦਮੀ ਦੇ ਪੁੱਤ੍ਰ, ਤੂੰ ਉਨ੍ਹਾਂ ਦੇ ਵਿਰੁੱਧ ਅਗੰਮ ਵਾਚ! ਹਾਂ, ਅਗੰਮ ਵਾਚ!।।
5ਯਹੋਵਾਹ ਦਾ ਆਤਮਾ ਮੇਰੇ ਉੱਤੇ ਉਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸਾਂ ਐਉਂ ਸੋਚਿਆ ਹੈ ਪਰ ਮੈਂ ਤੁਹਾਡੇ ਮਨ ਦੀਆਂ ਵਿਚਾਰਾਂ ਨੂੰ ਜਾਣਦਾ ਹਾਂ 6ਤੁਸਾਂ ਇਸ ਵਿੱਚ ਬਹੁਤਿਆਂ ਨੂੰ ਵੱਡ ਦਿੱਤਾ ਹੈ ਸਗੋਂ ਸ਼ਹਿਰ ਦੀਆਂ ਗਲੀਆਂ ਵੱਢਿਆ ਹੋਇਆਂ ਨਾਲ ਭਰ ਦਿੱਤੀਆਂ ਹਨ 7ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਹਾਡੇ ਵੱਢੇ ਹੋਏ ਜਿਨ੍ਹਾਂ ਨੂੰ ਤੁਸਾਂ ਇਹ ਦੇ ਵਿੱਚ ਰੱਖਿਆ ਹੈ ਓਹ ਮਾਸ ਹਨ ਅਤੇ ਇਹ ਸ਼ਹਿਰ ਉਹੀ ਦੇਗ ਹੈ, ਪਰ ਤੁਸੀਂ ਇਹ ਦੇ ਵਿੱਚੋਂ ਬਾਹਰ ਕੱਢੇ ਜਾਓਗੇ 8ਤੁਸੀਂ ਤਲਵਾਰ ਤੋਂ ਡਰੇ ਹੋ ਅਤੇ ਪ੍ਰਭੁ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ 9ਮੈਂ ਤੁਹਾਨੂੰ ਇਸ ਵਿੱਚੋਂ ਬਾਹਰ ਕੱਢਾਂਗਾ, ਅਤੇ ਤੁਹਾਨੂੰ ਪਰਦੇਸੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਤੁਹਾਡੇ ਉੱਤੇ ਡੰਨ ਲਾਵਾਂਗਾ 10ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸਰਾਏਲ ਦੀਆਂ ਹੱਦਾਂ ਉੱਤੇ ਮੈਂ ਤੁਹਾਡੇ ਨਿਆਉਂ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ! 11ਇਹ ਸ਼ਹਿਰ ਤੁਹਾਡੇ ਲਈ ਦੇਗ ਨਹੀਂ ਹੋਵੇਗਾ, ਨਾ ਤੁਸੀਂ ਇਹ ਦੇ ਵਿੱਚ ਮਾਸ ਹੋਵੋਗੇ, ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਉਂ ਕਰਾਂਗਾ 12ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਤੁਰੇ, ਅਤੇ ਜਿਹਦੇ ਕਾਨੂਨਾਂ ਉੱਤੇ ਤੁਸਾਂ ਅਮਲ ਨਹੀਂ ਕੀਤਾ ਸਗੋਂ ਤੁਸਾਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਨੂਨਾਂ ਦੇ ਅਨੁਸਾਰ ਕੰਮ ਕੀਤੇ।।
13ਜਦੋਂ ਮੈਂ ਅਗੰਮ ਵਾਚ ਰਿਹਾ ਸਾਂ ਤਾਂ ਐਉਂ ਹੋਇਆ ਕਿ ਬਨਾਯਾਹ ਦਾ ਪੁੱਤ੍ਰ ਫਲਟਯਾਹ ਮਰ ਗਿਆ। ਤਦ ਮੈਂ ਮੂੰਹ ਪਰਨੇ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦਿੱਤੀ ਅਤੇ ਆਖਿਆ, ਹਾਇ! ਪ੍ਰਭੁ ਯਹੋਵਾਹ! ਕੀ ਤੂੰ ਇਸਰਾਏਲ ਦੇ ਬਚਿਆਂ ਖੁਚਿਆਂ ਨੂੰ ਉੱਕਾ ਹੀ ਮੁਕਾ ਦੇਵੇਂਗਾ?।। 14ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ, 15ਹੇ ਆਦਮੀ ਦੇ ਪੁੱਤ੍ਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਜੱਦੀਆਂ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਨ੍ਹਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ! ਏਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ 16ਏਸ ਲਈ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਭਾਵੇਂ ਮੈਂ ਉਨ੍ਹਾਂ ਨੂੰ ਕੌਮਾਂ ਦੇ ਵਿੱਚ ਹੱਕ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ ਪਰ ਮੈਂ ਉਨ੍ਹਾਂ ਲਈ ਥੋੜੇ ਸਮੇਂ ਲਈ ਉਨ੍ਹਾਂ ਦੇਸਾਂ ਵਿੱਚ ਜਿੱਥੇ ਜਿੱਥੇ ਓਹ ਗਏ ਹਨ ਇੱਕ ਪਵਿੱਤ੍ਰ ਅਸਥਾਨ ਹੋਵਾਂਗਾ 17ਏਸ ਲਈ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਨ੍ਹਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ 18ਅਤੇ ਓਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜਾਂ ਉਸ ਵਿੱਚੋਂ ਕੱਢ ਦੇਣਗੇ 19ਅਤੇ ਮੈਂ ਉਨ੍ਹਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਵਾਂਗਾ ਅਤੇ ਪੱਥਰ ਦਿਲ ਉਨ੍ਹਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਨ੍ਹਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ 20ਤਾਂ ਜੋ ਓਹ ਮੇਰੀਆਂ ਬਿਧੀਆਂ ਉੱਤੇ ਤੁਰਨ ਅਤੇ ਮੇਰੇ ਕਾਨੂਨਾਂ ਦੀ ਪਾਲਨਾ ਕਰਨ ਅਤੇ ਉਨ੍ਹਾਂ ਤੇ ਅਮਲ ਕਰਨ ਅਤੇ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ 21ਪਰ ਜਿਨ੍ਹਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਪਲੀਤ ਚੀਜਾਂ ਦੇ ਮਗਰ ਲੱਗਿਆ ਹੋਇਆ ਹੈ, ਉਨ੍ਹਾਂ ਦੇ ਵਿਖੇ, ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਂ ਉਨ੍ਹਾਂ ਦੀ ਕਰਨੀ ਉਨ੍ਹਾਂ ਦੇ ਸਿਰ ਪਾਵਾਂਗਾ 22ਤਦ ਕਰੂਬੀਆਂ ਨੇ ਆਪਣੇ ਆਪਣੇ ਖੰਭ ਚੁੱਕੇ ਅਤੇ ਪਹੀਏ ਉਨ੍ਹਾਂ ਦੇ ਨਾਲ ਨਾਲ ਤੁਰੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਤਾਹਾਂ ਉਨ੍ਹਾਂ ਦੇ ਉੱਤੇ ਸੀ 23ਅਤੇ ਯਹੋਵਾਹ ਦਾ ਤੇਜ਼ ਸ਼ਹਿਰ ਵਿੱਚੋਂ ਉਤਾਹਾਂ ਗਿਆ ਅਤੇ ਸ਼ਹਿਰ ਦੇ ਪੂਰਬ ਵੱਲ ਪਰਬਤ ਉੱਤੇ ਜਾਕੇ ਖਲੋ ਗਿਆ 24ਤਦ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਅਸੀਰਾਂ ਦੇ ਕੋਲ ਪੁਚਾ ਦਿੱਤਾ ਅਤੇ ਉਹ ਰੋਇਆ ਜੋ ਮੈਂ ਵੇਖੀ ਸੀ ਮੇਰੇ ਤੋਂ ਓਹਲੇ ਹੋ ਗਈ 25ਅਤੇ ਮੈਂ ਅਸੀਰਾਂ ਨੂੰ ਯਹੋਵਾਹ ਦੀਆਂ ਓਹ ਸਾਰੀਆਂ ਗੱਲਾਂ ਦੱਸੀਆਂ ਜੋ ਉਸ ਨੇ ਮੈਨੂੰ ਵਿਖਾਈਆਂ ਸਨ।।
Currently Selected:
ਹਿਜ਼ਕੀਏਲ 11: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.