ਹਿਜ਼ਕੀਏਲ 12
12
ਦੇਸ ਨਿਕਾਲੇ ਦਾ ਨਿਸ਼ਾਨ
1ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ ਕਿ 2ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਆਕੀ ਘਰਾਣੇ ਦੇ ਵਿੱਚ ਰਹਿੰਦਾ ਹੈਂ ਜਿਨ੍ਹਾਂ ਦੀਆਂ ਅੱਖੀਆਂ ਹਨ ਕਿ ਓਹ ਵੇਖਣ ਪਰ ਓਹ ਨਹੀਂ ਵੇਖਦੇ, ਅਤੇ ਉਨ੍ਹਾਂ ਦੇ ਕੰਨ ਹਨ ਕਿ ਓਹ ਸੁਣਨ ਪਰ ਓਹ ਨਹੀਂ ਸੁਣਦੇ ਕਿਉਂ ਜੋ ਉਹ ਆਕੀ ਘਰਾਣਾ ਹੈ 3ਏਸ ਲਈ ਤੂੰ ਹੇ ਆਦਮੀ ਦੇ ਪੁੱਤ੍ਰ, ਦੇਸ ਨਿਕਾਲੇ ਦਾ ਸਮਾਨ ਬੰਨ੍ਹ, ਅਤੇ ਦਿਨ ਨੂੰ ਉਨ੍ਹਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਨ੍ਹਾਂ ਦੇ ਸਾਹਮਣੇ ਆਪਣੇ ਅਸਥਾਨ ਤੋਂ ਦੂਜੇ ਅਸਥਾਨ ਵੱਲ ਦੇਸ ਨਿਕਾਲੇ ਵਾਂਙੁ। ਸ਼ਾਇਤ ਓਹ ਵੇਖਣ ਪਰ ਓਹ ਤਾਂ ਇੱਕ ਆਕੀ ਘਰਾਣਾ ਹੈ 4ਤੂੰ ਦਿਨ ਨੂੰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਦਾਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਵਾਂਙੁ ਜੋ ਅਸੀਰੀ ਲਈ ਨਿੱਕਲ ਜਾਂਦੇ ਹਨ ਨਿੱਕਲ ਜਾ 5ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਕੰਧ ਵਿੱਚ ਮੋਰੀ ਕਰ ਕੇ ਉਸ ਰਾਹ ਨਿੱਕਲ ਜਾ 6ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ, ਅਤੇ ਅਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਦੇਸ ਨੂੰ ਨਾ ਵੇਖ ਸੱਕੇਂ ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ 7ਸੋ ਜਿਵੇਂ ਮੈਨੂੰ ਹੁਕਮ ਹੋਇਆ ਸੀ ਮੈਂ ਤਿਵੇਂ ਕੀਤਾ। ਮੈਂ ਦਿਨ ਵੇਲੇ ਆਪਣਾ ਸਮਾਨ ਕੱਢਿਆ ਜਿਵੇਂ ਦੇਸ ਨਿਕਾਲੇ ਲਈ ਕੱਢਦੇ ਹਨ ਅਤੇ ਸ਼ਾਮ ਵੇਲੇ ਮੈਂ ਆਪਣੇ ਹੱਥ ਨਾਲ ਕੰਧ ਵਿੱਚ ਮੋਰੀ ਕੀਤੀ ਤਾਂ ਮੈਂ ਅਨ੍ਹੇਰੇ ਵਿੱਚ ਉਹ ਨੂੰ ਕੱਢਿਆ ਅਤੇ ਉਨ੍ਹਾਂ ਦੇ ਵੇਖਦਿਆਂ ਹੋਇਆਂ ਮੋਢੇ ਤੇ ਚੁੱਕ ਲਿਆ।।
8ਸਵੇਰ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ 9ਹੇ ਆਦਮੀ ਦੇ ਪੁੱਤ੍ਰ, ਕੀ ਇਸਰਾਏਲ ਦੇ ਘਰਾਣੇ ਨੇ ਜੋ ਆਕੀ ਘਰਾਣਾ ਹੈ ਤੇਰੇ ਪਾਸੋਂ ਨਹੀਂ ਪੁੱਛਿਆ ਕਿ ਤੂੰ ਕੀ ਕਰਦਾ ਹੈਂ? 10ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇਹ ਵਾਕ ਯਰੂਸ਼ਲਮ ਦੇ ਸ਼ਜ਼ਾਦੇ ਲਈ ਅਤੇ ਇਸਰਾਏਲ ਦੇ ਸਾਰੇ ਘਰਾਣੇ ਲਈ ਹੈ ਜੋ ਉਸ ਵਿੱਚ ਰਹਿੰਦੇ ਹਨ 11ਉਨ੍ਹਾਂ ਨੂੰ ਆਖ ਦੇਹ ਕਿ ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ। ਜਿਵੇਂ ਮੈਂ ਕੀਤਾ ਹੈ ਓਦਾਂ ਹੀ ਉਨ੍ਹਾਂ ਨਾਲ ਕੀਤਾ ਜਾਵੇਗਾ। ਓਹ ਦੇਸ ਨਿਕਾਲਾ ਪਾਉਣਗੇ ਅਤੇ ਅਸੀਰੀ ਵਿੱਚ ਜਾਣਗੇ 12ਅਤੇ ਸ਼ਜ਼ਾਦਾ ਜਿਹੜਾ ਤੁਹਾਡੇ ਵਿੱਚ ਹੈ ਅਨ੍ਹੇਰੇ ਵਿੱਚ ਆਪਣਾ ਸਮਾਨ ਮੋਢੇ ਤੇ ਚੁੱਕ ਕੇ ਨਿੱਕਲ ਜਾਵੇਗਾ। ਉਹ ਕੰਧ ਵਿੱਚ ਮੋਰੀ ਕਰੇਗਾ ਤਾਂ ਜੋ ਉਸ ਰਾਹ ਨਿੱਕਲ ਜਾਵੇ। ਉਹ ਆਪਣਾ ਚਿਹਰਾ ਕੱਜੇਗਾ, ਕਿਉਂ ਜੋ ਉਹ ਆਪਣੀਆਂ ਅੱਖੀਆਂ ਨਾਲ ਦੇਸ ਨੂੰ ਨਾ ਵੇਖੇਗਾ 13ਅਤੇ ਮੈਂ ਆਪਣਾ ਜਾਲ ਉਸ ਉੱਤੇ ਖਿਲਰਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ, ਅਤੇ ਮੈਂ ਉਸ ਨੂੰ ਕਸਦੀਆਂ ਦੇ ਦੇਸ ਬਾਬਲ ਵਿੱਚ ਪੁਚਾ ਦਿਆਂਗਾ, ਪਰ ਉਹ ਉਸ ਨੂੰ ਨਹੀਂ ਵੇਖੇਗਾ ਅਤੇ ਉਹ ਉੱਥੇ ਹੀ ਮਰ ਜਾਏਗਾ 14ਅਤੇ ਮੈਂ ਉਸ ਦੇ ਆਲੇ ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਨ੍ਹਾਂ ਦਾ ਪਿੱਛਾ ਕਰਾਂਗਾ 15ਜਦੋਂ ਮੈਂ ਉਨ੍ਹਾਂ ਨੂੰ ਕੌਮਾਂ ਵਿੱਚ ਖ਼ਜਲ ਫਿਰਾਵਾਂਗਾ ਅਤੇ ਦੇਸਾਂ ਵਿੱਚ ਤਿਤਰ ਬਿਤਰ ਕਰਾਂਗਾ, ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ 16ਪਰ ਮੈਂ ਉਨ੍ਹਾਂ ਵਿੱਚੋਂ ਕਈਆਂ ਨੂੰ ਤਲਵਾਰ, ਕਾਲ, ਅਤੇ ਬਵਾ ਤੋਂ ਬਚਾ ਲਵਾਂਗਾ ਤਾਂ ਜੋ ਓਹ ਕੌਮਾਂ ਦੇ ਵਿੱਚ ਜਿੱਥੇ ਕਿਤੇ ਜਾਣ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਦੱਸਣ, ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ।। 17ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 18ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਸਹਿਮਦੇ ਹੋਏ ਪਾਣੀ ਪੀ! 19ਉਹ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਵਿਖੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਵਿਖੇ ਪ੍ਰਭੁ ਯਹੋਵਾਹ ਐਉਂ ਆਖਦਾ ਕਿ ਓਹ ਆਪਣੀ ਰੋਟੀ ਫਿਕਰ ਨਾਲ ਖਾਣਗੇ ਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ 20ਅਤੇ ਵੱਸਦੇ ਸ਼ਹਿਰ ਉੱਜੜ ਪੁੱਜੜ ਜਾਣਗੇ ਅਤੇ ਦੇਸ ਵਿਰਾਨ ਹੋ ਜਾਏਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!।।
21ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 22ਹੇ ਆਦਮੀ ਦੇ ਪੁੱਤ੍ਰ! ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕੀ ਅਖੌਤ ਹੈ ਕਿ ਸਮਾ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈ? 23ਏਸ ਲਈ ਉਨ੍ਹਾਂ ਨੂੰ ਆਖ ਦੇਹ ਕਿ ਪ੍ਰਭੁ ਯਹੋਵਾਹ ਐਉਂ ਕਹਿੰਦਾ ਹੈ ਕਿ ਮੈਂ ਇਸ ਅਖੌਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ ਸਗੋਂ ਤੂੰ ਉਨ੍ਹਾਂ ਨੂੰ ਆਖ ਕਿ ਸਮਾ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ 24ਕਿਉਂ ਜੋ ਅਗੋਂ ਲਈ ਇਸਰਾਏਲ ਦੇ ਘਰਾਣੇ ਵਿੱਚ ਕੋਈ ਫੋਕਾ ਦਰਸ਼ਣ ਨਾ ਦਿੱਸੇਗਾ ਅਤੇ ਚਾਪਲੂਸੀ ਦੀ ਫਾਲ ਨਹੀਂ ਹੋਵੇਗਾ 25ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ। ਉਸ ਦੇ ਪੂਰਾ ਹੋਣ ਵਿੱਚ ਢਿੱਲ ਨਹੀਂ ਹੋਵੇਗੀ, ਸਗੋਂ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਹੇ ਆਕੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜਰੂਰ ਪੂਰਾ ਕਰਾਂਗਾ।।
26ਯਹੋਵਾਹ ਦਾ ਵਾਕ ਫੇਰ ਮੇਰੇ ਕੋਲ ਆਇਆ ਕਿ 27ਹੇ ਆਦਮੀ ਦੇ ਪੁੱਤ੍ਰ, ਵੇਖ ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ ਬਹੁਤ ਸਮੇਂ ਮਗਰੋਂ ਪੂਰਾ ਹੋਵੇਗਾ ਅਤੇ ਇਹ ਅਗੰਮ ਵਾਕ ਦੂਰ ਦਿਆਂ ਸਮਿਆਂ ਲਈ ਹੈ 28ਏਸ ਲਈ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਅੱਗੇ ਲਈ ਮੇਰੀ ਕਿਸੇ ਗੱਲ ਦੇ ਪੂਰੇ ਹੋਣ ਵਿੱਚ ਢਿੱਲ ਨਾ ਪਵੇਗੀ ਸਗੋਂ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਜਿਹੜੀ ਗੱਲ ਮੈਂ ਆਖਾਂਗਾ ਸੋ ਪੂਰੀ ਹੋ ਜਾਵੇਗੀ।।
Currently Selected:
ਹਿਜ਼ਕੀਏਲ 12: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.