YouVersion Logo
Search Icon

ਹਿਜ਼ਕੀਏਲ 36

36
ਨਵਾਂ ਦਿਲ ਅਤੇ ਨਵਾਂ ਆਤਮਾ
1ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੇ ਪਰਬਤਾਂ ਲਈ ਅਗੰਮ ਵਾਚ ਅਤੇ ਤੂੰ ਆਖ ਕਿ ਹੇ ਇਸਰਾਏਲ ਦੇ ਪਰਬਤੋ, ਯਹੋਵਾਹ ਦਾ ਬਚਨ ਸੁਣੋ! 2ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੈਰੀ ਨੇ ਤੁਹਾਡੇ ਵਿਰੁੱਧ ਆਖਿਆ ਹੈ, ਆਹਾ! ਉੱਚੇ ਉੱਚੇ ਪੁਰਾਣੇ ਅਸਥਾਨ ਸਾਡੇ ਕਬਜ਼ੇ ਲਈ ਹੋ ਗਏ ਹਨ 3ਏਸ ਲਈ ਅਗੰਮ ਵਾਚ ਅਤੇ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਕਰਕੇ, ਹਾਂ, ਇਸੇ ਕਾਰਨ, ਕਿ ਉਨ੍ਹਾਂ ਨੇ ਤੁਹਾਨੂੰ ਉਜਾੜਿਆ, ਅਤੇ ਹਰੇਕ ਪਾਸਿਓਂ ਤੁਹਾਨੂੰ ਹੜੱਪ ਕਰ ਗਏ ਤਾਂ ਜੋ ਤੁਸੀਂ ਕੌਮਾਂ ਦੇ ਬਕੀਏ ਦਾ ਮਿਲਖ ਹੋ ਗਏ ਅਤੇ ਚਰਚਾ ਕਰਨ ਵਾਲਿਆਂ ਦੇ ਬੁੱਲ੍ਹਾਂ ਵਿੱਚ ਤੁਸੀਂ ਆ ਗਏ ਹੋ ਅਤੇ ਤੁਸੀਂ ਲੋਕਾਂ ਲਈ ਝੂਠੀ ਰਪਟ ਹੋ 4ਏਸ ਲਈ ਹੇ ਇਸਰਾਏਲ ਦੇ ਪਰਬਤੋ, ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਪਰਬਤਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖੌਲ ਹੋਏ ਹਨ, ਐਉਂ ਫ਼ਰਮਾਉਂਦਾ ਹੈ 5ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਨਿਸਚੇ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਕੀਏ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ ਜਿਨ੍ਹਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ 6ਏਸ ਲਈ ਤੂੰ ਇਸਰਾਏਲ ਦੀ ਭੂਮੀ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਪਰਬਤਾਂ, ਟਿੱਲਿਆਂ, ਨਦੀਆਂ ਅਤੇ ਵਾਦੀਆਂ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਆਪਣੀ ਅਣਖ ਅਤੇ ਆਪਣੇ ਕ੍ਰੋਧ ਵਿੱਚ ਬਚਨ ਕੀਤਾ, ਏਸ ਲਈ ਕਿ ਤੁਸਾਂ ਕੌਮਾਂ ਦੀ ਨਮੋਸ਼ੀ ਚੁੱਕੀ ਹੈ 7ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਸਹੁੰ ਖਾਧੀ ਹੈ ਕਿ ਨਿਸਚੇ ਤੁਹਾਡੇ ਆਲੇ ਦੁਆਲੇ ਦੀਆਂ ਕੌਮਾਂ ਆਪ ਹੀ ਨਮੋਸ਼ੀ ਉਠਾਉਣਗੀਆਂ 8ਪਰ ਤੁਸੀਂ ਹੇ ਇਸਰਾਏਲ ਦੇ ਪਰਬਤੋਂ, ਤੁਸੀਂ ਆਪਣੀਆਂ ਟਹਿਣੀਆਂ ਕੱਢੋਗੇ ਅਤੇ ਮੇਰੀ ਪਰਜਾ ਇਸਰਾਏਲ ਦੇ ਲਈ ਫਲ ਦੇਵੋਗੇ ਕਿਉਂ ਜੋ ਓਹ ਛੇਤੀ ਆਉਣ ਵਾਲੇ ਹਨ 9ਏਸ ਲਈ ਵੇਖੋ, ਮੈਂ ਤੁਹਾਡੇ ਵੱਲ ਹਾਂ ਅਤੇ ਮੈਂ ਆਪਣਾ ਮੂੰਹ ਤੁਹਾਡੀ ਵੱਲ ਕਰਾਂਗਾ ਅਤੇ ਤੁਸੀਂ ਵਾਹੇ ਜਾਓਗੇ ਤੇ ਬੀਜੇ ਜਾਓਗੇ 10ਅਤੇ ਮੈਂ ਆਦਮੀਆਂ ਨੂੰ, ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ ਅਤੇ ਸ਼ਹਿਰ ਵਸਾਏ ਜਾਣਗੇ ਅਤੇ ਖੋਲੇ ਫੇਰ ਬਣਾਏ ਜਾਣਗੇ 11ਅਤੇ ਮੈਂ ਤੁਹਾਡੇ ਉੱਤੇ ਆਦਮੀਆਂ ਅਤੇ ਪਸੂਆਂ ਨੂੰ ਵਧਾਵਾਗਾਂ ਅਤੇ ਓਹ ਬਹੁਤ ਹੋਣਗੇ ਅਤੇ ਫਲਣਗੇ ਅਤੇ ਮੈਂ ਤੁਹਾਨੂੰ ਅਜੇਹਾ ਵਸਾਵਾਂਗਾ ਜਿਹੋ ਜਿਹੇ ਤੁਸੀਂ ਪਹਿਲਾਂ ਸਾਓ, ਅਤੇ ਤੁਹਾਡੇ ਤੇ ਤੁਹਾਡੇ ਸ਼ੁਰੂ ਦੇ ਦਿਨਾਂ ਤੋਂ ਵਧੇਰੇ ਉਪਕਾਰ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯੋਹਵਾਹ ਹਾਂ! 12ਹਾਂ, ਮੈਂ ਅਜੇਹਾ ਕਰਾਂਗਾ ਕਿ ਆਦਮੀ ਅਰਥਾਤ ਮੇਰੀ ਇਸਰਾਏਲ ਦੀ ਪਰਜਾ ਤੁਹਾਡੇ ਉੱਤੇ ਤੁਰੇ ਫਿਰੇਗੀ ਅਤੇ ਓਹ ਤੁਹਾਡੇ ਉੱਤੇ ਕਬਜ਼ਾ ਕਰਨਗੇ ਅਤੇ ਤੁਸੀਂ ਉਨ੍ਹਾਂ ਦੀ ਮਿਲਖ ਹੋਵੋਗੇ ਅਤੇ ਫੇਰ ਉਨ੍ਹਾਂ ਨੂੰ ਤੁਸੀਂ ਬੇ-ਔਲਾਦ ਨਾ ਕਰੋਗੇ 13ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਓਹ ਤੁਹਾਨੂੰ ਆਖਦੇ ਹਨ ਕਿ ਤੁਸੀਂ ਆਦਮੀਆਂ ਨੂੰ ਹੜੱਪ ਕਰਦੇ ਹੋ ਅਤੇ ਤੁਸਾਂ ਆਪਣੀ ਕੌਮ ਨੂੰ ਬੇ-ਔਲਾਦ ਕੀਤਾ 14ਏਸ ਲਈ ਅੱਗੇ ਨੂੰ ਤੁਸੀਂ ਨਾ ਆਦਮੀਆਂ ਨੂੰ ਹੜੱਪ ਕਰੋਗੇ, ਨਾ ਅੱਗੇ ਨੂੰ ਆਪਣੀ ਕੌਮ ਨੂੰ ਬੇ-ਔਲਾਦ ਕਰੋਗੇ, ਪ੍ਰਭੁ ਯਹੋਵਾਹ ਦਾ ਵਾਕ ਹੈ 15ਮੈਂ ਤੁਹਾਨੂੰ ਕੌਮਾਂ ਦੇ ਮੇਹਣੇ ਸੁਣਨ ਨਾ ਦਿਆਂਗਾ, ਨਾ ਤੁਸੀਂ ਕੌਮਾਂ ਦੀ ਸ਼ਰਮਿੰਦਗੀ ਫੇਰ ਅੱਗੇ ਨੂੰ ਚੁੱਕੋਗੇ, ਨਾ ਤੁਸੀਂ ਆਪਣੀ ਕੌਮ ਨੂੰ ਠੋਕਰ ਖਿਲਾਓਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।
16ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ ਕਿ 17ਹੇ ਆਦਮੀ ਦੇ ਪੁੱਤ੍ਰ, ਜਦੋਂ ਇਸਰਾਏਲ ਦਾ ਘਰਾਣਾ ਆਪਣੀ ਭੂਮੀ ਉੱਤੇ ਵੱਸਦਾ ਸੀ, ਉਨ੍ਹਾਂ ਨੇ ਉਹ ਨੂੰ ਆਪਣੇ ਮਾਰਗ ਨਾਲ ਅਤੇ ਆਪਣੇ ਕੰਮਾਂ ਨਾਲ ਭਰਿਸ਼ਟ ਕੀਤਾ, ਉਨ੍ਹਾਂ ਦਾ ਰਾਹ ਮੇਰੇ ਅੱਗੇ ਅੱਡ ਕੀਤੀ ਹੋਈ ਭਰਿਸ਼ਟ ਤੀਵੀਂ ਵਾਂਗਰ ਸੀ 18ਏਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਨ੍ਹਾਂ ਉਸ ਦੇਸ ਵਿੱਚ ਵਹਾਇਆ ਅਤੇ ਉਨ੍ਹਾਂ ਮੂਰਤੀਆਂ ਦੇ ਕਾਰਨ ਜਿਨ੍ਹਾਂ ਨਾਲ ਉਨ੍ਹਾਂ ਉਸ ਨੂੰ ਭਰਿਸ਼ਟ ਕੀਤਾ ਸੀ ਆਪਣਾ ਕਹਿਰ ਉਨ੍ਹਾਂ ਤੇ ਵਹਾਇਆ 19ਅਤੇ ਮੈਂ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਓਹ ਦੇਸਾਂ ਵਿੱਚ ਖਿਲਰ ਪੁਲਰ ਗਏ ਅਤੇ ਉਨ੍ਹਾਂ ਦੇ ਰਾਹ ਅਤੇ ਉੁਨ੍ਹਾਂ ਦੇ ਕੰਮਾਂ ਅਨੁਸਾਰ ਮੈਂ ਉਨ੍ਹਾਂ ਦਾ ਨਿਆਉਂ ਕੀਤਾ 20ਅਤੇ ਜਦੋਂ ਓਹ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਓਹ ਗਏ ਸਨ ਪੁੱਜੇ ਤਾਂ ਉਨ੍ਹਾਂ ਨੇ ਮੇਰੇ ਪਵਿੱਤ੍ਰ ਨਾਮ ਨੂੰ ਪਲੀਤ ਕੀਤਾ ਜਦੋਂ ਓਹ ਉਨ੍ਹਾਂ ਦੇ ਵਿਖੇ ਆਖਦੇ ਸਨ ਕਿ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ 21ਪਰ ਮੈਨੂੰ ਆਪਣੇ ਪਵਿੱਤਰ ਨਾਮ ਦੇ ਕਾਰਨ ਚਿੰਤਾ ਹੋਈ ਜਿਹ ਨੂੰ ਇਸਰਾਏਲ ਦੇ ਘਰਾਣੇ ਨੇ ਕੌਮਾਂ ਵਿੱਚ ਜਿੱਥੇ ਓਹ ਗਏ ਪਲੀਤ ਕੀਤਾ।।
22ਏਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਖ਼ਾਤਰ ਨਹੀਂ ਸਗੋਂ ਆਪਣੇ ਪਵਿੱਤ੍ਰ ਨਾਮ ਦੀ ਖ਼ਾਤਰ ਜਿਸ ਨੂੰ ਤੁਸਾਂ ਉਨ੍ਹਾ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸਾਓ ਪਲੀਤ ਕੀਤਾ ਇਹ ਕਰਦਾ ਹਾਂ 23ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸਾਂ ਉਨ੍ਹਾਂ ਦੇ ਵਿੱਚ ਪਲੀਤ ਕੀਤਾ ਪਵਿੱਤ੍ਰ ਕਰਾਂਗਾ ਅਤੇ ਜਦੋਂ ਮੈਂ ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤ੍ਰ ਹੋਵਾਂਗਾ, ਤਦ ਓਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ 24ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ ਅਤੇ ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ 25ਤਦੋਂ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ ਅਤੇ ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ 26ਅਤੇ ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬ਼ਖ਼ਸ਼ਾਂਗਾ 27ਅਤੇ ਮੈਂ ਆਪਣਾ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ ਅਤੇ ਤੁਸੀਂ ਮੇਰੇ ਨਿਆਂਵਾਂ ਦੀ ਪਾਲਨਾ ਕਰੋਗੇ ਅਤੇ ਉਨ੍ਹਾਂ ਤੇ ਅਮਲ ਕਰੋਗੇ 28ਅਤੇ ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਦਿੱਤਾ ਵੱਸੋਗੇ, ਅਤੇ ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ 29ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਬਚਾਵਾਂਗਾ ਅਤੇ ਮੈਂ ਅੰਨ ਮੰਗਾਵਾਂਗਾ ਅਤੇ ਮੈਂ ਉਹ ਨੂੰ ਵਧਾਵਾਂਗਾ ਅਤੇ ਤੁਹਾਡੇ ਉੱਤੇ ਕਾਲ ਨਾ ਪਾਵਾਂਗਾ 30ਅਤੇ ਮੈਂ ਬਿਰਛਾਂ ਦੇ ਫਲਾਂ ਨੂੰ ਅਤੇ ਖੇਤ ਦੀ ਪੈਦਾਵਾਰ ਨੂੰ ਵਾਧਾ ਬ਼ਖ਼ਸ਼ਾਂਗਾ ਇੱਥੋਂ ਤੀਕ ਕਿ ਤੁਸੀਂ ਅੱਗੇ ਲਈ ਕੌਮਾਂ ਦੇ ਵਿੱਚ ਕਾਲ ਦੇ ਕਾਰਨ ਨਮੋਸ਼ੀ ਨਾ ਉਠਾਵੋਗੇ 31ਤਦ ਤੁਸੀਂ ਆਪਣਿਆਂ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ ਭਈ ਓਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਔਗਣਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਉੱਤੇ ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ 32ਪ੍ਰਭੁ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਇਹ ਤੁਹਾਡੀ ਖ਼ਾਤਰ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੇ 33ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਹਾੜੇ ਮੈਂ ਤੁਹਾਨੂੰ ਤੁਹਾਡੇ ਸਾਰੇ ਔਗਣਾਂ ਤੋਂ ਸ਼ੁੱਧ ਕਰਾਂਗਾ, ਉਸੇ ਦਿਹਾੜੇ ਮੈਂ ਤੁਹਾਨੂੰ ਤੁਹਾਡੇ ਸ਼ਹਿਰਾਂ ਵਿੱਚ ਵਸਾਵਾਂਗਾ ਅਤੇ ਤੁਹਾਡੇ ਵਿਰਾਨ ਥਾਂ ਬਣਾਏ ਜਾਣਗੇ 34ਅਤੇ ਉਹ ਵਿਰਾਨ ਧਰਤੀ ਜੋ ਸਾਰੇ ਰਾਹ ਲੰਘਦਿਆਂ ਦੀ ਨਜ਼ਰ ਵਿੱਚ ਵਿਰਾਨ ਪਈ ਸੀ ਵਾਹੀ ਜਾਵੇਗੀ 35ਅਤੇ ਓਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ਼ ਵਾਂਙੁ ਹੋ ਗਈ ਅਤੇ ਬਰਬਾਦ ਤੇ ਉੱਜੜੇ ਤੇ ਢੱਠੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ 36ਤਦੋਂ ਕੌਮਾਂ ਜਿਹੜੀਆਂ ਤੁਹਾਡੇ ਆਲੇ ਦੁਆਲੇ ਬਚੀਆਂ ਹੋਈਆਂ ਹਨ ਜਾਣਨਗੀਆਂ ਕਿ ਮੈਂ ਯਹੋਵਾਹ ਨੇ ਢੱਠਿਆਂ ਥਾਵਾਂ ਨੂੰ ਬਣਾਇਆ ਹੈ ਅਤੇ ਉੱਜੜਿਆਂ ਵਿਰਾਨਾਂ ਨੂੰ ਫੇਰ ਲਗਾਇਆ ਹੈ। ਮੈਂ ਯਹੋਵਾਹ ਨੇ ਫ਼ਰਮਾਇਆ ਹੈ ਅਤੇ ਮੈਂ ਹੀ ਕਰਾਂਗਾ।।
37ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਨ੍ਹਾਂ ਲਈ ਇਹ ਕਰਾਂ ਕਿ ਉਨ੍ਹਾਂ ਦੇ ਆਦਮੀਆਂ ਨੂੰ ਇੱਜੜਾਂ ਵਾਂਗਰ ਵਾਧਾ ਦੇਵਾਂ 38ਪਵਿੱਤ੍ਰ ਇੱਜੜ ਵਾਂਙੁ ਜਿਵੇਂ ਯਰੂਸ਼ਲਮ ਦਾ ਇੱਜੜ ਉਹ ਦਿਆਂ ਠਹਿਰਾਇਆ ਹੋਇਆਂ ਪਰਬਾਂ ਵਿੱਚ ਸੀ, ਉਦਾਂ ਹੀ ਉੱਜੜੇ ਸ਼ਹਿਰ ਆਦਮੀਆਂ ਦੇ ਜੱਥਿਆਂ ਨਾਲ ਭਰੇ ਹੋਣਗੇ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।

Highlight

Share

Copy

None

Want to have your highlights saved across all your devices? Sign up or sign in

YouVersion uses cookies to personalize your experience. By using our website, you accept our use of cookies as described in our Privacy Policy