ਇਬਰਾਨੀਆਂ ਨੂੰ 10:1-4
ਇਬਰਾਨੀਆਂ ਨੂੰ 10:1-4 PUNOVBSI
ਸ਼ਰਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਵਰਹੇ ਦੇ ਵਰਹੇ ਸਦਾ ਇੱਕੋ ਪਰਕਾਰ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਕਾਮਿਲ ਨਹੀਂ ਕਰ ਸੱਕਦੀ ਹੈ ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਂਦਾ ਇਸ ਕਾਰਨ ਕਿ ਜੇ ਓਹ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਓਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ? ਪਰ ਇਨ੍ਹਾਂ ਬਲੀਦਾਨਾਂ ਤੋਂ ਵਰਹੇ ਦੇ ਵਰਹੇ ਪਾਪ ਚੇਤੇ ਆਉਂਦੇ ਹਨ ਕਿਉਂ ਜੋ ਅਣਹੋਣਾ ਹੈ ਭਈ ਵਹਿੜਕਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ