YouVersion Logo
Search Icon

ਹੋਸ਼ੇਆ 14

14
ਯਹੋਵਾਹ ਦੀ ਦਯਾ
1ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ,
ਕਿਉਂ ਜੋ ਤੈਂ ਆਪਣੀ ਬਦੀ ਦੇ ਕਾਰਨ ਠੋਕਰ
ਖਾਧੀ।।
2ਆਪਣੇ ਨਾਲ ਬਚਨਾਂ ਨੂੰ ਲੈ ਕੇ
ਯਹੋਵਾਹ ਵੱਲ ਮੁੜੋ,
ਉਹ ਨੂੰ ਆਖੋ,
ਸਾਰੀ ਬਦੀ ਨੂੰ ਚੁੱਕ
ਅਤੇ ਨੇਕੀ ਨੂੰ ਕਬੂਲ ਕਰ,
ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ
ਬੁੱਲਾਂ ਨੂੰ ਪੇਸ਼ ਕਰਾਂਗੇ।
3ਅੱਸ਼ੂਰ ਸਾਨੂੰ ਨਹੀਂ ਬਚਾਵੇਗਾ,
ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ,
ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ
"ਸਾਡਾ ਪਰਮੇਸ਼ੁਰ" ਨਹੀਂ ਕਹਾਂਗੇ
ਤੇਰੇ ਵਿੱਚ ਯਤੀਮ ਰਹਮ ਪਾਉਂਦਾ ਹੈ।।
4ਮੈਂ ਓਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ,
ਮੈਂ ਖੁੱਲ੍ਹੇ ਦਿਲ ਨਾਲ ਓਹਨਾਂ ਨੂੰ ਪਿਆਰ ਕਰਾਂਗਾ,
ਕਿਉਂਕਿ ਮੇਰਾ ਕ੍ਰੋਧ ਓਹਨਾਂ ਤੋਂ ਫਿਰ ਗਿਆ ਹੈ।
5ਮੈਂ ਇਸਰਾਏਲ ਲਈ ਤ੍ਰੇਲ ਵਾਂਙੁ ਹੋਵਾਂਗਾ,
ਉਹ ਸੋਸਨ ਵਾਂਙੁ ਹਰਾ ਭਰਾ ਹੋਵੇਗਾ,
ਅਤੇ ਲਬਾਨੋਨ ਵਾਂਙੁ ਆਪਣੀ ਜੜ੍ਹ ਫੜੇਗਾ।
6ਉਹ ਦੀਆਂ ਟਹਿਣੀਆਂ ਖਿਲਰਨਗੀਆਂ,
ਉਹ ਦਾ ਸੁਹੱਪਣ ਜ਼ੈਤੂਨ ਦੇ ਬਿਰਛ ਵਾਂਙੁ ਹੋਵੇਗਾ,
ਅਤੇ ਉਹ ਦੀ ਖੁਸ਼ਬੋ ਲਬਾਨੋਨ ਵਾਂਙੁ।
7ਉਹ ਦੇ ਸਾਏ ਦੇ ਵਸਨੀਕ ਮੁੜਨਗੇ,
ਓਹ ਕਣਕ ਵਾਂਙੁ ਜੀਉਣਗੇ,
ਅਤੇ ਅੰਗੂਰੀ ਬੇਲ ਵਾਂਙੁ ਹਰੇ ਭਰੇ ਹੋ ਜਾਣਗੇ,
ਉਨ੍ਹਾਂ ਦੀ ਧੁੰਮ ਲਬਾਨੋਨ ਦੀ ਮੈ ਵਰਗੀ ਹੋਵੇਗੀ।।
8ਹੇ ਅਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ?
ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ
ਲਾਵਾਂਗਾ,
ਮੈਂ ਹਰੇ ਸਰੂ ਵਾਂਙੁ ਹਾਂ,
ਤੇਰਾ ਫਲ ਮੈਥੋਂ ਹੀ ਮਿਲਦਾ ਹੈ।।
9ਕੌਣ ਬੁੱਧਵਾਨ ਹੈ ਭਈ ਉਹ ਏਹਨਾਂ ਗੱਲਾਂ ਨੂੰ ਸਮਝੇ?
ਅਤੇ ਸਮਝ ਵਾਲਾ ਕਿਹੜਾ ਜੋ ਏਹਨਾਂ ਨੂੰ ਜਾਣੇ?
ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ,
ਅਤੇ ਧਰਮੀ ਓਹਨਾਂ ਦੇ ਵਿੱਚ ਚੱਲਣਗੇ,
ਪਰ ਅਪਰਾਧੀ ਓਹਨਾਂ ਦੇ ਵਿੱਚ ਠੋਕਰ ਖਾਣਗੇ।।

Highlight

Copy

Compare

Share

None

Want to have your highlights saved across all your devices? Sign up or sign in

Videos for ਹੋਸ਼ੇਆ 14