YouVersion Logo
Search Icon

ਹੋਸ਼ੇਆ 3

3
ਵਿਭਚਾਰਣ ਤੀਵੀਂ
1ਤਾਂ ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾਹ, ਇੱਕ ਤੀਵੀਂ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇ ਓਹ ਦੂਜੇ ਤਿਓਤਿਆਂ ਵੱਲ ਮੁੜਦੇ ਹਨ ਅਤੇ ਸੌਗੀ ਦੇ ਕੁਲਚਿਆਂ ਨੂੰ ਪਿਆਰ ਕਰਦੇ ਹਨ 2ਸੋ ਮੈਂ ਉਹ ਨੂੰ ਪੰਦਰਾ ਰੁਪਏ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ 3ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤਿਆਂ ਦਿਨਾਂ ਤੀਕ ਮੇਰੇ ਨਾਲ ਵੱਸੇਂਗੀ, ਤੂੰ ਜ਼ਨਾਹ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਤੀਵੀਂ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ 4ਇਉਂ ਇਸਰਾਏਲੀ ਵੀ ਬਹੁਤ ਦਿਨਾਂ ਤੀਕ ਬਿਨਾ ਪਾਤਸ਼ਾਹ ਤੇ ਸਰਦਾਰ ਦੇ, ਬਿਨਾ ਭੇਟ ਤੇ ਥੰਮ੍ਹ ਦੇ, ਬਿਨਾ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ 5ਏਹ ਦੇ ਮਗਰੋ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਪਾਤਸ਼ਾਹ ਨੂੰ ਭਾਲਣਗੇ ਅਤੇ ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ।।

Highlight

Copy

Compare

Share

None

Want to have your highlights saved across all your devices? Sign up or sign in

Videos for ਹੋਸ਼ੇਆ 3