YouVersion Logo
Search Icon

ਯਸਾਯਾਹ 22

22
ਯਰੂਸ਼ਲਮ ਲਈ ਦਬਕਾ
1ਦਰਸ਼ਣ ਵਾਲੀ ਦੂਣ ਲਈ ਅਗੰਮ ਵਾਕ, -
ਫੇਰ ਤੈਨੂੰ ਕੀ ਹੋਇਆ,
ਤੁਸੀਂ ਜੋ ਸਾਰਿਆਂ ਦੇ ਸਾਰੇ
ਕੋਠਿਆਂ ਉੱਤੇ ਚੜ੍ਹ ਗਏ ਹੋ?
2ਹੇ ਸ਼ੇਰ ਦੇ ਭਰੇ ਏ ਰੌਲੇ ਵਾਲੇ ਸ਼ਹਿਰ!
ਹੇ ਅਨੰਦਮਈ ਨਗਰ!
ਤੇਰੇ ਵੱਢੇ ਹੋਏ ਨਾ ਤਲਵਾਰ ਨਾਲ ਵੱਢੇ ਗਏ,
ਨਾ ਜੰਗ ਵਿੱਚ ਮਾਰੇ ਗਏ!
3ਤੇਰੇ ਸਾਰੇ ਆਗੂ ਇਕੱਠੇ ਭੱਜ ਗਏ,
ਓਹ ਤੀਰ ਅੰਦਾਜਾਂ ਤੋਂ ਫੜੇ ਗਏ,
ਜਿੰਨੇ ਲੱਭ ਪਏ ਓਹ ਇਕੱਠੇ ਫੜੇ ਗਏ,
ਓਹ ਦੂਰੋਂ ਭੱਜ ਗਏ।
4ਏਸ ਲਈ ਮੈਂ ਆਖਿਆ,
ਮੇਰੀ ਵੱਲ ਨਾ ਤੱਕ,
ਮੈਂ ਵਿਲਕ ਵਿਲਕ ਕੇ ਰੋਵਾਂਗਾ।
ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ,
ਮੇਰੀ ਤਸੱਲੀ ਦਾ ਜਤਨ ਨਾ ਕਰ।
5ਸੈਨਾਂ ਦੇ ਪ੍ਰਭੁ ਯਹੋਵਾਹ ਦਾ ਇੱਕ ਦਿਨ ਹੈ,
ਰੌਲਾ ਅਤੇ ਲਤਾੜਨਾ ਅਤੇ ਗੜਬੜ ਦਰਸ਼ਣ ਵਾਲੀ
ਦੂਣ ਵਿੱਚ,
ਕੰਧਾਂ ਦਾ ਢੱਠਣਾ ਅਤੇ ਪਹਾੜਾਂ ਤੀਕ ਰੌਲਾ!
6ਏਲਾਮ ਨੇ ਤਰਕਸ਼ ਚੁੱਕਿਆ,
ਰਥਾਂ, ਆਦਮੀਆਂ ਅਤੇ ਘੋੜ ਚੜ੍ਹਿਆਂ ਨਾਲ,
ਅਤੇ ਕੀਰ ਨੇ ਢਾਲ ਨੰਗੀ ਕੀਤੀ।
7ਤਾਂ ਐਉਂ ਹੋਇਆ ਕਿ ਤੇਰੀਆਂ ਚੰਗੇਰੀਆਂ ਦੂਣਾਂ
ਰਥਾਂ ਨਾਲ ਭਰੀਆਂ ਹੋਈਆਂ ਸਨ,
ਅਤੇ ਘੋੜ ਚੜ੍ਹਿਆਂ ਨੇ ਫਾਟਕ ਦੇ ਅੱਗੇ ਪਾਲ ਬੰਨ੍ਹੀ
ਹੋਈ ਸੀ।
8ਓਸ ਯਹੂਦਾਹ ਦਾ ਪੜਦਾ ਲਾਹ ਸੁੱਟਿਆ।।
ਓਸ ਦਿਨ ਤੈਂ ਬਣ ਦੇ ਮਹਿਲ ਵਿੱਚ ਸ਼ਸਤਰਾਂ ਦਾ ਗੌਹ ਕੀਤਾ 9ਅਤੇ ਤੁਸਾਂ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਵੇਖੀਆਂ ਕਿ ਓਹ ਬਹੁਤ ਸਨ ਅਤੇ ਤੁਸਾਂ ਹੇਠਲੇ ਤਲਾ ਦਾ ਪਾਣੀ ਇਕੱਠਾ ਕੀਤਾ 10ਤੁਸਾਂ ਯਰੂਸ਼ਲਮ ਦੇ ਘਰਾਂ ਦੀ ਗਿਣਤੀ ਲਈ ਅਤੇ ਘਰਾਂ ਨੂੰ ਢਾਹ ਸੁੱਟਿਆ ਭਈ ਸਫੀਲ ਨੂੰ ਪੱਕਾ ਕਰੋ 11ਤੁਸਾਂ ਪੁਰਾਣੇ ਤਾਲ ਦੇ ਪਾਣੀ ਲਈ ਦੋਹਾਂ ਕੰਧਾਂ ਦੇ ਵਿਚਕਾਰ ਇੱਕ ਹੌਦ ਬਣਾਇਆ ਪਰ ਤੁਸਾਂ ਉਹ ਦੇ ਬਣਾਉਣ ਵਾਲੇ ਦਾ ਗੌਹ ਨਾ ਕੀਤਾ, ਨਾ ਉਹ ਦੇ ਮੁੱਢ ਦੇ ਢੰਗ ਸੋਚਣ ਵਾਲੇ ਵੱਲ ਧਿਆਨ ਦਿੱਤਾ।। 12ਓਸ ਦਿਨ ਸੈਨਾਂ ਦੇ ਪ੍ਰਭੁ ਯਹੋਵਾਹ ਨੇ ਏਹ ਮੰਗਿਆ, ਰੋਣਾ, ਸੋਗ, ਮਨਾਉਣਾ ਤੇ ਤੱਪੜ ਪਾਉਣਾ,
13ਅਤੇ ਵੇਖੋ, ਖੁਸ਼ੀ ਅਤੇ ਅਨੰਦ,
ਬਲਦਾਂ ਦਾ ਕੱਟਣਾ ਅਤੇ ਭੇਡਾਂ ਦਾ ਕੱਟਣਾ,
ਮਾਸ ਖਾਣਾ ਅਤੇ ਮਧ ਪੀਣੀ, -
ਅਸੀਂ ਖਾਈਏ ਪੀਵੀਏ,
ਕਿਉਂ ਜੋ ਕੱਲ ਅਸੀਂ ਮਰਾਂਗੇ।।
14ਤਾਂ ਮੇਰੇ ਕੰਨ ਵਿੱਚ ਸੈਨਾਂ ਦੇ ਯਹੋਵਾਹ ਤੋਂ ਏਹ
ਪਰਗਟ ਕੀਤਾ ਕਿਆ,
ਕਿ ਤੁਹਾਡੇ ਲਈ ਏਸ ਬਦੀ ਦਾ ਪਰਾਸਚਿਤ ਨਾ
ਹੋਵੇਗਾ,
ਜਦ ਤੀਕ ਤੁਸੀਂ ਨਾ ਮਰੋਗੇ,
ਸੈਨਾਂ ਦਾ ਪ੍ਰਭੁ ਯਹੋਵਾਹ ਏਹ ਆਖਦਾ ਹੈ।।
15ਸੈਨਾਂ ਦਾ ਪ੍ਰਭੁ ਯਹੋਵਾਹ ਇਉਂ ਆਖਦਾ ਹੈ, ਆ, ਇਸ ਮੁਖ਼ਤਿਆਰ ਕੋਲ, ਸ਼ਬਨਾ ਕੋਲ, ਜਾਹ ਜਿਹੜਾ ਇਸ ਘਰ ਉੱਤੇ ਹੈ 16ਐਥੇ ਤੇਰੇ ਕੋਲ ਕੀ ਹੈ? ਅਤੇ ਐਥੇ ਤੇਰੇ ਕੋਲ ਕੌਣ ਹੈ? ਕਿ ਤੈਂ ਆਪਣੇ ਲਈ ਐਥੇ ਇੱਕ ਕਬਰ ਪੁੱਟੀ ਹੈ! ਉਚਿਆਈ ਤੇ ਉਹ ਆਪਣੀ ਕਬਰ ਪੁੱਟਦਾ, ਚਟਾਨ ਵਿੱਚ ਉਹ ਆਪਣੇ ਲਈ ਇੱਕ ਟਿਕਾਣਾ ਘੜਦਾ ਹੈ! 17ਵੇਖੋ, ਹੇ ਸੂਰਮੇ, ਯਹੋਵਾਹ ਤੈਨੂੰ ਵਗਾਹ ਕੇ ਸੁੱਟ ਦੇਵੇਗਾ! ਉਹ ਤੈਨੂੰ ਫੜ ਛੱਡੇਗਾ 18ਉਹ ਜ਼ੋਰ ਨਾਲ ਘੁਮਾ ਘੁਮਾ ਕੇ ਤੈਨੂੰ ਖਿੱਦੋ ਵਾਂਙੁ ਮੋਕਲੇ ਦੇਸ ਵਿੱਚ ਸੁੱਟੇਗਾ, ਉੱਥੇ ਤੂੰ ਮਰੇਂਗਾ ਅਤੇ ਉੱਥੇ ਤੇਰੇ ਸ਼ਾਨਦਾਰ ਰਥ ਹੋਣਗੇ, ਹੇ ਤੂੰ ਆਪਣੇ ਮਾਲਕ ਦੇ ਘਰ ਦੀ ਸ਼ਰਮ! 19ਮੈਂ ਤੈਨੂੰ ਤੇਰੇ ਹੁੱਦੇ ਤੋਂ ਹਟਾ ਦਿਆਂਗਾ ਅਤੇ ਤੂੰ ਆਪਣੇ ਥਾਂ ਤੋਂ ਲਾਹ ਸੁੱਟਿਆ ਜਾਵੇਂਗਾ।।
20ਓਸ ਦਿਨ ਐਉਂ ਹੋਵੇਗਾ ਕਿ ਮੈਂ ਆਪਣੇ ਦਾਸ ਹਿਲਕੀਯਾਹ ਦੇ ਪੁੱਤ੍ਰ ਅਲਯਾਕੀਮ ਨੂੰ ਬੁਲਾਵਾਂਗਾ 21ਅਤੇ ਮੈਂ ਤੇਰਾ ਚੋਗਾ ਉਸ ਤੇ ਪਾਵਾਂਗਾ ਅਤੇ ਤੇਰੀ ਪੇਟੀ ਨਾਲ ਉਸ ਨੂੰ ਕੱਸਾਂਗਾ ਅਤੇ ਤੇਰੀ ਹਕੂਮਤ ਉਸ ਦੇ ਹੱਥ ਦਿਆਂਗਾ ਅਤੇ ਉਹ ਯਰੂਸ਼ਲਮ ਦੇ ਵਾਸੀਆਂ ਦਾ ਅਤੇ ਯਹੂਦਾਹ ਦੇ ਘਰਾਣੇ ਦਾ ਪਿਤਾ ਹੋਵੇਗਾ 22ਮੈਂ ਉਹ ਦੇ ਮੋਢੇ ਉੱਤੇ ਦਾਊਦ ਦੇ ਘਰ ਦੀ ਕੁੰਜੀ ਰੱਖਾਂਗਾ ਤਾਂ ਉਹ ਖੋਲ੍ਹੇਗਾ ਅਰ ਕੋਈ ਬੰਦ ਨਾ ਕਰੇਗਾ ਅਤੇ ਉਹ ਬੰਦ ਕਰੇਗਾ ਅਰ ਕੋਈ ਖੋਲ੍ਹੇਗਾ ਨਾ 23ਮੈਂ ਉਹ ਨੂੰ ਕੀਲੇ ਵਾਂਙੁ ਪੱਕੇ ਥਾਂ ਵਿੱਚ ਠੋਕਾਂਗਾ ਅਤੇ ਉਹ ਆਪਣੇ ਪਿਤਾ ਦੇ ਘਰਾਣੇ ਲਈ ਇੱਕ ਤੇਜਵਾਨ ਸਿੰਘਾਸਣ ਹੋਵੇਗਾ 24ਅਤੇ ਓਹ ਉਹ ਦੇ ਉੱਤੇ ਉਹ ਦੇ ਪਿਤਾ ਦੇ ਘਰਾਣੇ ਦਾ ਸਾਰਾ ਭਾਰ ਪਾ ਦੇਣਗੇ ਅਰਥਾਤ ਆਲ ਔਲਾਦ, ਸਾਰੇ ਛੋਟੇ ਭਾਂਡੇ ਕਟੋਰਿਆਂ ਤੋਂ ਲੈਕੇ ਸਾਰੀਆਂ ਗਾਗਰਾਂ ਤੀਕ 25ਓਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ ਉਖੜ ਜਾਵੇਗਾ ਅਤੇ ਉਹ ਵੱਢਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ ਅੱਡ ਹੋ ਜਾਵੇਗਾ ਕਿਉਂ ਜੋ ਯਹੋਵਾਹ ਇਉਂ ਬੋਲਿਆ ਹੈ।।

Highlight

Copy

Compare

Share

None

Want to have your highlights saved across all your devices? Sign up or sign in