ਯਸਾਯਾਹ 23
23
ਸੂਰ ਲਈ ਅਗੰਮ ਵਾਕ
1ਸੂਰ ਲਈ ਅਗੰਮ ਵਾਕ, -
ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ!
ਕਿਉਂ ਜੋ ਉਹ ਉੱਜੜਿਆ ਹੋਇਆ ਹੈ,
ਨਾ ਕੋਈ ਘਰ ਹੈ ਨਾ ਕੋਈ ਲਾਂਘਾ,
ਕਿੱਤੀਮ ਦੇ ਦੇਸ ਤੋਂ ਏਹ ਗੱਲ ਉਨ੍ਹਾਂ ਦੇ ਲਈ
ਪਰਗਟ ਹੋਈ।
2ਹੇ ਕੰਢੇ ਦੇ ਵਾਸੀਓ, ਚੁੱਪ ਰਹੋ,
ਜਿਨ੍ਹਾਂ ਨੂੰ ਸੀਦੋਨ ਦੇ ਬੁਪਾਰੀਆਂ ਨੇ
ਸਮੁੰਦਰ ਲੰਘਦਿਆਂ ਭਰ ਦਿੱਤਾ।
3ਬਹੁਤਿਆਂ ਪਾਣੀਆਂ ਦੇ ਉੱਤੇ ਸ਼ਿਹੋਰ ਦਾ ਅੰਨ,
ਨੀਲ ਦੀ ਫ਼ਸਲ ਉਹ ਦੀ ਆਮਦਨ ਸੀ,
ਅਤੇ ਉਹ ਕੌਮਾਂ ਦੀ ਮੰਡੀ ਹੋਇਆ।
4ਹੇ ਸੀਦੋਨ, ਲਾਜ ਖਾਹ!
ਕਿਉਂ ਜੋ ਸਮੁੰਦਰ ਨੇ, ਸਮੁੰਦਰ ਦੇ ਗੜ੍ਹ ਨੂੰ ਆਖਿਆ,
ਕਿ ਮੈਨੂੰ ਪੀੜਾਂ ਨਹੀਂ ਲੱਗੀਆਂ,
ਨਾ ਮੈਂ ਜਣੀ, ਨਾ ਜੁਆਨਾਂ ਨੂੰ ਪਾਲਿਆ,
ਨਾ ਕੁਆਰੀਆਂ ਨੂੰ ਪੋਸਿਆ।
5ਜਦ ਇਹ ਖਬਰ ਮਿਸਰ ਨੂੰ ਮਿਲੇ,
ਤਾਂ ਓਹ ਸੂਰ ਦੀ ਖਬਰ ਉੱਤੇ ਤੜਫਣਗੇ।
6ਤਰਸ਼ੀਸ਼ ਵੱਲ ਦੀ ਲੰਘੋ,
ਹੇ ਕੰਢੇ ਦੇ ਵਾਸੀਓ, ਧਾਹਾਂ ਮਾਰੋ!
7ਭਲਾ, ਏਹ ਤੁਹਾਡਾ ਅਨੰਦਮਈ ਨਗਰ ਹੈ,
ਜਿਹ ਦਾ ਅਰੰਭ ਪਰਾਚੀਨ ਸਮੇਂ ਵਿੱਚ ਹੋਇਆ,
ਜਿਹ ਦੇ ਪੈਰ ਉਹ ਨੂੰ ਦੂਰ ਦੂਰ ਟਿਕਣ ਲਈ ਲੈ
ਗਏ ਸਨ?
8ਕਿਸ ਏਹ ਸੂਰ ਦੇ ਵਿਰੁੱਧ ਠਾਣਿਆ,
ਜਿਹੜਾ ਸਿਹਰੇ ਬੰਨ੍ਹਣ ਵਾਲਾ ਹੈ,
ਜਿਹ ਦੇ ਬੁਪਾਰੀ ਸਰਦਾਰ ਹਨ,
ਜਿਹ ਦੇ ਸੌਦਾਗਰ ਧਰਤੀ ਦੇ ਆਦਰਵਾਨ ਹਨ?
9ਸੈਨਾਂ ਦੇ ਯਹੋਵਾਹ ਨੇ ਏਹ ਠਾਣਿਆ ਹੈ,
ਭਈ ਹੰਕਾਰ ਦੀ ਸਾਰੀ ਸਜ਼ਾਵਟ ਨੂੰ ਗੰਦਾ ਕਰੇ,
ਅਤੇ ਧਰਤੀ ਦੇ ਸਾਰੇ ਆਦਰਵੰਤਾਂ ਨੂੰ ਬੇਪਤ ਕਰੇ।।
10ਨੀਲ ਦਰਿਆ ਵਾਂਙੁ ਆਪਣੇ ਦੇਸ਼ ਨੂੰ ਲੰਘ ਜਾ,
ਹੇ ਤਰਸ਼ੀਸ਼ ਦੀਏ ਧੀਏ, ਹੁਣ ਕੋਈ ਰੋਕ#23:10 ਇਬਰ., ਪੇਟੀ । ਨਹੀਂ!
11ਉਹਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ,
ਉਹ ਨੇ ਪਾਤਸ਼ਾਹੀਆਂ ਨੂੰ ਹਿਲਾਇਆ ਹੈ,
ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ
ਭਈ ਉਹ ਦੇ ਗੜ੍ਹ ਨਾਸ ਹੋ ਜਾਣ।
12ਉਸ ਨੇ ਆਖਿਆ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ,
ਹੇ ਸੀਦੋਨ ਦੀਏ ਦੁਖਿਆਰੀਏ ਕੁਆਰੀਏ ਧੀਏ,
ਉੱਠ ਕਿੱਤੀਮ ਨੂੰ ਲੰਘ ਜਾਹ! ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ।।
13ਵੇਖੋ, ਕਸਦੀਆਂ ਦੇ ਦੇਸ ਨੂੰ!
ਏਹ ਲੋਕ ਅਜੇ ਨਹੀਂ ਹਨ,
ਅੱਸ਼ੂਰੀਆਂ ਨੇ ਉਹ ਨੂੰ ਉਜਾੜ ਦੇ ਦਰਿੰਦੀਆਂ ਲਈ
ਠਹਿਰਾਇਆ,
ਓਹਨਾਂ ਨੇ ਆਪਣੇ ਜੰਗੀ ਬੁਰਜ ਖੜੇ ਕੀਤੇ,
ਓਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਹ ਸੁੱਟਿਆ,
ਉਹ ਨੂੰ ਥੇਹ ਬਣਾ ਦਿੱਤਾ।
14ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ!
ਕਿਉਂ ਜੋ ਤੁਹਾਡਾ ਗੜ੍ਹ ਬਰਬਾਦ ਹੋ ਗਿਆ।।
15ਓਸ ਦਿਨ ਐਉਂ ਹੋਵੇਗਾ ਕਿ ਸੂਰ ਸੱਤਰਾਂ ਵਰਿਹਾਂ ਲਈ ਇੱਕ ਪਾਤਸ਼ਾਹ ਦੇ ਦਿਨਾਂ ਵਾਂਙੁ ਵਿਸਾਰਿਆ ਜਾਵੇਗਾ। ਸੱਤਰਾਂ ਵਰਿਹਾਂ ਦੇ ਅੰਤ ਵਿੱਚ ਸੂਰ ਲਈ ਕੰਜਰੀ ਦੇ ਗੀਤ ਵਾਂਙੁ ਹੋਵੇਗਾ, -
16ਬਰਬਤ ਲੈ, ਸ਼ਹਿਰ ਵਿੱਚ ਫਿਰ,
ਹੇ ਵਿਸਰੀਏ ਕੰਜਰੀਏ!
ਰਸੀਲੇ ਸੁਰ ਚੁੱਕ, ਬਹੁਤੇ ਗੀਤ ਗਾ,
ਭਈ ਤੂੰ ਚੇਤੇ ਆਵੇਂ।।
17ਸੱਤਰਾਂ ਵਰਿਹਾਂ ਦੇ ਅੰਤ ਵਿੱਚ ਐਉਂ ਹੋਵੇਗਾ ਕਿ ਯਹੋਵਾਹ ਸੂਰ ਦੀ ਖਬਰ ਲਵੇਗਾ ਅਤੇ ਉਹ ਆਪਣੀ ਖਰਚੀ ਵੱਲ ਮੁੜੇਗੀ ਅਤੇ ਧਰਤੀ ਉੱਤੇ ਜਗਤ ਦੀਆਂ ਸਾਰੀਆਂ ਪਾਤਸ਼ਾਹੀਆਂ ਨਾਲ ਕੰਜਰਪੁਣਾ ਕਰੇਗੀ 18ਉਹ ਦੀ ਖੱਟੀ ਅਰ ਉਹ ਦੀ ਖਰਚੀ ਯਹੋਵਾਹ ਲਈ ਸੰਕਲਪ ਕੀਤੀ ਜਾਵੇਗੀ। ਨਾ ਉਹ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਖੱਟੀ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗੀ ਭਈ ਓਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ।।
Currently Selected:
ਯਸਾਯਾਹ 23: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.