YouVersion Logo
Search Icon

ਯਸਾਯਾਹ 24

24
ਧਰਤੀ ਦਾ ਨਿਆਉਂ
1ਵੇਖੋ, ਯਹੋਵਾਹ ਧਰਤੀ ਨੂੰ ਸੁੰਞੀ ਕਰੇਗਾ,
ਅਤੇ ਉਹ ਨੂੰ ਵਿਰਾਨ ਕਰੇਗਾ,
ਉਹ ਦੀ ਪਰਤ ਵਿਗਾੜ ਦੇਵੇਗਾ,
ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ।
2ਤਾਂ ਐਉਂ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ,
ਜਿਵੇਂ ਗੋੱਲਾ ਤਿਵੇਂ ਉਹ ਦਾ ਮਾਲਕ,
ਜਿਵੇਂ ਗੋੱਲੀ ਤਿਵੇਂ ਉਹ ਦੀ ਬੀਬੀ,
ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ,
ਜਿਵੇਂ ਕਰਜ਼ਾ ਦੇਣ ਵਾਲਾ ਤਿਵੇਂ ਕਰਜ਼ਾ ਲੈਣ
ਵਾਲਾ,
ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ
ਵਾਲਾ।
3ਧਰਤੀ ਸੁੰਞੀ ਹੀ ਸੁੰਞੀ ਕੀਤੀ ਜਾਵੇਗੀ,
ਅਤੇ ਲੁੱਟੀ ਪੁੱਟੀ ਜਾਵੇਗੀ,
ਕਿਉਂ ਜੋ ਏਹ ਗੱਲ ਯਹੋਵਾਹ ਨੇ ਆਖੀ ਹੈ।।
4ਧਰਤੀ ਸੋਗ ਕਰਦੀ ਅਤੇ ਕੁਮਲਾ ਜਾਂਦੀ ਹੈ,
ਜਗਤ ਢਿੱਲਾ ਪੈ ਜਾਂਦਾ ਅਤੇ ਕੁਮਲਾ ਜਾਂਦਾ ਹੈ,
ਧਰਤੀ ਦੇ ਉੱਚੇ ਲੋਕ ਢਿੱਲੇ ਪੈ ਜਾਂਦੇ ਹਨ।
5ਧਰਤੀ ਆਪਣੇ ਵਾਸੀਆਂ ਹੇਠ ਪਲੀਤ ਹੋਈ ਹੈ,
ਕਿਉਂ ਜੋ ਓਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ,
ਓਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ,
ਓਹਨਾਂ ਨੇ ਸਦੀਪਕ ਨੇਮ ਨੂੰ ਭੰਨ ਛੱਡਿਆ।
6ਏਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ,
ਅਤੇ ਉਹ ਦੇ ਵਾਸੀ ਦੋਸ਼ੀ ਠਹਿਰੇ,
ਏਸ ਲਈ ਧਰਤੀ ਦੇ ਵਾਸੀ ਭਸਮ ਹੋਏ,
ਅਤੇ ਥੋੜੇ ਜੇਹੇ ਆਦਮੀ ਬਾਕੀ ਹਨ।
7ਨਵੀਂ ਮੈਂ ਸੋਗ ਕਰਦੀ ਹੈ, ਬੇਲ ਕੁਮਲਾਉਂਦੀ ਹੈ,
ਸਾਰੇ ਖੁਸ਼ ਦਿਲ ਹੌਕੇ ਭਰਦੇ ਹਨ।
8ਡੱਫ਼ਾਂ ਦੀ ਖੁਸ਼ੀ ਬੰਦ ਹੋ ਗਈ,
ਅਨੰਦ ਕਰਨ ਵਾਲਿਆਂ ਦਾ ਰੌਲਾ ਮੁੱਕ ਗਿਆ,
ਬਰਬਤ ਦੀ ਖੁਸ਼ੀ ਬੰਦ ਹੋ ਗਈ।
9ਓਹ ਮਧ ਗੀਤ ਦੇ ਨਾਲ ਨਹੀਂ ਪੀਂਦੇ,
ਸ਼ਰਾਬ ਉਹ ਦੇ ਪੀਣ ਵਾਲਿਆਂ ਨੂੰ ਕੌੜੀ ਲੱਗਦੀ
ਹੈ।
10ਖੱਪੀ ਨਗਰ ਤੋੜਿਆ ਗਿਆ,
ਹਰ ਘਰ ਲੰਘਣੋਂ ਬੰਦ ਕੀਤਾ ਗਿਆ।
11ਚੌਂਕਾ ਵਿੱਚ ਮੱਧ ਲਈ ਰੌਲਾ ਹੈ,
ਸਾਰਾ ਅਨੰਦ ਅਨ੍ਹੇਰ ਹੋ ਗਿਆ,
ਧਰਤੀ ਦੀ ਖੁਸ਼ੀ ਬੰਦ ਹੋ ਗਈ।
12ਸ਼ਹਿਰ ਵਿੱਚ ਬਰਬਾਦੀ ਰਹਿ ਗਈ,
ਫਾਟਕ ਭੱਜਾ ਟੁੱਟਾ ਪਿਆ ਹੈ।
13ਐਉਂ ਤਾਂ ਧਰਤੀ ਦੇ ਵਿਚਕਾਰ ਲੋਕਾਂ ਦੇ ਵਿੱਚ
ਹੋਵੇਗਾ,
ਜਿਵੇਂ ਜ਼ੈਤੂਨ ਦਾ ਹਲੂਣਾ,
ਜਿਵੇਂ ਅੰਗੂਰ ਤੋੜਨ ਦੇ ਪਿੱਛੋਂ ਰਹਿੰਦ ਖੂੰਧ
ਚੁਗਣਾ।।
14ਓਹ ਆਪਣੀ ਅਵਾਜ਼ ਚੁੱਕਣਗੇ,
ਓਹ ਜੈਕਾਰੇ ਗਜਾਉਣਗੇ,
ਓਹ ਯਹੋਵਾਹ ਦੇ ਤੇਜ ਦੇ ਕਾਰਨ ਸਮੁੰਦਰੋਂ
ਲਲਕਾਰਨਗੇ।
15ਏਸ ਲਈ ਚੜ੍ਹਦੇ ਪਾਸਿਓਂ ਯਹੋਵਾਹ ਦੀ ਮਹਿਮਾ
ਕਰੋ,
ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ
ਯਹੋਵਾਹ ਦੇ ਨਾਮ ਦੀ ਵੀ।
16ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ,
"ਧਰਮੀ ਜਨ ਲਈ ਮਾਣ!"।।
ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ,
ਮੈਂ ਲਿੱਸਾ ਪੈ ਗਿਆ! ਹਾਇ ਮੇਰੇ ਉੱਤੇ!
ਠੱਗਾ ਨੇ ਠੱਗੀ ਕੀਤੀ! ਹਾਂ,
ਠੱਗਾਂ ਨੇ ਠੱਗੀ ਹੀ ਠੱਗੀ ਕੀਤੀ!
17ਭੌ, ਭੋਹਰਾ ਤੇ ਫੰਧਾ
ਤੇਰੇ ਉੱਤੇ ਹਨ, ਹੇ ਧਰਤੀ ਦੇ ਵਾਸੀ!
18ਐਉਂ ਹੋਵੇਗਾ ਕਿ ਭੋਂ ਦੇ ਰੌਲੇ ਤੋਂ ਭੱਜਿਆ ਹੋਇਆ
ਭੋਹਰੇ ਵਿੱਚ ਡਿੱਗੇਗਾ,
ਅਤੇ ਭੋਹਰੇ ਵਿੱਚੋਂ ਉਤਾਹਾਂ ਆਇਆ ਹੋਇਆ ਫੰਧੇ
ਵਿੱਚ ਫੱਸੇਗਾ,
ਕਿਉਂ ਜੋ ਉੱਪਰੋਂ ਖਿੜਕੀਆਂ ਖੁਲ੍ਹ ਗਈਆਂ,
ਅਤੇ ਧਰਤੀ ਦੀਆਂ ਨੀਹਾਂ ਹਿੱਲ ਗਈਆਂ ਹਨ।
19ਧਰਤੀ ਉੱਕਾ ਹੀ ਟੁੱਟ ਗਈ,
ਧਰਤੀ ਉੱਕਾ ਹੀ ਪਾਟ ਗਈ,
ਧਰਤੀ ਉੱਕਾ ਹੀ ਹਿਲਾਈ ਗਈ।
20ਧਰਤੀ ਸ਼ਰਾਬੀ ਵਾਂਙੁ ਡਗਮਗਾਉਂਦੀ ਹੈ,
ਉਹ ਛੱਪਰ ਵਾਂਙੁ ਹੁਲਾਰੇ ਖਾਂਦੀ ਹੈ,
ਉਹ ਦੇ ਅਪਰਾਧ ਦਾ ਭਾਰ ਉਹ ਦੇ ਉੱਤੇ ਹੈ,
ਉਹ ਡਿੱਗ ਪਈ ਅਤੇ ਫੇਰ ਕਦੇ ਨਾ ਉੱਠੇਗੀ।।
21ਓਸ ਦਿਨ ਐਉਂ ਹੋਵੇਗਾ ਕਿ ਯਹੋਵਾਹ ਅਸਮਾਨੀ
ਸੈਨਾਂ ਨੂੰ ਅਸਮਾਨ ਉੱਤੇ,
ਅਤੇ ਜਮੀਨ ਦੇ ਰਾਜਿਆਂ ਨੂੰ ਜਮੀਨ ਉੱਤੇ ਸਜ਼ਾ
ਦੇਵੇਗਾ।
22ਜਿਵੇਂ ਅਸੀਰ ਭੋਹਰੇ ਵਿੱਚ ਇਕੱਠੇ ਹਨ,
ਓਹ ਇਕੱਠੇ ਕੀਤੇ ਜਾਣਗੇ,
ਓਹ ਕੈਦ ਵਿੱਚ ਕੈਦ ਕੀਤੇ ਜਾਣਗੇ,
ਅਤੇ ਬਹੁਤਿਆਂ ਦਿਨਾਂ ਦੇ ਪਿੱਛੇ ਓਹਨਾਂ ਦੀ ਖਬਰ
ਲਈ ਜਾਵੇਗੀ।
23ਤਾਂ ਚੰਦ ਘਾਬਰ ਜਾਵੇਗਾ,
ਅਤੇ ਸੂਰਜ ਲਾਜ ਖਾਵੇਗਾ,
ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ
ਯਰੂਸ਼ਲਮ ਵਿੱਚ,
ਅਤੇ ਆਪਣੇ ਬਜ਼ੁਰਗਾਂ ਦੇ ਅੱਗੇ ਤੇਜ ਨਾਲ ਰਾਜ
ਕਰੇਗਾ।।

Highlight

Copy

Compare

Share

None

Want to have your highlights saved across all your devices? Sign up or sign in