ਯਸਾਯਾਹ 25
25
ਮਹਿਮਾ ਦਾ ਭਜਨ
1ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ,
ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ,
ਤੈਂ ਅਚਰਜ ਕੰਮ ਜੋ ਕੀਤਾ ਹੈ,
ਪਰਾਚੀਨ ਸਮੇਂ ਤੋਂ ਤੇਰੇ ਮਤੇ ਵਫ਼ਾਦਾਰੀ ਤੇ ਸਚਿਆਈ
ਦੇ ਹਨ!
2ਤੈਂ ਤਾਂ ਸ਼ਹਿਰ ਨੂੰ ਥੇਹ,
ਅਤੇ ਗੜ੍ਹ ਵਾਲੇ ਨਗਰ ਨੂੰ ਖੋਲਾ ਬਣਾ ਦਿੱਤਾ ਹੈ,
ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ,
ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ।
3ਏਸ ਲਈ ਬਲਵੰਤ ਲੋਕ ਤੇਰੀ ਮਹਿਮਾ ਕਰਨਗੇ,
ਡਰਾਉਣੀਆਂ ਕੌਮਾਂ ਦਾ ਨਗਰ ਤੈਥੋਂ ਡਰੇਗਾ।
4ਤੂੰ ਤਾਂ ਗਰੀਬ ਲਈ ਗੜ੍ਹ ਹੋਇਆ,
ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ,
ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ,
ਕਿਉਂ ਜੋ ਡਰਾਉਣਿਆਂ ਦੀ ਫੂਕ
ਕੰਧ ਉੱਪਰ ਦੀ ਵਾਛੜ ਵਾਂਙੁ ਹੈ।
5ਸੁੱਕੇ ਥਾਂ ਦੀ ਗਰਮੀ ਵਾਂਙੁ
ਤੂੰ ਪਰਦੇਸੀਆਂ ਦੇ ਰੌਲੇ ਨੂੰ ਬੰਦ ਕਰ ਦੇਵੇਂਗਾ,
ਜਿਵੇਂ ਗਰਮੀ ਬੱਦਲ ਦੇ ਸਾਯੇ ਨਾਲ,
ਤਿਵੇਂ ਡਰਾਉਣਿਆਂ ਦਾ ਭਜਨ ਧੀਮਾ ਹੋ ਜਾਵੇਗਾ।।
6ਇਸੇ ਪਹਾੜ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ
ਲਈ
ਮੋਟੀਆਂ ਵਸਤਾਂ ਦਾ ਦਾਉਤ ਕਰੇਗਾ,
ਪੁਰਾਣੀਆਂ ਮਧਾਂ ਦੀ ਦਾਉਤ,
ਗੁੱਦੇ ਸਣੇ ਮੋਟੀਆਂ ਵਸਤਾਂ,
ਛਾਣੀਆਂ ਹੋਈਆਂ ਪੁਰਾਣੀਆਂ ਮਧਾਂ।
7ਅਤੇ ਇਸ ਪਹਾੜ ਤੇ ਉਸ ਪੜਦੇ ਨੂੰ ਝੱਫ ਲਵੇਗਾ,
ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਦੇ ਉੱਤੇ ਹੈ,
ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ
ਲਟਕਦਾ ਹੈ।
8ਉਹ ਮੌਤ ਨੂੰ ਸਦਾ ਲਈ ਝੱਫ ਲਵੇਗਾ,
ਅਤੇ ਪ੍ਰਭੁ ਯਹੋਵਾਹ ਸਾਰਿਆਂ ਮੂੰਹਾਂ ਤੋਂ ਅੰਝੂ ਪੂੰਝ ਸੁੱਟੇਗਾ,
ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ
ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ,
ਕਿਉਂਕਿ ਏਹ ਯਹੋਵਾਹ ਦਾ ਬੋਲ ਹੈ।।
9ਓਸ ਦਿਨ ਆਖਿਆ ਜਾਵੇਗਾ,
ਵੇਖੋ, ਏਹ ਸਾਡਾ ਪਰਮੇਸ਼ੁਰ ਹੈ,
ਅਸੀਂ ਉਹ ਨੂੰ ਉਡੀਕਦੇ ਸਾਂ,
ਅਤੇ ਉਹ ਸਾਨੂੰ ਬਚਾਵੇਗਾ –
ਏਹ ਯਹੋਵਾਹ ਹੈ,
ਅਸੀਂ ਉਹ ਦੀ ਉਡੀਕਦੇ ਸਾਂ,
ਅਸੀਂ ਉਹ ਦੀ ਮੁਕਤੀ ਵਿੱਚ
ਖੁਸ਼ੀ ਮਨਾਈਏ ਅਤੇ ਅਨੰਦ ਕਰੀਏ,
10ਕਿਉਂ ਜੋ ਯਹੋਵਾਹ ਦਾ ਹੱਥ ਇਸ ਪਹਾੜ ਉੱਤੇ
ਠਹਿਰੇਗਾ,
ਮੋਆਬ ਆਪਣੇ ਥਾਂ ਵਿੱਚ ਐਉਂ ਮਿੱਧਿਆ ਜਾਵੇਗਾ,
ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,
11ਅਤੇ ਉਹ ਉਸ ਦੇ ਵਿਚਕਾਰ ਆਪਣੇ ਹੱਥ ਮਾਰੇਗਾ,
ਜਿਵੇਂ ਤਾਰੂ ਆਪਣੇ ਹੱਥ ਤਰਨ ਲਈ ਮਾਰਦਾ ਹੈ,
ਪਰ ਉਹ ਉਸ ਦੇ ਘੁਮੰਡ ਨੂੰ
ਉਸ ਦੇ ਹੱਥਾਂ ਦੀ ਚਲਾਕੀ ਸਣੇ ਅੱਝਾ ਕਰ ਦੇਵੇਗਾ।
12ਸਫੀਲ ਦੇ ਉੱਚੇ ਬੁਰਜਾਂ ਨੂੰ ਉਹ ਝੁਕਾ ਦੇਵੇਗਾ,
ਅੱਝਾ ਕਰੇਗਾ ਅਤੇ ਧਰਤੀ ਤੀਕ ਸਗੋਂ ਖ਼ਾਕ ਤੀਕ
ਲਾਹ ਦੇਵੇਗਾ।।
Currently Selected:
ਯਸਾਯਾਹ 25: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.