YouVersion Logo
Search Icon

ਯਿਰਮਿਯਾਹ 28

28
ਯਿਰਮਿਯਾਹ ਅਤੇ ਹਨਨਯਾਹ ਨਬੀ
1ਤਾਂ ਐਉਂ ਹੋਇਆ ਕਿ ਉੱਸੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਵਰ੍ਹੇ ਦੇ ਪੰਜਵੇ ਮਹੀਨੇ ਅੱਜ਼ੂਰ ਦੇ ਪੁੱਤ੍ਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ, 2ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੈਂ ਬਾਬਲ ਦੇ ਪਾਤਸ਼ਾਹ ਦੇ ਜੂਲੇ ਨੂੰ ਭੰਨ ਦਿੱਤਾ ਹੈ! 3ਪੂਰੇ ਦੋਂਹੁ ਵਰਿਹਾਂ ਤੀਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਏਸ ਅਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਏਸ ਅਸਥਾਨ ਨੂੰ ਮੁੜ ਲਿਆਵਾਂਗਾ 4ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਅਸੀਰਾਂ ਨੂੰ ਜਿਹੜੇ ਬਾਬਲ ਨੂੰ ਗਏ ਤਾਂ ਮੈਂ ਮੁੜ ਏਸ ਅਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਪਾਤਸ਼ਾਹ ਦੇ ਜੂਲੇ ਨੂੰ ਭੰਨ ਦਿਆਂਗਾ।।
5ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ 6ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਏਵੇਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਤੈਂ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਅਸੀਰਾਂ ਨੂੰ ਬਾਬਲ ਵਿੱਚੋਂ ਏਸ ਅਸਥਾਨ ਨੂੰ ਮੋੜ ਲੈ ਆਵੇ! 7ਤਦ ਵੀ ਏਹ ਗੱਲ ਸੁਣ ਜਿਹੜੀ ਮੈਂ ਤੇਰੇ ਕੰਨਾਂ ਵਿੱਚ ਅਤੇ ਸਾਰੇ ਲੋਕਾਂ ਦੇ ਕੰਨਾਂ ਵਿੱਚ ਆਖਾਂ 8ਓਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸ਼ਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ 9ਉਹ ਨਬੀ ਜਿਹੜੇ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ ਮੁੱਚ ਯਹੋਵਾਹ ਨੇ ਘੱਲਿਆ ਸੀ 10ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਨ ਨੂੰ ਭੰਨ ਦਿੱਤਾ 11ਤਾਂ ਹਨਨਯਾਹ ਨੇ ਸਾਰੇ ਲੋਕਾਂ ਦੇ ਵੇਖਦਿਆਂ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਏਵੇਂ ਮੈਂ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਜੂਲਾ ਸਾਰੀਆਂ ਕੌਮਾਂ ਦੀ ਧੌਣ ਉੱਤੋਂ ਪੂਰੇ ਦੋਂਹੁ ਵਰਿਹਾਂ ਵਿੱਚ ਭੰਨ ਦਿਆਂਗਾ! ਤਾਂ ਯਿਰਮਿਯਾਹ ਨਬੀ ਆਪਣੇ ਰਾਹ ਚੱਲਿਆ ਗਿਆ।। 12ਤਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਭੰਨ ਦਿੱਤਾਂ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ 13ਜਾਹ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਐਉਂ ਆਖਦਾ ਹੈ, ਤੈਂ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੈਂ ਉਨ੍ਹਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ 14ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਨ੍ਹਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਓਹ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੀ ਟਹਿਲ ਕਰਨ ਅਤੇ ਓਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸੂ ਵੀ ਦੇ ਦਿੱਤੇ ਹਨ 15ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਘੱਲਿਆ, ਤੂੰ ਤਾਂ ਏਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ 16ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਏਸ ਵਰ੍ਹੇ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀ ਪੁਣੇ ਨਾਲ ਬੋਲਿਆ ਹੈਂ! 17ਸੋ ਹਨਨਯਾਹ ਨਬੀ ਉਸੇ ਵਰ੍ਹੇ ਦੇ ਸੱਤਵੇਂ ਮਹੀਨੇ ਮਰ ਗਿਆ।।

Highlight

Share

Copy

None

Want to have your highlights saved across all your devices? Sign up or sign in

YouVersion uses cookies to personalize your experience. By using our website, you accept our use of cookies as described in our Privacy Policy