ਯਿਰਮਿਯਾਹ 40
40
ਯਿਰਮਿਯਾਹ ਅਜ਼ਾਦ ਕੀਤਾ ਜਾਂਦਾ ਹੈ। ਗਦਲਯਾਹ ਦੀ ਜਾਨ ਦਾ ਛੋਹ
1ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਏਹ ਦੇ ਪਿੱਛੋਂ ਕਿ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਹ ਨੂੰ ਸਾਰੇ ਅਸੀਰਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਅਸੀਰ ਹੋ ਕੇ ਬਾਬਲ ਨੂੰ ਲਿਜਾਏ ਜਾਂਦੇ ਸਨ 2ਜਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਏਸ ਬੁਰਿਆਈ ਨੂੰ ਏਸ ਅਸਥਾਨ ਉੱਤੇ ਕਿਹਾ ਹੈ 3ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਪੂਰਾ ਕੀਤਾ ਕਿਉਂ ਜੋ ਤੁਸਾਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਏਹ ਗੱਲ ਹੋਈ ਹੈ 4ਹੁਣ ਵੇਖ, ਅੱਜ ਮੈਂ ਤੈਨੂੰ ਇਨ੍ਹਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚੱਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾਹ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾਹ 5ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫ਼ਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮੁੜ ਜਾਹ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹੁ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾਹ। ਫੇਰ ਜਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ 6ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।।
7ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਓਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਨੇ ਮਨੁੱਖ ਅਤੇ ਤੀਵੀਆਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਅਸੀਰ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ੁਮੇਵਾਰੀ ਵਿੱਚ ਕਰ ਦਿੱਤੇ ਹਨ 8ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਅਰ ਯੋਨਾਥਾਨ, ਤਨਹੁਮਥ ਦਾ ਪੁੱਤ੍ਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤ੍ਰ ਅਤੇ ਮਆਕਾਥੀ ਦਾ ਪੁੱਤ੍ਰ ਯਜ਼ਨਯਾਹ, ਓਹ ਅਤੇ ਓਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ 9ਤਾਂ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਓਹਨਾਂ ਨਾਲ ਅਤੇ ਓਹਨਾਂ ਦੇ ਮਨੁੱਖਾਂ ਨਾਲ ਸੌਂਹ ਖਾਧੀ ਕਿ ਕਸਦੀਆਂ ਦੀ ਟਹਿਲ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਪਾਤਸ਼ਾਹ ਦੀ ਟਹਿਲ ਕਰੋ, ਤਾਂ ਤੁਹਾਡਾ ਭਲਾ ਹੋਵੇਗਾ 10ਮੈਂ, ਵੇਖੋ, ਮਿਸਪਾਹ ਵਿੱਚ ਵੱਸਦਾ ਹਾਂ ਭਈ ਓਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈਂ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸਾਂ ਆਪਣੇ ਕਬਜ਼ੇ ਵਿੱਚ ਕਰ ਲਏ ਹਨ 11ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਰਾਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਓਹਨਾਂ ਉੱਤੇ ਹਾਕਮ ਥਾਪਿਆ ਹੈ 12ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ ਓਹ ਧੱਕੇ ਗਏ ਸਨ ਮੁੜੇ ਅਤੇ ਓਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਓਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।।
13ਤਾਂ ਕਾਰੇਅਹ ਦਾ ਪੁੱਤ੍ਰ ਯੋਹਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ 14ਅਤੇ ਉਹ ਨੂੰ ਆਖਿਆ, ਕੀ ਤੈਂ ਸੱਚ ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੂੰ ਘੱਲਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ? ਪਰ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਉਨ੍ਹਾਂ ਨੂੰ ਯਕੀਨ ਨਾ ਕੀਤਾ 15ਤਾਂ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਗਦਲਯਾਹ ਨੂੰ ਮਿਸਪਾਹ ਵਿੱਚ ਪੜਦੇ ਨਾਲ ਆਖਿਆ ਕਿ ਮੈਨੂੰ ਜ਼ਰਾ ਜਾਣ ਦਿਓ, ਕਿ ਮੈਂ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੂੰ ਮਾਰ ਦਿਆਂ। ਏਸ ਨੂੰ ਕੋਈ ਨਾ ਜਾਣੇਗਾ। ਉਹ ਤੁਹਾਨੂੰ ਕਿਉਂ ਜਾਨੋਂ ਮਾਰੇ ਭਈ ਸਾਰੇ ਯਹੂਦੀ ਜਿਹੜੇ ਤੁਹਾਡੇ ਕੋਲ ਇਕੱਠੇ ਹੋਏ ਹਨ ਖੇਰੂੰ ਖੇਰੂੰ ਹੋ ਜਾਣ ਅਤੇ ਯਹੂਦਾਹ ਦਾ ਬਕੀਆ ਮਿਟ ਜਾਵੇ? 16ਤਾਂ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੂੰ ਆਖਿਆ ਕਿ ਤੂੰ ਏਹ ਕੰਮ ਨਾ ਕਰ ਕਿਉਂ ਜੋ ਤੂੰ ਇਸ਼ਮਾਏਲ ਦੇ ਵਿਖੇ ਝੂਠ ਬੋਲਦਾ ਹੈਂ।।
Currently Selected:
ਯਿਰਮਿਯਾਹ 40: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.