YouVersion Logo
Search Icon

ਯਿਰਮਿਯਾਹ 43

43
ਮਿਸਰ ਨੂੰ ਜਾਣਾ
1ਤਾਂ ਐਉਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਓਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ ਜਿਨ੍ਹਾਂ ਨੂੰ ਯਹੋਵਾਹ ਓਹਨਾਂ ਦੇ ਪਰਮੇਸ਼ੁਰ ਨੇ ਓਹਨਾਂ ਕੋਲ ਘੱਲਿਆ ਅਰਥਾਤ ਏਹਨਾਂ ਸਾਰੀਆਂ ਗੱਲਾਂ ਨੂੰ 2ਤਾਂ ਹੋਸ਼ਆਯਾਹ ਦੇ ਪੁੱਤ੍ਰ ਅਜ਼ਰਯਾਹ, ਕਾਰੇਆਹ ਦੇ ਪੁੱਤ੍ਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਏਹ ਆਖਣ ਲਈ ਨਹੀਂ ਘੱਲਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ 3ਤੈਨੂੰ ਤਾਂ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੇ ਸਾਡੇ ਵਿਰੁੱਧ ਪਰੇਰਿਆ ਹੈ ਭਈ ਸਾਨੂੰ ਕਸਦੀਆਂ ਦੇ ਹੱਥ ਵਿੱਚ ਦੇਵੇਂ ਅਤੇ ਓਹ ਸਾਨੂੰ ਮਾਰ ਸੁੱਟਣ ਅਤੇ ਸਾਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਜਾਣ 4ਤਾਂ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਅਤੇ ਫੌਂਜਾਂ ਦੇ ਸਾਰੇ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਯਹੋਵਾਹ ਦੀ ਅਵਾਜ਼ ਨਾ ਸੁਣੀ ਭਈ ਯਹੂਦਾਹ ਦੇ ਦੇਸ ਵਿੱਚ ਵੱਸਣ 5ਫੇਰ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ 6ਅਰਥਾਤ ਮਰਦਾਂ ਨੂੰ, ਤੀਵੀਆਂ ਨੂੰ, ਬੱਚਿਆਂ ਨੂੰ, ਪਾਤਸ਼ਾਹ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ, ਜਿਨ੍ਹਾਂ ਨੂੰ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਕੋਲ ਛੱਡਿਆ ਸੀ 7ਓਹ ਮਿਸਰ ਦੇਸ ਨੂੰ ਆਏ ਕਿਉਂ ਜੋ ਓਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੀਕ ਆਏ।।
8ਤਾਂ ਯਹੋਵਾਹ ਦਾ ਬਚਨ ਤਹਪਨਹੇਸ ਵਿੱਚ ਯਿਰਮਿਯਾਹ ਕੋਲ ਆਇਆ ਕਿ 9ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਨ੍ਹਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇਹ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਏਹ ਯਹੂਦਾਹ ਦੇ ਮਨੁੱਖਾਂ ਦਿਆਂ ਵੇਖਦਿਆਂ ਹੋਵੇ 10ਤੂੰ ਓਹਨਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਾਬਲ ਦੇ ਪਾਤਸ਼ਾਹ ਆਪਣੇ ਟਹਿਲੂਏ ਨਬੂਕਦਰੱਸਰ ਨੂੰ ਬੁਲਾ ਲਵਾਂਗਾ। ਮੈਂ ਏਹਨਾਂ ਪੱਥਰਾਂ ਉੱਤੇ ਉਹ ਦਾ ਸਿੰਘਾਸਣ ਰੱਖਾਂਗਾ ਜਿਨ੍ਹਾਂ ਨੂੰ ਮੈਂ ਲੁਕਾਇਆ ਹੈ ਅਤੇ ਉਹ ਉਨ੍ਹਾਂ ਉੱਤੇ ਆਪਣੀ ਸ਼ਾਹੀ ਚਾਨਣੀ ਤਾਣੇਗਾ 11ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ! 12ਅਤੇ ਮੈਂ ਮਿਸਰ ਦੇ ਦਿਓਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਨ੍ਹਾਂ ਨੂੰ ਸਾੜ ਦੇਵੇਗਾ ਅਤੇ ਓਹਨਾਂ ਨੂੰ ਅਸੀਰ ਕਰ ਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੇ ਸ਼ਾਂਤੀ ਨਾਲ ਨਿੱਕਲ ਜਾਵੇਗਾ 13ਉਬ ਬੈਤ-ਸ਼ਮਸ਼#43:13 ਅਥਵਾ, ਸੂਰਜ ਭਵਨ । ਦੇ ਥੰਮ੍ਹਾਂ ਨੂੰ ਜਿਹੜੇ ਮਿਸਰ ਦੇਸ ਵਿੱਚ ਹਨ ਤੋੜ ਦੇਵੇਗਾ ਅਤੇ ਮਿਸਰ ਦੇ ਦਿਓਤਿਆਂ ਦੇ ਮੰਦਰਾਂ ਨੂੰ ਅੱਗ ਨਾਲ ਸਾੜ ਸੁੱਟੇਗਾ।।

Highlight

Copy

Compare

Share

None

Want to have your highlights saved across all your devices? Sign up or sign in

Video for ਯਿਰਮਿਯਾਹ 43