ਯਿਰਮਿਯਾਹ 44
44
ਮਿਸਰ ਵਿੱਚ ਯਹੂਦੀਆਂ ਦੀ ਬੁੱਤ ਪੂਜਾ
1ਉਸ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਵਿਖੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਵਿਖੇ ਯਿਰਮਿਯਾਹ ਕੋਲ ਆਇਆ ਕਿ 2ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਓਹ ਅੱਜ ਦੇ ਦਿਨ ਉਜਾੜ ਪਏ ਹਨ, ਓਹਨਾਂ ਵਿੱਚ ਕੋਈ ਨਹੀਂ ਵੱਸਦਾ 3ਉਸ ਬੁਰਿਆਈ ਦੇ ਕਾਰਨ ਜਿਹੜੀ ਓਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਓਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦਿਓਤਿਆਂ ਦੀ ਪੂਜਾ ਕੀਤੀ ਜਿਨ੍ਹਾਂ ਨੂੰ ਨਾ ਓਹ, ਨਾ ਤੁਸੀਂ, ਨਾ ਤੁਹਾਡੇ ਪਿਉ ਦਾਦੇ ਜਾਣਦੇ ਸਾਓ 4ਸੋ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਘੱਲਿਆ, ਸਗੋਂ ਜਤਨ ਕਰ ਕੇ ਘੱਲਿਆ ਅਤੇ ਆਖਿਆ, ਤੁਸੀਂ ਏਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ 5ਪਰ ਓਹਨਾਂ ਨਾ ਸੁਣਿਆ ਅਤੇ ਨਾ ਆਪਣਾ ਕੰਨ ਲਾਇਆ ਭਈ ਆਪਣੀ ਬੁਰਿਆਈ ਤੋਂ ਮੁੜਨ ਅਤੇ ਦੂਜੇ ਦਿਓਤਿਆਂ ਲਈ ਧੂਪ ਨਾ ਧੁਖਾਉਣ 6ਤਦ ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਡੋਹਲਿਆ ਗਿਆ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਭੜਕ ਉੱਠਿਆ ਅਤੇ ਉਨ੍ਹਾਂ ਨੂੰ ਬਰਬਾਦ ਅਤੇ ਵਿਰਾਨ ਕਰ ਦਿੱਤਾ ਹੈ ਜਿਵੇਂ ਅੱਜ ਦੇ ਦਿਨ ਹੈ।।
7ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਕਿਉਂ ਏਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਰ ਤੀਵੀਆਂ, ਨਿਆਣੇ ਅਰ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਕੱਟੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ? 8ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦਿਓਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ? 9ਕੀ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਓਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਅਰ ਆਪਣੀਆਂ ਤੀਵੀਆਂ ਦੀਆਂ ਬਦੀਆਂ ਜਿਹੜੀਆਂ ਤੁਸਾਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ? 10ਓਹ ਅੱਜ ਦੇ ਦਿਨ ਤੀਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪਿਉ ਦਾਦਿਆਂ ਅੱਗੇ ਰੱਖੀਆਂ।।
11ਏਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦਿਆਂ 12ਮੈਂ ਯਹੂਦਾਹ ਦੇ ਬਕੀਏ ਨੂੰ ਲਵਾਂਗਾ ਜਿਨ੍ਹਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਓਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਓਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਓਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੀਕ ਓਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਓਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ 13ਅਤੇ ਮੈਂ ਮਿਸਰ ਦੇਸ ਦੇ ਵਾਸੀਆਂ ਦੀ ਖ਼ਬਰ ਲਵਾਂਗਾ ਜਿਵੇਂ ਮੈਂ ਯਰੂਸ਼ਲਮ ਦੀ ਖ਼ਬਰ ਤਲਵਾਰ, ਕਾਲ ਅਰ ਬਵਾ ਨਾਲ ਲਈ ਹੈ 14ਸੋ ਯਹੂਦਾਹ ਦੇ ਬਕੀਏ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਓਹਨਾਂ ਦਾ ਜੀ ਵੱਸਣ ਲਈ ਮੁੜ ਜਾਣ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਓਹ ਨਾ ਮੁੜਨਗੇ।।
15ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਓਹਨਾਂ ਦੀਆਂ ਤੀਵੀਆਂ ਨੇ ਦੂਜੇ ਦਿਓਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਤੀਵੀਆਂ ਦੇ ਵੱਡੇ ਦਲ ਨੇ ਅਤੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ 16ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ 17ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਹਲਾਂਗੇ ਜਿਵੇਂ ਅਸਾਂ ਆਪ, ਸਾਡੇ ਪਿਉ ਦਾਦਿਆਂ ਨੇ, ਸਾਡੇ ਪਾਤਸ਼ਾਹਾਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸਾਂ ਅਤੇ ਅਸੀਂ ਚੰਗੇ ਸਾਂ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸਾਂ 18ਜਦ ਤੋਂ ਅਸਾਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਹਲਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜੋਂ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ! 19ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨਾ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ?।।
20ਤਦ ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਉਨ੍ਹਾਂ ਮਰਦਾਂ ਅਤੇ ਤੀਵੀਆਂ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਦੇ ਵਿਖੇ ਜਿਨ੍ਹਾਂ ਉਸ ਨੂੰ ਏਹ ਉੱਤਰ ਦਿੱਤਾ ਸੀ ਆਖਿਆ 21ਉਹ ਧੂਪ ਜਿਹੜੀ ਤੁਸਾਂ ਅਰ ਤੁਹਾਡੇ ਪਿਉ ਦਾਦਿਆਂ, ਤੁਹਾਡੇ ਪਾਤਸ਼ਾਹਾਂ, ਤੁਹਾਡੇ ਸਰਦਾਰਾਂ ਅਰ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ? 22ਯਹੋਵਾਹ ਏਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸਾਂ ਕੀਤੇ ਤੁਹਾਨੂੰ ਝੱਲ ਨਾ ਸੱਕਿਆ। ਤੁਹਾਡਾ ਦੇਸ ਉਜਾੜ, ਵਿਰਾਨਾ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ 23ਏਸ ਲਈ ਜੋ ਤੁਸਾਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਬਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਏਸ ਲਈ ਏਹ ਬੁਰਿਆਈ ਤੁਹਾਨੂੰ ਆ ਪਈ ਜਿਵੇਂ ਅੱਜ ਦੇ ਦਿਨ ਹੈ।।
24ਯਿਰਮਿਯਾਹ ਨੇ ਸਾਰੇ ਲੋਕਾਂ ਅਤੇ ਤੀਵੀਆਂ ਨੂੰ ਆਖਿਆ, ਹੇ ਸਾਰੇ ਯਹੂਦਾਹ ਜਿਹੜੇ ਮਿਸਰ ਦੇਸ ਵਿੱਚ ਹੋ, ਯਹੋਵਾਹ ਦਾ ਬਚਨ ਸੁਣੋ! 25ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਅਤੇ ਤੁਹਾਡੀਆਂ ਤੀਵੀਆਂ ਨੇ ਆਪਣੇ ਮੂੰਹਾਂ ਨਾਲ ਗੱਲ ਕੀਤੀ ਅਤੇ ਆਪਣੇ ਹੱਥਾਂ ਨਾਲ ਉਸ ਨੂੰ ਪੂਰਾ ਵੀ ਕੀਤਾ ਕਿ ਅਸੀਂ ਆਪਣੀਆਂ ਸੁੱਖਣਾਂ ਜ਼ਰੂਰ ਪੂਰੀਆਂ ਕਰਾਂਗੇ ਜਿਹੜੀਆਂ ਅਸਾਂ ਸੁੱਖੀਆਂ ਹਨ ਕਿ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਉਹ ਦੇ ਲਈ ਪੀਣ ਦੀਆਂ ਭੇਟਾਂ ਡੋਹਲਾਂਗੇ। ਤੁਸੀਂ ਆਪਣੀਆਂ ਸੁੱਖਣਾ ਨੂੰ ਜ਼ਰੂਰ ਕਾਇਮ ਕਰੋ ਅਤੇ ਆਪਣੀਆਂ ਸੁੱਖਣਾਂ ਜ਼ਰੂਰ ਪੂਰੀਆਂ ਕਰੋ! 26ਏਸ ਲਈ ਹੇ ਸਾਰੇ ਯਹੂਦਾਹ, ਯਹੋਵਾਹ ਦਾ ਬਚਨ ਸੁਣੋ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹੋ। ਵੇਖੋ, ਯਹੋਵਾਹ ਆਖਦਾ ਹੈ, ਮੈਂ ਆਪਣੇ ਵੱਡੇ ਨਾਮ ਦੀ ਸੌਂਹ ਖਾਧੀ ਹੈ ਕਿ ਮੇਰਾ ਨਾਮ ਫੇਰ ਯਹੂਦਾਹ ਦੇ ਕਿਸੇ ਮਨੁੱਖ ਦੇ ਮੂੰਹੋਂ ਨਾ ਲਿਆ ਜਾਵੇਗਾ ਜਿਹੜਾ ਮਿਸਰ ਦੇ ਸਾਰੇ ਦੇਸ ਵਿੱਚ ਆਖੇ “ਪ੍ਰਭੁ ਯਹੋਵਾਹ ਦੇ ਜੀਵਨ ਦੀ ਸੌਂਹ” 27ਵੇਖੋ, ਮੈਂ ਓਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੀਕ ਓਹਨਾਂ ਦਾ ਅੰਤ ਨਾ ਹੋ ਜਾਵੇ 28ਜਿਹੜੇ ਤਲਵਾਰ ਤੋਂ ਬਚ ਰਹਿਣਗੇ ਓਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਓਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿੱਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਯਾ ਓਹਨਾਂ ਦਾ! 29ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਏਸੇ ਅਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ 30ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ ਮਿਸਰ ਦੇ ਰਾਜੇ ਫ਼ਿਰਊਨ ਹਾਫ਼ਰਾ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ ਦੇ ਦਿਆਂਗਾ ਜਿਵੇਂ ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕਿਯਾਹ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਹ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।।
Currently Selected:
ਯਿਰਮਿਯਾਹ 44: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.