ਯੂਹੰਨਾ 20:24-29
ਯੂਹੰਨਾ 20:24-29 PUNOVBSI
ਪਰ ਉਨ੍ਹਾਂ ਬਾਰਾਂ ਵਿੱਚੋਂ ਥੋਮਾ ਜਿਹੜਾ ਦੀਦੁਮੁਸ ਕਰਕੇ ਸੱਦੀਦਾ ਹੈ ਜਾਂ ਯਿਸੂ ਆਇਆ ਤਾਂ ਉਹ ਉਨ੍ਹਾਂ ਦੇ ਨਾਲ ਨਾ ਸੀ ਤਦ ਹੋਰਨਾਂ ਚੇਲਿਆਂ ਨੇ ਉਸ ਨੂੰ ਕਿਹਾ, ਅਸਾਂ ਪ੍ਰਭੁ ਨੂੰ ਵੇਖਿਆ ਹੈ! ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਜਿੰਨਾ ਚਿਰ ਮੈਂ ਉਹ ਦੇ ਹੱਥਾਂ ਵਿੱਚ ਕਿੱਲਾਂ ਦਾ ਨਿਸ਼ਾਨ ਨਾ ਵੇਖਾਂ ਅਤੇ ਕਿੱਲਾਂ ਦੇ ਨਿਸ਼ਾਨ ਵਿੱਚ ਆਪਣੀ ਉਂਗਲ ਨਾ ਵਾੜਾਂ ਅਰ ਉਹ ਦੀ ਵੱਖੀ ਵਿੱਚ ਆਪਣਾ ਹੱਥ ਨਾ ਵਾੜਾਂ ਉੱਨਾ ਚਿਰ ਮੈਂ ਕਦੇ ਸਤ ਨਾ ਮੰਨਾਂਗਾ।। ਅੱਠਾਂ ਦਿਨਾਂ ਪਿੱਛੋਂ ਉਹ ਦੇ ਚੇਲੇ ਫੇਰ ਅੰਦਰ ਸਨ ਅਤੇ ਥੋਮਾ ਉਨ੍ਹਾਂ ਦੇ ਨਾਲ ਸੀ । ਬੂਹੇ ਵੱਜੇ ਹੋਏ ਯਿਸੂ ਆਇਆ ਅਤੇ ਵਿਚਕਾਰ ਖਲੋ ਕੇ ਬੋਲਿਆ, ਤੁਹਾਡੀ ਸ਼ਾਂਤੀ ਹੋਵੇ ਫੇਰ ਉਹ ਨੇ ਥੋਮਾ ਨੂੰ ਆਖਿਆ, ਆਪਣੀ ਉਂਗਲ ਉਰੇ ਕਰ ਅਤੇ ਮੇਰੇ ਹੱਥਾਂ ਨੂੰ ਵੇਖ ਅਰ ਆਪਣਾ ਹੱਥ ਉਰੇ ਕਰ ਕੇ ਮੇਰੀ ਵੱਖੀ ਵਿੱਚ ਵਾੜ ਅਤੇ ਬੇਪਰਤੀਤਾ ਨਾ ਹੋ ਸਗੋਂ ਪਰਤੀਤਮਾਨ ਹੋ ਥੋਮਾ ਨੇ ਉਹ ਨੂੰ ਉੱਤਰ ਦਿੱਤਾ, ਹੇ ਮੇਰੇ ਪ੍ਰਭੁ ਅਤੇ ਮੇਰੇ ਪਰਮੇਸ਼ੁਰ! ਯਿਸੂ ਨੇ ਉਸ ਨੂੰ ਆਖਿਆ, ਤੈਂ ਜੋ ਮੈਨੂੰ ਵੇਖਿਆ ਇਸੇ ਕਰਕੇ ਪਰਤੀਤ ਕੀਤੀ ਹੈ? ਧੰਨ ਉਹ ਜਿੰਨ੍ਹਾਂ ਨਹੀਂ ਵੇਖਿਆ ਤਾਂ ਵੀ ਪਰਤੀਤ ਕਰਦੇ ਹਨ।।