ਅੱਯੂਬ 1
1
ਅੱਯੂਬ ਦਾ ਪਰਤਾਵਾ
1ਅੱਯੂਬ ਨਾਮੇ ਊਸ ਦੇ ਦੇਸ ਵਿੱਚ ਇੱਕ ਮਨੁੱਖ ਸੀ ਅਤੇ ਉਹ ਇੱਕ ਪੂਰਾ ਤੇ ਖਰਾ ਮਨੁੱਖ ਸੀ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਪਰੇ ਰਹਿੰਦਾ ਸੀ 2ਅਤੇ ਉਹ ਦੇ ਸੱਤ ਪੁੱਤ੍ਰ ਤੇ ਤਿੰਨ ਧੀਆਂ ਜੰਮੇ 3ਉਹ ਦਾ ਮਾਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲਦ ਅਤੇ ਪੰਜ ਸੌ ਗਧੀਆਂ, ਅਤੇ ਉਹ ਦੇ ਬਹੁਤੇ ਸਾਰੇ ਨੌਕਰ ਚਾਕਰ ਸਨ ਇਉਂ ਉਹ ਪੂਰਬ ਦੇ ਸਾਰੇ ਲੋਕਾਂ ਵਿੱਚ ਸਭ ਤੋਂ ਵੱਡਾ ਮਨੁੱਖ ਸੀ 4ਉਹ ਦੇ ਪੁੱਤ੍ਰ ਜਾ ਕੇ ਆਪਣੇ ਆਪਣੇ ਦਿਨਾਂ ਤੇ ਆਪਣੇ ਘਰਾਂ ਵਿੱਚ ਦਾਉਤ ਕਰਦੇ ਹੁੰਦੇ ਸਨ, ਓਹ ਆਪਣੀਆਂ ਤਿੰਨ੍ਹਾਂ ਭੈਣਾਂ ਨੂੰ ਖਾਣ ਪੀਣ ਲਈ ਆਪਣੇ ਕੋਲ ਸੱਦ ਘੱਲਦੇ ਸਨ 5ਇਉਂ ਜਦ ਉਨ੍ਹਾਂ ਦੀ ਦਾਉਤ ਦੇ ਦਿਨ ਬੀਤ ਜਾਂਦੇ ਤਾਂ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤ੍ਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਹੁੰਦਾ ਸੀ ਕਿਉਂ ਜੋ ਅੱਯੂਬ ਆਖਦਾ ਸੀ ਕਿਉਂ ਜੋ ਅੱਯੂਬ ਆਖਦਾ ਸੀ ਭਈ ਕਿਤੇ ਮੇਰੇ ਪੁਤ੍ਰਾਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਆਪਣੇ ਸਾਰੇ ਦਿਨ ਇਉਂ ਹੀ ਕਰਦਾ ਹੁੰਦਾ ਸੀ।।
6ਇੱਕ ਦਿਨ ਇਉਂ ਹੋਇਆ ਕਿ ਪਰਮੇਸ਼ੁਰ ਦੇ ਪੁੱਤ੍ਰ ਆਏ ਭਈ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ ਤਾਂ ਸ਼ਤਾਨ ਵੀ ਉਨ੍ਹਾਂ ਦੇ ਵਿੱਚ ਆਇਆ 7ਯਹੋਵਾਹ ਨੇ ਸ਼ਤਾਨ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈਂ? ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ ਕਿ ਪਿਰਥਵੀ ਵਿੱਚ ਘੁੰਮ ਫਿਰ ਕੇ ਅਤੇ ਉਸ ਵਿੱਚ ਸੈਲ ਕਰ ਕੇ ਆਇਆ ਹਾਂ 8ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, ਕਿ ਤੈਂ ਮੇਰੇ ਦਾਸ ਅੱਯੂਬ ਵੱਲ ਆਪਣੇ ਮਨ ਵਿੱਚ ਗੌਹ ਕੀਤਾ ਕਿਉਂਕਿ ਪਿਰਥਵੀ ਵਿੱਚ ਉਹ ਦੇ ਜਿਹਾ ਕੋਈ ਨਹੀਂ? ਉਹ ਖਰਾ ਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ 9ਤਾਂ ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ ਕਿ ਅੱਯੂਬ ਪਰਮੇਸ਼ੁਰ ਤੋਂ ਹਾੜੇ ਕੱਢੀ ਨਹੀਂ ਡਰਦਾ 10ਕੀ ਤੈਂ ਉਸ ਦੇ ਅਤੇ ਉਸ ਦੇ ਘਰ ਦੇ ਅਤੇ ਉਸ ਦੇ ਸਭ ਕਾਸੇ ਦੇ ਦੁਆਲੇ ਵਾੜ ਨਹੀਂ ਲਾ ਛੱਡੀ? ਤੈਂ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦੇ ਛੱਡੀ ਹੈ ਸੋ ਉਸ ਦਾ ਮਾਲ ਧਰਤੀ ਵਿੱਚ ਵੱਧ ਗਿਆ ਹੈ 11ਜ਼ਰਾਂ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁੱਝ ਉਸ ਦਾ ਹੈ ਉਸ ਨੂੰ ਛੋਹ। ਉਹ ਤੇਰੇ ਮੂੰਹ ਉੱਤੇ ਫਿਟਕਾਰਾਂ ਪਾਊਗਾ! 12ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ ਕਿ ਵੇਖ, ਉਸ ਦਾ ਸਭ ਕੁੱਝ ਤੇਰੇ ਹੱਥ ਵਿੱਚ ਹੈ। ਕੇਵਲ ਉਸ ਨੂੰ ਹੱਥ ਨਾ ਲਾਵੀਂ। ਤਾਂ ਸ਼ਤਾਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ।।
13ਐਉਂ ਹੋਇਆ ਕਿ ਇੱਕ ਦਿਨ ਉਸ ਦੇ ਪੁੱਤ੍ਰ ਅਰ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਂ ਪੀਂਦੇ ਸਨ 14ਤਾਂ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ ਕਿ ਬਲਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਦੇ ਕੋਲ ਚੁਗ ਰਹੀਆਂ ਸਨ 15ਸਬਾ ਦੇ ਲੋਕ ਉਨ੍ਹਾਂ ਦੇ ਉੱਤੇ ਆ ਪਏ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਰ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਗਏ! ਮੈਂ ਹੀ ਇੱਕਲਾ ਬਚਿਆ ਹਾਂ ਭਈ ਤੈਨੂੰ ਦੱਸਾਂ 16ਉਹ ਅਜੇ ਏਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆਇਆ ਅਤੇ ਆਖਿਆ ਕਿ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉਤਰੀ। ਉਸ ਨੇ ਭੇਡਾਂ ਅਰ ਜੁਆਨਾਂ ਨੂੰ ਖਾ ਕੇ ਭਸਮ ਕਰ ਲਿਆ! ਮੈਂ ਹੀ ਇੱਕਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ 17ਉਹ ਅਜੇ ਏਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਿਆ ਕਿ ਕਸਦੀ ਤਿੰਨ ਟੋਲੀਆਂ ਬਣਾ ਕੇ ਆਏ ਅਤੇ ਊਠਾਂ ਉੱਤੇ ਆ ਪਏ ਅਤੇ ਉਹ ਉਨ੍ਹਾਂ ਨੂੰ ਖੋਹ ਕੇ ਲੈ ਗਏ ਹਨ, ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਗਏ! ਮੈਂ ਹੀ ਇਕੱਲਾ ਬਚ ਗਿਆ ਕਿ ਤੈਨੂੰ ਦੱਸਾਂ 18ਉਹ ਵੀ ਅਜੇ ਏਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲਗਾ ਕਿ ਤੇਰੇ ਪੁੱਤ੍ਰ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈ ਪੀਂਦੇ ਸਨ 19ਤਾਂ ਵੇਖੋ ਜੀ, ਇੱਕ ਵੱਡੀ ਹਵਾ ਉਜਾੜ ਵੱਲੋਂ ਆਈ ਅਤੇ ਘਰ ਦੇ ਚੌਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਓਹ ਮਰ ਗਏ! ਮੈਂ ਹੀ ਇਕੱਲਾ ਬਚ ਗਿਆ ਰਿਹਾ ਹਾਂ ਕਿ ਤੈਨੂੰ ਦੱਸਾਂ 20ਤਾਂ ਅੱਯੂਬ ਉੱਠਿਆ, ਆਪਣੇ ਕੱਪੜੇ ਪਾੜ ਲਏ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ 21ਅਤੇ ਆਖਿਆ, ਮੈਂ ਆਪਣੀ ਮਾਤਾ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਓਧਰ ਨੂੰ ਮੁੜ ਰਿਹਾ ਹਾਂ ਯਹੋਵਾਹ ਨੇ ਦਿੱਤਾ ਯਹੋਵਾਹ ਨੇ ਹੀ ਲੈ ਲਿਆ ਯਹੋਵਾਹ ਦਾ ਨਾਮ ਮੁਬਾਰਕ ਹੋਵੇ 22ਏਸ ਸਾਰੇ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇ ਅਕਲੀ ਦਾ ਦੋਸ਼ ਲਾਇਆ।।
Currently Selected:
ਅੱਯੂਬ 1: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.