ਲੂਕਾ 12:26-28
ਲੂਕਾ 12:26-28 PUNOVBSI
ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸੱਕਦੇ ਤਾਂ ਹੋਰਨਾਂ ਗੱਲਾਂ ਲਈ ਕਾਹ ਨੂੰ ਚਿੰਤਾ ਕਰਦੇ ਹੋ? ਸੋਸਨ ਦੇ ਫੁੱਲਾਂ ਵੱਲ ਧਿਆਨ ਕਰੋ ਜੋ ਓਹ ਕਿੱਕੁਰ ਵਧਦੇ ਹਨ । ਓਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਲੇਮਾਨ ਆਪਣੀ ਸਾਰੀ ਭੜਕ ਵਿੱਚ ਇਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ ਸੋ ਜਦ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਏਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ, ਉਹ ਕਿੰਨਾਂ ਵਧੀਕ ਤੁਹਾਨੂੰ ਪਹਿਨਾਵੇਗਾ!





