ਲੂਕਾ 7:11-15
ਲੂਕਾ 7:11-15 PUNOVBSI
ਇਹ ਦੇ ਥੋੜੇ ਚਿਰ ਪਿੱਛੋਂ ਐਉਂ ਹੋਇਆ ਜੋ ਉਹ ਨਾਇਨ ਨਾਉਂ ਦੇ ਇੱਕ ਨਗਰ ਨੂੰ ਗਿਆ ਅਰ ਉਹ ਦੇ ਚੇਲੇ ਅਤੇ ਵੱਡੀ ਭੀੜ ਉਹ ਦੇ ਨਾਲ ਤੁਰੀ ਜਾਂਦੀ ਸੀ ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਆ ਪੁੱਜਿਆ ਤਾਂ ਵੇਖੋ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇੱਕੋ ਹੀ ਪੁੱਤਰ ਸੀ ਅਤੇ ਉਹ ਵਿਧਵਾ ਸੀ ਅਰ ਨਗਰ ਦੀ ਵੱਡੀ ਭੀੜ ਉਹ ਦੇ ਨਾਲ ਹੈਸੀ ਪ੍ਰਭੁ ਨੇ ਉਸ ਨੂੰ ਵੇਖ ਕੇ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ ਅਰ ਨੇੜੇ ਆਣ ਕੇ ਸਿੜ੍ਹੀ ਨੂੰ ਛੋਹਿਆ ਅਰ ਚੁੱਕਣ ਵਾਲੇ ਖਲੋ ਗਏ। ਤਦ ਉਹ ਨੇ ਕਿਹਾ, ਹੇ ਜੁਆਨ ਮੈਂ ਤੈਨੂੰ ਆਖਦਾ ਹਾਂ, ਉੱਠ ! ਤਾਂ ਉਹ ਮੁਰਦਾ ਉੱਠ ਬੈਠਾ ਅਤੇ ਬੋਲਣ ਲੱਗ ਪਿਆ ਅਤੇ ਉਸ ਨੇ ਉਹ ਨੂੰ ਉਹ ਦੀ ਮਾਂ ਨੂੰ ਸੌਂਪ ਦਿੱਤਾ