ਮੱਤੀ 1:1-6
ਮੱਤੀ 1:1-6 PUNOVBSI
ਕੁਲਪੱਤ੍ਰੀ ਯਿਸੂ ਮਸੀਹ ਦਾਊਦ ਦੇ ਪੁੱਤ੍ਰ ਦੀ ਜਿਹੜਾ ਅਬਰਾਹਾਮ ਦਾ ਪੁੱਤ੍ਰ ਸੀ। ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ ਅਤੇ ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ ਅਤੇ ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ ਅਤੇ ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਉਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਉਬੇਦ ਤੋਂ ਯੱਸੀ ਜੰਮਿਆ ਅਤੇ ਯੱਸੀ ਤੋਂ ਦਾਊਦ ਪਾਤਸ਼ਾਹ ਜੰਮਿਆ ਅਤੇ ਦਾਊਦ ਪਾਤਸ਼ਾਹ ਤੋਂ ਸੁਲੇਮਾਨ ਊਰੀਯਾਹ ਦੀ ਤੀਵੀਂ ਦੀ ਕੁੱਖੋਂ ਜੰਮਿਆ