YouVersion Logo
Search Icon

ਮੱਤੀ 6:6-15

ਮੱਤੀ 6:6-15 PUNOVBSI

ਪਰ ਜਾਂ ਤੂੰ ਪ੍ਰਾਰਥਨਾ ਕਰੇਂ ਤਾਂ ਆਪਣੀ ਕੋਠੜੀ ਵਿੱਚ ਵੜ ਅਤੇ ਆਪਣਾ ਬੂਹਾ ਭੇੜ ਕੇ ਆਪਣੇ ਪਿਤਾ ਤੋਂ ਜਿਹੜਾ ਗੁਪਤ ਹੈ ਪ੍ਰਾਰਥਨਾ ਕਰ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ ਅਤੇ ਤੁਸੀਂ ਪ੍ਰਾਰਥਨਾ ਕਰਦਿਆਂ ਹੋਇਆਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗਰ ਬਕ ਬਕ ਨਾ ਕਰੋ ਕਿਉਂ ਜੋ ਓਹ ਸਮਝਦੇ ਹਨ ਭਈ ਸਾਡੇ ਬਹੁਤ ਬੋਲਣ ਕਰਕੇ ਸਾਡੀ ਸੁਣੀ ਜਾਵੇਗੀ ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂ ਜੋ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਭਈ ਤੁਹਾਨੂੰ ਕਿਨ੍ਹਾਂ ਕਿਨ੍ਹਾਂ ਵਸਤਾਂ ਦੀ ਲੋੜ ਹੈ ਸੋ ਤੁਸੀਂ ਇਸ ਬਿਧ ਨਾਲ ਪ੍ਰਾਰਥਨਾ ਕਰੋ, - ਹੇ ਸਾਡੇ ਪਿਤਾ, ਜਿਹੜਾ ਸੁਰਗ ਵਿੱਚ ਹੈਂ, ਤੇਰਾ ਨਾਮ ਪਾਕ ਮੰਨਿਆ ਜਾਵੇ, ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਹੀ ਸੁਰਗ ਵਿੱਚ ਪੂਰੀ ਹੁੰਦੀ ਹੈ ਜਮੀਨ ਉੱਤੇ ਵੀ ਹੋਵੇ। ਸਾਡੀ ਰੋਜ ਦੀ ਰੋਟੀ ਅੱਜ ਸਾਨੂੰ ਦਿਹ, ਅਤੇ ਸਾਡੇ ਕਰਜ਼ ਸਾਨੂੰ ਮਾਫ਼ ਕਰ, ਜਿਵੇਂ ਅਸਾਂ ਵੀ ਆਪਣੇ ਕਰਜਾਈਆਂ ਨੂੰ ਮਾਫ਼ ਕੀਤਾ ਹੈ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ।। ਕਿਉਂਕਿ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਤੁਹਾਡਾ ਸੁਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।।

YouVersion uses cookies to personalize your experience. By using our website, you accept our use of cookies as described in our Privacy Policy