YouVersion Logo
Search Icon

ਮਰਕੁਸ 10

10
ਤਿਆਗ ਪੱਤ੍ਰੀ । ਧਨੀ ਜੁਆਨ । ਸੇਵਾ ਵਿੱਚ ਮੇਵਾ
1ਫੇਰ ਉਹ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚਿਆ ਅਰ ਬਹੁਤ ਲੋਕ ਉਹ ਦੇ ਕੋਲ ਫੇਰ ਆਣ ਇੱਕਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ 2ਫ਼ਰੀਸੀਆਂ ਨੇ ਕੋਲ ਆਣ ਕੇ ਉਹ ਦੇ ਪਰਤਾਉਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਜੋਗ ਹੈ ਜੋ ਪੁਰਖ ਤੀਵੀਂ ਨੂੰ ਤਿਆਗ ਦੇਵੇ? 3ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ? 4ਓਹ ਬੋਲੇ, ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਜੋ ਆਦਮੀ ਤਿਆਗ ਪੱਤ੍ਰੀ ਲਿੱਖ ਕੇ ਤਿਆਗ ਦੇਵੇ 5ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖਤ਼ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿੱਖਿਆ 6ਪਰ ਸਰਿਸ਼ਟ ਦੇ ਮੁੱਢੋਂ ਉਸ ਨੇ ਉਨਾਂ ਨੂੰ ਨਰ ਅਤੇ ਨਾਰੀ ਬਣਾਇਆ 7ਇਸ ਕਾਰਨ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ 8ਸੋ ਓਹ ਹੁਣ ਦੋ ਨਹੀਂ ਬਲਕਣ ਇੱਕੋ ਸਰੀਰ ਹਨ 9ਉਪਰੰਤ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਮਨੁੱਖ ਉਸ ਨੂੰ ਅੱਡ ਨਾ ਕਰੇ 10ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਵਿਖੇ ਫੇਰ ਉਹ ਨੂੰ ਪੁੱਛਿਆ 11ਤਾਂ ਉਸ ਨੇ ਉਨ੍ਹਾਂ ਨੂੰ ਅਖਿਆ, ਜੋ ਕੋਈ ਆਪਣੀ ਤੀਵੀਂ ਨੂੰ ਤਿਆਗ ਦੇਵੇ ਅਰ ਦੂਈ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਜ਼ਨਾਹ ਕਰਦਾ ਹੈ 12ਅਤੇ ਜੇ ਉਹ ਆਪਣੇ ਭਰਥਾ ਨੂੰ ਤਿਆਗ ਕੇ ਦੂਏ ਨਾਲ ਵਿਆਹ ਕਰੇ ਤਾਂ ਉਹ ਜ਼ਨਾਹ ਕਰਦੀ ਹੈ।।
13ਓਹ ਛੋਟੇ ਬਾਲਕਾਂ ਨੂੰ ਉਹ ਦੇ ਕੋਲ ਲਿਆਏ ਭਈ ਉਹ ਉਨ੍ਹਾਂ ਨੂੰ ਛੋਹੇ ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ 14ਤਾਂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਇਆ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ। ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ 15ਮੈਂ ਤੁਹਾਨੂੰ ਸਤ ਆਖਦਾ ਭਈ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬਾਲਕ ਦੀ ਨਿਆਈਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ 16ਅਤੇ ਉਸ ਨੇ ਉਨ੍ਹਾਂ ਨੂੰ ਕੁੱਛੜ ਚੁੱਕਿਆ ਅਰ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ।।
17ਜਦ ਉਹ ਬਾਹਰ ਨਿੱਕਲ ਕੇ ਰਾਹ ਵੱਲ ਚੱਲਿਆ ਜਾਂਦਾ ਸੀ ਇੱਕ ਜਣਾਂ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਉਹ ਨੂੰ ਪੁੱਛਿਆ, ਸਤ ਗੁਰੂ ਜੀ, ਮੈ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂ? 18ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਸਤ ਕਿਉਂ ਕਹਿੰਦਾ ਹੈਂ? ਸਤ ਕੋਈ ਨਹੀਂ ਪਰ ਨਿਰਾ ਇੱਕੋ ਪਰਮੇਸ਼ੁਰ 19ਤੂੰ ਹੁਕਮਾਂ ਨੂੰ ਜਾਣਦਾ ਹੈਂ- ਤੂੰ ਖੂਨ ਨਾ ਕਰ, ਜ਼ਨਾਹ ਨਾ ਕਰ , ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ, ਠੱਗੀ ਨਾ ਕਰ , ਆਪਣੇ ਮਾਂ ਪਿਉ ਦਾ ਆਦਰ ਕਰ 20ਉਸ ਨੇ ਉਨ੍ਹਾਂ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਾਲਕ ਪੁਣੇ ਤੋਂ ਉਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ 21ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਆਖਿਆ, ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜਾਹ ਅਤੇ ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦਿਹ ਦੇ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ 22ਪਰ ਉਹ ਏਸ ਗੱਲੋਂ ਭੈੜਾ ਪਿਆ ਅਤੇ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਮਾਲਦਾਰ ਸੀ।।
23ਤਦ ਯਿਸੂ ਨੇ ਚੁਫੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਜਿਹੜੇ ਦੌਲਤ ਰੱਖਦੇ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੋਵੇਗਾ! 24ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ ਪਰ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਫੇਰ ਆਖਿਆ, ਹੇ ਬਾਲਕਿਓ, ਜਿਹੜੇ ਧਨ ਉੱਤੇ ਆਸਰਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੈ! 25ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਇਸ ਨਾਲੋਂ ਸੁਖਾਲਾ ਹੈ ਭਈ ਧਨੀ ਪਰਮੇਸ਼ੁਰ ਦੇ ਰਾਜ ਵਿੱਚ ਵੜੇ 26ਓਹ ਬਹੁਤ ਹੀ ਹੈਰਾਨ ਹੋਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫੇਰ ਕੌਣ ਬਚ ਸੱਕਦਾ ਹੈ? 27ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ. ਮਨੁੱਖਾਂ ਕੋਲੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਕੋਲੋਂ ਨਹੀਂ ਕਿਉਂਕਿ ਪਰਮੇਸ਼ੁਰ ਕੋਲੋਂ ਸਭ ਕੁਝ ਹੋ ਸੱਕਦਾ ਹੈ 28ਪਤਰਸ ਉਹ ਨੂੰ ਕਹਿਣ ਲੱਗਾ, ਵੇਖ ਅਸੀਂ ਸੱਭੋਂ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ 29ਯਿਸੂ ਨੇ ਆਖਿਆ, ਮੈਂ ਤੁਹਾਨੂੰ ਸਤ ਆਖਦਾ ਹਾਂ, ਅਜੇਹਾ ਕੋਈ ਨਹੀਂ ਜਿਹ ਨੇ ਘਰ ਯਾ ਭਾਈਆਂ ਯਾ ਭੈਣਾਂ ਯਾ ਮਾਂ ਯਾ ਪਿਉ ਯਾ ਬਾਲ ਬੱਚਿਆਂ ਯਾ ਜਮੀਨਾਂ ਨੂੰ ਮੇਰੇ ਅਤੇ ਇੰਜੀਲ ਦੇ ਲਈ ਛੱਡਿਆ ਹੋਵੇ 30ਜਿਹੜਾ ਹੁਣ ਇਸ ਸਮੇ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਅਤੇ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜਮੀਨਾਂ ਪਰ ਦੁਖਾਂ ਨਾਲ ਅਤੇ ਅਗਲੇ ਜੁਗ ਵਿੱਚ ਸਦੀਪਕ ਜੀਉਣ 31ਪਰ ਬਥੇਰੇ ਜੋ ਪਹਿਲੇਂ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ,ਪਹਿਲੇ।।
32ਓਹ ਰਾਹ ਵਿੱਚ ਹੋ ਕੇ ਯਰੂਸ਼ਲਮ ਨੂੰ ਜਾਂਦੇ ਸਨ ਅਰ ਯਿਸੂ ਉਨ੍ਹਾਂ ਦੇ ਅੱਗੇ ਅੱਗੇ ਤੁਰਿਆ ਜਾਂਦਾ ਸੀ ਅਤੇ ਓਹ ਦੰਗ ਹੋਏ ਅਰ ਮਗਰ ਆਉਣ ਵਾਲੇ ਡਰਦੇ ਸਨ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ 33ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਰ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ 34ਓਹ ਉਸ ਨੂੰ ਠੱਠੇ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ ।।
35ਜ਼ਬਦੀ ਦੇ ਪੁੱਤ੍ਰ ਯਾਕੂਬ ਅਰ ਯੂਹੰਨਾ ਉਹ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ ਗੁਰੂ ਜੀ ਅਸੀਂ ਚਾਹੁੰਦੇ ਹਾਂ ਭਈ ਜੋ ਕੁਝ ਅਸੀਂ ਤੈਥੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ 36ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ? 37ਉਨ੍ਹਾਂ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੇ ਤੇਜ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਖੱਬੇ ਬੈਠੀਏ 38ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸੱਕਦੇ ਹੋ ਯਾ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸੱਕਦੇ ਹੋ? 39ਉਨ੍ਹਾਂ ਉਸ ਨੂੰ ਆਖਿਆ, ਸਾਥੋਂ ਹੋ ਸੱਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ 40ਸੱਜੇ ਖੱਬੇ ਬਿਠਾਲਨਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ 41ਜਾਂ ਦਸਾਂ ਚੇਲਿਆ ਨੇ ਇਹ ਸੁਣਿਆ ਤਾਂ ਓਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ 42ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਭਈ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਓਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ 43ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਟਹਿਲੂਆ ਹੋਵੇ 44ਅਤੇ ਜੋ ਕੋਈ ਤੁਹਾਡੇ ਵਿੱਚੋਂ ਸਰਦਾਰ ਬਣਿਆ ਚਾਹੇ ਉਹ ਸਭ ਦਾ ਨੌਕਰ ਹੋਵੇ 45ਕਿਉਂਕਿ ਮਨੁੱਖ ਦਾ ਪੁੱਤ੍ਰ ਵੀ ਆਪਣੀ ਟਹਿਲ ਕਰਾਉਣ ਨਹੀਂ ਸਗੋਂ ਟਹਿਲ ਕਰਨ ਅਤੇ ਬਹੁਤਿਆਂ ਦੇ ਲਈ ਨਿਸਤਾਰੇ ਦੇ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਆਇਆ ।।
46ਓਹ ਯਰੀਹੋ ਵਿੱਚ ਆਏ ਅਰ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ ਤਿਮਈ ਦਾ ਪੁੱਤ੍ਰ ਬਰਤਿਮਈ ਇੱਕ ਅੰਨ੍ਹਾ ਮੰਗਤਾ ਸੜਕ ਦੇ ਕੰਡੇ ਬੈਠਾ ਸੀ 47ਅਤੇ ਇਹ ਸੁਣ ਕੇ ਜੋ ਯਿਸੂ ਨਾਸਰੀ ਹੈ ਉੱਚੀ ਦੇ ਕੇ ਕਹਿਣ ਲੱਗਾ, ਹੇ ਦਾਊਦ ਦੇ ਪੁੱਤ੍ਰ , ਹੇ ਯਿਸੂ, ਮੇਰੇ ਉੱਤੇ ਦਯਾ ਕਰ! 48ਬਹੁਤਿਆਂ ਨੇ ਉਹ ਨੂੰ ਝਿੜਕਿਆ ਭਈ ਚੁੱਪ ਰਹੁ ਪਰ ਉਹ ਹੋਰ ਵੀ ਉੱਚੀ ਦੇਕੇ ਬੋਲਿਆ, ਹੇ ਦਾਊਦ ਦੇ ਪੁੱਤ੍ਰ, ਮੇਰੇ ਉੱਤੇ ਦਯਾ ਕਰ! 49ਤਦ ਯਿਸੂ ਨੇ ਖੜੋ ਕੇ ਕਿਹਾ, ਉਹ ਨੂੰ ਸੱਦ ਲਿਆਓ। ਸੋ ਉਨ੍ਹਾਂ ਉਸ ਅੰਨੇ ਨੂੰ ਇਹ ਕਹਿ ਕੇ ਸੱਦਿਆ ਭਈ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ 50ਤਾਂ ਉਹ ਆਪਣਾ ਲੀੜਾ ਸੁੱਟ ਕੇ ਉੱਠ ਖੜਾ ਹੋਇਆ ਅਤੇ ਯਿਸੂ ਕੋਲ ਆਇਆ 51ਯਿਸੂ ਨੇ ਅੱਗੋਂ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੁ ਜੀ ਮੈਂ ਸੁਜਾਖਾ ਹੋ ਜਾਵਾਂ! 52ਯਿਸੂ ਉਹ ਨੂੰ ਕਿਹਾ, ਜਾਹ, ਤੇਰੀ ਨਿਹਚਾ ਨੇ ਤੈਨੂੰ ਬਚਾਇਆ ਅਤੇ ਓਵੇਂ ਉਹ ਸੁਜਾਖਾ ਹੋ ਗਿਆ ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ ।।

Currently Selected:

ਮਰਕੁਸ 10: PUNOVBSI

Highlight

Share

Copy

None

Want to have your highlights saved across all your devices? Sign up or sign in

YouVersion uses cookies to personalize your experience. By using our website, you accept our use of cookies as described in our Privacy Policy