YouVersion Logo
Search Icon

ਕਹਾਉਤਾਂ 11

11
ਧਰਮੀ ਅਤੇ ਦੁਸ਼ਟ
1ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ
ਹੈ,
ਪਰੰਤੂ ਪੂਰੇ ਤੋਲ ਤੋਂ ਉਹ ਪਰੰਸਨ ਹੁੰਦਾ ਹੈ।
2ਹੰਕਾਰ ਦੇ ਨਾਲ ਖੁਆਰੀ ਆਉਂਦੀ ਹੈ,
ਪਰ ਦੀਨਾਂ ਦੇ ਨਾਲ ਬੁੱਧ ਹੈ।
3ਸਿੱਧਿਆਂ ਦੀ ਖਰਿਆਈ ਓਹਨਾਂ ਦੀ ਅਗਵਾਈ
ਕਰੇਗੀ,
ਪਰ ਛਲੀਆਂ ਦੀ ਟੇਢ ਉਨ੍ਹਾਂ ਦਾ ਨਾਸ ਕਰੇਗੀ।
4ਕ੍ਰੋਧ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ,
ਪਰ ਧਰਮ ਮੌਤ ਤੋਂ ਛੁਡਾ ਲੈਂਦਾਂ ਹੈ।
5ਸੰਪੂਰਨ ਆਦਮੀ ਦਾ ਧਰਮ ਉਹ ਦਾ ਰਾਹ ਸਿੱਧਾ
ਰੱਖੇਗਾ,
ਪਰ ਦੁਸ਼ਟ ਜਨ ਆਪਣੀ ਦੁਸ਼ਟਤਾਈ ਨਾਲ ਹੀ
ਡਿੱਗ ਪਵੇਗਾ।
6ਸਿੱਧਿਆਂ ਦਾ ਧਰਮ ਓਹਨਾਂ ਨੂੰ ਛੁਡਾਉਂਦਾ ਹੈ,
ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ
ਹਨ।
7ਜਦ ਦੁਸ਼ਟ ਜਨ ਮਰਦਾ ਹੈ ਤਦ ਉਹ ਦੀ ਉਡੀਕ
ਵੀ ਮਿਟ ਜਾਂਦੀ ਹੈ,
ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
8ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ,
ਪਰ ਦੁਸ਼ਟ ਓਸੇ ਵਿੱਚ ਆ ਪੈਂਦਾ ਹੈ।
9ਬੇਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ
ਨਾਸ ਕਰਦਾ ਹੈ,
ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
10ਜਦ ਧਰਮੀਆਂ ਨੂੰ ਸੁਖ ਹੁੰਦਾ ਹੈ ਤਦ ਨਗਰ ਬਾਗ਼
ਬਾਗ਼ ਹੁੰਦਾ ਹੈ,
ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ
ਹਨ!
11ਸਚਿਆਰਾ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ
ਹੁੰਦਾ ਹੈ,
ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹੀ ਜਾਂਦਾ ਹੈ।
12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ
ਨਿਰਬੁੱਧ ਹੈ,
ਪਰ ਬੁੱਧ ਵਾਲਾ ਪੁਰਸ਼ ਚੁੱਪ ਕਰ ਰਹਿੰਦਾ ਹੈ।
13ਬਕਵਾਸੀ ਛਿਪੀਆਂ ਗੱਲਾਂ ਨੂੰ ਪਰਗਟ ਕਰਦਾ ਹੈ,
ਪਰ ਮਾਤਬਰ ਰੂਹ ਵਾਲਾ ਗੱਲ ਨੂੰ ਲੁੱਕੋ ਰੱਖਦਾ ਹੈ।
14ਜਦੋਂ ਅਗਵਾਈ ਨਹੀਂ ਤਾਂ ਲੋਕ ਡਿੱਗ ਪੈਂਦੇ ਹਨ,
ਪਰ ਬਹੁਤੇ ਸਲਾਹੁਆਂ ਨਾਲ ਬਚਾਉ ਹੈ।
15ਜਿਹੜਾ ਪਰਾਏ ਮਨੁੱਖ ਦਾ ਜਾਮਨ ਬਣੇ, ਉਹ ਵੱਡਾ
ਦੁੱਖੀ ਹੋਵੇਗਾ,
ਪਰ ਜਿਹੜਾ ਜ਼ਾਮਨੀ ਤੋਂ ਘਿਣ ਕਰਦਾ ਹੈ ਉਹ ਸੁਖੀ
ਰਹੇਗਾ।
16ਦਯਾਵਾਨ ਤੀਵੀਂ ਦਾ ਆਦਰ ਹੁੰਦਾ ਹੈ,
ਅਤੇ ਭਿਆਣਕ ਪੁਰਸ਼ਾਂ ਨੂੰ ਧਨ ਹੀ ਪ੍ਰਾਪਤ ਹੁੰਦਾ
ਹੈ।
17ਦਿਆਲੂ ਮਨੁੱਖ ਆਪਣੀ ਜਾਨ ਦਾ ਭਲਾ ਕਰਦਾ ਹੈ,
ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ
ਨੂੰ ਦੁੱਖ ਦਿੰਦਾ ਹੈ।
18ਦੁਸ਼ਟ ਝੂਠੀ ਮਜੂਰੀ ਲੈਂਦਾ ਹੈ,
ਪਰ ਜਿਹੜਾ ਧਰਮ ਬੀਜਦਾ ਹੈ ਉਹ ਨੂੰ ਸੱਚਾ ਫਲ
ਮਿਲਦਾ ਹੈ।
19ਧਰਮ ਸੱਚ ਮੁੱਚ ਜੀਉਣ ਦੇ ਲਈ ਹੈ,
ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ
ਆਪਣੀ ਮੌਤ ਲਈ ਕਰਦਾ ਹੈ।
20ਜਿਹੜੇ ਮਨ ਦੇ ਟੇਢੇ ਹਨ ਓਹਨਾਂ ਕੋਲੋਂ ਯਹੋਵਾਹ ਨੂੰ
ਘਿਣ ਆਉਂਦੀ ਹੈ,
ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
21ਇਹ ਪੱਕ ਮੰਨੋ#11:21 ਇਬਰ., ਹੱਥ ਲਈ ਹੱਥ । ਭਈ ਡੰਨ ਬਿਨਾ ਦੁਸ਼ਟ ਨਾ
ਛੁੱਟੇਗਾ,
ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
22ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ,-
ਰੂਪਵੰਤ ਇਸਤ੍ਰੀ ਜੋ ਬਿਬੇਕਹੀਨ ਹੈ ਇਹੋ ਜਿਹੀ ਹੈ।
23ਧਰਮੀ ਦਾ ਮਨੋਰਥ ਨੇਕ ਹੀ ਹੈ,
ਪਰ ਦੁਸ਼ਟ ਦੀ ਉਡੀਕ ਕਹਿਰ ਹੈ।
24ਕੋਈ ਤਾਂ ਵੰਡਦਾ ਹੈ ਫੇਰ ਵੀ ਉਹ ਦਾ ਮਾਲ ਵਧਦਾ
ਹੈ,
ਅਤੇ ਕੋਈ ਜੋਗ ਖਰਚ ਤੋਂ ਸਰਫਾ ਕਰਦਾ ਹੈ ਤੇ
ਕੰਗਾਲ ਹੀ ਰਹਿੰਦਾ ਹੈ।
25ਸਖੀ ਜਨ ਮੋਟਾ ਹੋ ਜਾਵੇਗਾ,
ਤੇ ਜੋ ਸਿੰਜਦਾ ਹੈ ਉਹ ਆਪ ਵੀ ਸਿੰਜਿਆ ਜਾਵੇਗਾ।
26ਜਿਹੜਾ ਅਨਾਜ ਨੂੰ ਦੱਬ ਛੱਡਦਾ ਹੈ ਉਹ ਨੂੰ ਤਾਂ ਲੋਕ
ਫਿਟਕਾਰ ਦਿੰਦੇ ਹਨ,
ਪਰ ਜਿਹੜਾ ਵੇਚ ਛੱਡਦਾ ਹੈ ਉਹ ਦੇ ਸਿਰ ਨੂੰ
ਅਸੀਸਾਂ ਦਿੰਦੇ ਹਨ।
27ਜਿਹੜਾ ਉੱਦਮ ਨਾਲ ਭਲਿਆਈ ਨੂੰ ਭਾਲਦਾ, ਉਹ
ਪਰਸੰਨਤਾ ਨੂੰ ਲੱਭਦਾ ਹੈ,
ਪਰ ਜਿਹੜਾ ਬੁਰਿਆਈ ਨੂੰ ਢੂੰਡਦਾ ਹੈ, ਉਹੀ ਉਸ
ਉੱਤੇ ਆ ਪਵੇਗੀ।
28ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ
ਡਿੱਗ ਪਵੇਗਾ,
ਪਰ ਧਰਮੀ ਹਰੇ ਪੱਤੇ ਵਾਂਙੁ ਲਹਿਲਹਾਉਣਗੇ।।
29ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ
ਹਵਾ ਨੂੰ ਵਿਰਸੇ ਵਿੱਚ ਲਵੇਗਾ,
ਅਤੇ ਮੂਰਖ ਬੁੱਧਵਾਨ ਦਾ ਗੋੱਲਾ ਹੋਵੇਗਾ।
30ਧਰਮੀ ਦਾ ਫਲ ਜੀਉਣ ਦਾ ਬਿਰਛ ਹੈ,
ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ
ਮੋਹ ਲੈਂਦਾ ਹੈ।
31ਵੇਖੋ, ਧਰਮੀ ਵੀ ਇਸ ਲੋਕ ਵਿੱਚ ਆਪਣਾ ਫਲ
ਭੋਗਦੇ ਹਨ,
ਤਾਂ ਦੁਸ਼ਟ ਅਤੇ ਪਾਪੀ ਕਿੰਨਾ ਵਧੀਕ ਭੋਗਣਗੇ!।।

Highlight

Copy

Compare

Share

None

Want to have your highlights saved across all your devices? Sign up or sign in