ਕਹਾਉਤਾਂ 15
15
1ਨਰਮ ਜਵਾਬ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ,
ਪਰ ਕਠੋਰ ਬੋਲ ਕ੍ਰੋਧ ਨੂੰ ਭੜਕਾਉਂਦਾ ਹੈ।
2ਬੁੱਧਵਾਨ ਦੀ ਜੀਭ ਗਿਆਨ ਦਾ ਠੀਕ ਬਖਾਨ
ਕਰਦੀ ਹੈ,
ਪਰ ਮੂਰਖਾਂ ਦੇ ਮੂੰਹੋਂ ਬੱਸ ਮੂਰਖਤਾਈ ਉੱਛਲਦੀ ਹੈ।
3ਯਹੋਵਾਹ ਦੀਆਂ ਅੱਖਾਂ ਸਭਨੀਂ ਥਾਈਂ ਲੱਗੀਆਂ
ਰਹਿੰਦੀਆਂ ਹਨ,
ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
4ਸਿਹਤ ਦੇਣ ਵਾਲੀ ਰਸਨਾ ਜੀਉਣ ਦਾ ਬਿਰਛ ਹੈ,
ਪਰ ਉਹ ਦੇ ਵਿੱਚ ਆਕੀਪੁਣਾ ਆਤਮਾ ਦਾ ਤੋਂੜਨਾ
ਹੈ।
5ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ
ਹੈ,
ਪਰ ਜਿਹੜਾ ਤਾੜ ਨੂੰ ਮੰਨਦਾ ਹੈ ਉਹ ਸਿਆਣਾ ਹੈ।
6ਧਰਮੀ ਦੇ ਘਰ ਵਿੱਚ ਵੱਡਾ ਧਨ ਹੈ,
ਪਰ ਦੁਸ਼ਟ ਦੀ ਖੱਟੀ ਨਾਲ ਕਸ਼ਟ ਹੁੰਦਾ ਹੈ।
7ਬੁੱਧਵਾਨ ਦੇ ਬੁੱਲ੍ਹ ਗਿਆਨ ਨੂੰ ਖਿਲਾਰਦੇ ਹਨ,
ਪਰ ਮੂਰਖਾਂ ਦਾ ਮਨ ਇਉਂ ਨਹੀਂ ਕਰਦਾ।
8ਦੁਸ਼ਟ ਦੀ ਭੇਟ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ,
ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਪਰਸੰਨ
ਹੁੰਦਾ ਹੈ।
9ਦੁਸ਼ਟ ਦੀ ਚਾਲ ਤੋਂ ਯਹੋਵਾਹ ਨੂੰ ਘਿਣ ਆਉਂਦੀ
ਹੈ ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ
ਰੱਖਦਾ ਹੈ।
10ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ
ਤਾੜ ਮਿਲਦੀ ਹੈ,
ਅਤੇ ਸਮਝੋਤੀ ਨੂੰ ਬੁਰਾ ਜਾਣਨ ਵਾਲਾ ਮਰੇਗਾ।
11ਪਤਾਲ ਅਤੇ ਵਿਨਾਸ ਲੋਕ ਵੀ ਯਹੋਵਾਹ ਦੇ ਅੱਗੇ
ਖੁੱਲ੍ਹੇ ਪਏ ਹਨ,
ਤਾਂ ਭਲਾ, ਆਦਮ ਵੰਸੀਆਂ ਦੇ ਮਨ ਕਿੱਕਰ ਨਾ
ਹੋਣਗੇ?
12ਮਖੌਲੀਆ ਤਾੜ ਨੂੰ ਪਸੰਦ ਨਹੀਂ ਕਰਦਾ,
ਤੇ ਨਾ ਹੀ ਉਹ ਬੁੱਧਵਾਨਾਂ ਕੋਲ ਜਾਂਦਾ ਹੈ।
13ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ,
ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ ਹੁੰਦਾ
ਹੈ ।
14ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ,
ਪਰ ਮੂਰਖ ਦਾ ਮੂੰਹ ਮੂਰਖਤਾਈ ਚਰਦਾ ਹੈ।
15ਮਸਕੀਨ ਦੇ ਸੱਭੇ ਦਿਨ ਬੁਰੇ ਹੁੰਦੇ ਹਨ,
ਪਰ ਚੰਗੇ ਦਿਲ ਵਾਲਾ ਸਦਾ ਦਾਉਤਾਂ ਉਡਾਉਂਦਾ
ਹੈ।
16ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈ ਨਾਲ ਹੋਵੇ,
ਉਹ ਵੱਡੇ ਖ਼ਜ਼ਾਨੇ ਨਾਲੋਂ ਚੰਗਾ ਹੈ ਜਿੱਥੇ ਨਾਲ
ਘਬਰਾਹਟ ਹੋਵੋ।
17ਸਾਗ ਪੱਤ ਦਾ ਖਾਣਾ ਜਿੱਥੇ ਪ੍ਰੇਮ ਹੈ,
ਪਲੇ ਹੋਏ ਬਲਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
18ਕ੍ਰੋਧੀ ਛੇੜ ਖਾਨੀ ਕਰਦਾ ਹੈ,
ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ
ਮਿਟਾਉਂਦਾ ਹੈ।
19ਆਲਸੀ ਦਾ ਰਾਹ ਕੰਡੀਆਂ ਦੀ ਬਾੜ ਜਿਹਾ ਹੈ,
ਪਰ ਸਚਿਆਰਾਂ ਦਾ ਮਾਰਗ ਸ਼ਾਹ ਰਾਹ ਹੈ।
20ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ,
ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ
ਹੈ।
21ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ,
ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
22ਜੇ ਸਲਾਹ ਨਾ ਮਿਲੇ ਤਾਂ ਪਰੋਜਨ ਰੁੱਕ ਜਾਂਦੇ ਹਨ,
ਪਰ ਜੇ ਸਲਾਹ ਦੇਣ ਵਾਲੇ ਬਹੁਤ ਹੋਣ ਤਾ ਓਹ
ਕਾਇਮ ਹੋ ਜਾਂਦੇ ਹਨ।
23ਮਨੁੱਖ ਆਪਣੇ ਮੂੰਹ ਦੇ ਉੱਤੇ ਤੋਂ ਪਰੰਸਨ ਹੁੰਦਾ
ਹੈ,
ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ
ਕਿਹਾ ਚੰਗਾ ਲੱਗਦਾ ਹੈ!
24ਸਿਆਣੇ ਦੇ ਲਈ ਜੀਉਣ ਦਾ ਰਾਹ ਉਤਾਹਾਂ ਹੋ
ਜਾਂਦਾ ਹੈ,
ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।
25ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ,
ਪਰ ਵਿਧਵਾ ਦੇ ਬੰਨਿਆਂ ਨੂੰ ਕਾਇਮ ਕਰਦਾ ਹੈ।
26ਬੁਰਿਆਰ ਦੇ ਖਿਆਲ ਯਹੋਵਾਹ ਨੂੰ ਘਿਣਾਉਣੇ
ਲੱਗਦੇ ਹਨ,
ਪਰ ਸ਼ੁਭ ਬਚਨ ਸੁੱਧ ਹਨ।
27ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁਖ ਦਿੰਦਾ ਹੈ,
ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ
ਜੀਉਂਦਾ ਰਹੇਗਾ।
28ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ,
ਪਰ ਦੁਸ਼ਟ ਦੇ ਮੂਹੋਂ ਬੁਰੀਆਂ ਗੱਪਾਂ ਉੱਛਲਦੀਆਂ
ਹਨ।
29ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ,
ਪਰ ਉਹ ਧਰਮੀਆਂ ਦੀ ਪ੍ਰਾਰਥਨਾ ਸੁਣਦਾ ਹੈ।
30ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ,
ਅਤੇ ਚੰਗੀ ਖਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।
31ਜਿਹੜਾ ਜੀਉਣ ਦਾਇਕ ਤਾੜ ਨੂੰ ਕੰਨ ਲਾ ਕੇ
ਸੁਣਦਾ ਹੈ,
ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
32ਸਿੱਖਿਆ ਨੂੰ ਰੱਦ ਕਰਨ ਵਾਲਾ ਆਪਣੀ ਹੀ ਜਾਨ ਨੂੰ
ਤੁੱਛ ਜਾਣਦਾ ਹੈ,
ਪਰ ਜੋ ਤਾੜ ਵੱਲ ਕੰਨ ਲਾਉਂਦਾ ਹੈ ਉਹ ਸਮਝ#15:32 ਇਬਰ., ਮਨ ।
ਪ੍ਰਾਪਤ ਕਰਦਾ ਹੈ।
33ਯਹੋਵਾਹ ਦਾ ਭੈ ਬੁੱਧ ਦੀ ਸਿੱਖਿਆ ਹੈ,
ਅਤੇ ਮਹਿਮਾ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ।।
Currently Selected:
ਕਹਾਉਤਾਂ 15: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.