ਕਹਾਉਤਾਂ 18
18
1ਜੋ ਆਪ ਨੂੰ ਵੱਖਰਾ ਕਰੇ ਉਹ ਆਪਣੀ
ਇੱਛਿਆ ਭਾਲਦਾ ਹੈ,
ਉਹ ਸਾਰੀ ਖਰੀ ਬੁੱਧੀ ਦੇ ਵਿਰੁੱਧ ਚਿੜਦਾ ਹੈ।
2ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦੀ,
ਪਰ ਇਸ ਤੋਂ ਭਈ ਉਹ ਦੇ ਮਨ ਦਾ ਹਾਲ ਖੁੱਲ੍ਹ ਜਾਵੇ।
3ਦੁਸ਼ਟਤਾ ਦੇ ਨਾਲ ਅਪਮਾਨ,
ਅਤੇ ਨਿਆਦਰੀ ਦੇ ਨਾਲ ਲਾਜ ਆਉਂਦੀ ਹੈ।
4ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ,
ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹੀ ਹੈ।
5ਦੁਸ਼ਟਾਂ ਦੀ ਰਈ ਕਰਨੀ ਚੰਗੀ ਨਹੀਂ,
ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
6ਮੂਰਖ ਦੇ ਬੁੱਲ੍ਹ ਝਗੜਾ ਲਿਆਉਂਦੇ ਹਨ,
ਅਤੇ ਉਹ ਦਾ ਮੂੰਹ ਕੋਟਲੇ ਮੰਗਦਾ ਹੈ।
7ਮੂਰਖ ਦਾ ਮੂੰਹ ਉਹ ਦੀ ਬਰਬਾਦੀ ਹੈ,
ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ
ਹਨ।
8ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ
ਬੁਰਕੀਆਂ ਵਰਗੀਆਂ ਹੁੰਦੀਆਂ ਹਨ।
ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9ਜਿਹੜਾ ਕੰਮ ਕਰਨ ਵਿੱਚ ਆਸਲੀ ਹੈ,
ਉਹ ਉਡਾਊ ਦਾ ਭਰਾ ਹੈ।
10ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ,
ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ
ਰਹਿੰਦਾ ਹੈ।
11ਧਨਵਾਨ ਦੀ ਮਾਯਾ ਉਹ ਦੇ ਲੇਖੇ
ਪੱਕਾ ਨਗਰ ਅਤੇ ਉੱਚੀ ਸ਼ਹਿਰ ਪਨਾਹ ਵਾਂਙੁ ਹੈ।
12ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ
ਹੈ,
ਪਰ ਆਦਰ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ।
13ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, -
ਇਹ ਉਹ ਦੇ ਲਈ ਮੂਰਖਤਾਈ ਅਤੇ ਲਾਜ ਹੈ।
14ਮਨੁੱਖ ਦਾ ਆਤਮਾ ਉਹ ਦੀ ਬਿਮਾਰੀ ਨੂੰ ਝੱਲੇਗਾ।
ਪਰ ਉਦਾਸ ਆਤਮਾ ਨੂੰ ਕੌਣ ਸਹਿ ਸੱਕੇ?
15ਸਿਆਣਾ ਪੁਰਸ਼ ਗਿਆਨ ਨੂੰ ਪ੍ਰਾਪਤ ਕਰਦਾ ਹੈ,
ਅਤੇ ਬੁੱਧਵਾਨ ਦੇ ਕੰਮ ਗਿਆਨ ਦੀ ਭਾਲ ਕਰਦੇ
ਹਨ।
16ਨਜ਼ਰਾਨਾ ਆਦਮੀ ਦੇ ਲਈ ਢੋਹ ਬਣਾ ਦਿੰਦਾ ਹੈ,
ਅਤੇ ਉਹ ਨੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ
ਦਿੰਦਾ ਹੈ।
17ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ
ਸੱਚਾ ਜਾਪਦਾ ਹੈ,
ਪਰ ਫੇਰ ਉਹ ਦਾ ਗੁਆਂਢੀ ਆਣ ਕੇ ਉਹ ਦੀ
ਕਲੀ ਖੋਲ੍ਹਦਾ ਹੈ।
18ਗੁਣਾ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ,
ਅਤੇ ਜ਼ਬਰਦਸਤਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
19ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ
ਨਾਲੋਂ ਵੀ ਔਖਾ ਹੈ,
ਝਗੜੇ ਕਿਲ੍ਹੇ ਦੇ ਹੋੜੇ ਵਰਗੇ ਹੁੰਦੇ ਹਨ।
20ਆਤਮੀ ਦਾ ਢਿੱਡ ਉਹ ਦੇ ਮੂੰਹ ਦੇ ਫਲ ਨਾਲ
ਭਰਦਾ ਹੈ,
ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ
ਹੈ।
21ਮੌਤ ਅਤੇ ਜੀਉਣ ਦੋਵੇਂ ਜੀਭ ਦੇ ਵੱਸ ਵਿੱਚ ਹਨ,
ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਓਹ ਉਸ ਦਾ
ਫਲ ਖਾਣਗੇ।
22ਜਿਹ ਨੂੰ ਵਹੁਟੀ ਲੱਭੀ ਉਹ ਨੂੰ ਚੰਗੀ ਵਸਤ ਲੱਭੀ,
ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
23ਦੀਣ ਤਾਂ ਤਰਲੇ ਕਰ ਕੇ ਬੋਲਦਾ ਹੈ,
ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
24ਬਹੁਤ ਸਾਰੇ ਮਿੱਤ੍ਰ ਨੁਕਸਾਨ ਦਾ ਕਾਰਨ ਹਨ,
ਪਰ ਅਜੇਹਾ ਵੀ ਹਿੱਤਕਾਰੀ ਹੈ ਜੋ ਭਰਾ ਨਾਲੋਂ ਵੀ
ਵੱਧ ਕੇ ਚਿਪਕਦਾ ਹੈ।।
Currently Selected:
ਕਹਾਉਤਾਂ 18: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.