ਕਹਾਉਤਾਂ 2
2
ਬੁੱਧ ਦੇ ਲਾਭ
1ਹੇ ਮੇਰੇ ਪੁੱਤ੍ਰ, ਜੇ ਤੂੰ ਮੇਰੇ ਆਖੇ ਲੱਗੇਂ,
ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸਾਂਭ ਰੱਖੇਂ,
2ਭਈ ਬੁੱਧ ਵੱਲ ਕੰਨ ਲਾਵੇਂ,
ਅਤੇ ਸਮਝ ਉੱਤੇ ਚਿੱਤ ਲਾਵੇਂ, -
3ਹਾਂ, ਜੇ ਤੂੰ ਬਿਬੇਕ ਲਈ ਪੁਕਾਰੇਂ,
ਅਤੇ ਸਮਝ ਲਈ ਅਵਾਜ਼ ਕਢੇਂ,
4ਜੇ ਤੂੰ ਚਾਂਦੀ ਵਾਂਙੁ ਉਹ ਦੀ ਭਾਲ ਕਰੇਂ,
ਅਤੇ ਗੁਪਤ ਧਨ ਵਾਂਙੁ ਉਹ ਦੀ ਖੋਜ ਕਰੇਂ,
5ਤਾਂ ਤੂੰ ਯਹੋਵਾਹ ਦੇ ਭੈ ਨੂੰ ਸਮਝੇਂਗਾ,
ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
6ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ,
ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
7ਸਚਿਆਰਾਂ ਲਈ ਉਹ ਦਨਾਈ ਰੱਖ ਛੱਡਦਾ ਹੈ,
ਜਿਹੜੇ ਖਰਿਆਈ ਨਾਲ ਚੱਲਦੇ ਹਨ ਉਨ੍ਹਾਂ ਲਈ
ਉਹ ਢਾਲ ਹੈ,
8ਤਾਂ ਜੋ ਉਹ ਨਿਆਉਂ ਦੇ ਰਾਹਾਂ ਦੀ ਰਾਖੀ ਕਰੇ,
ਅਤੇ ਆਪਣੇ ਭਗਤਾਂ ਦੇ ਰਾਹਾਂ ਦੀ ਰੱਛਿਆ ਕਰੇ।
9ਤਦ ਤੂੰ ਧਰਮ ਅਤੇ ਨਿਆਉਂ ਅਤੇ ਇਨਸਾਫ਼ ਨੂੰ,
ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
10ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ
ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।
11ਮੱਤ ਤੇਰੀ ਪਾਲਨਾ ਕਰੇਗੀ,
ਅਤੇ ਸਮਝ ਤੇਰੀ ਰਾਖੀ ਕਰੇਗੀ,
12ਭਈ ਤੈਨੂੰ ਬੁਰਿਆਂ ਰਾਹਾਂ ਤੋਂ,
ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ
ਛੁਡਾਉਣ,
13ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ
ਅਨ੍ਹੇਰੇ ਰਾਹਾਂ ਵਿੱਚ ਤੁਰਦੇ ਹਨ,
14ਜਿਹੜੇ ਬੁਰਿਆਈ ਕਰਨੋਂ ਅਨੰਦ ਹੁੰਦੇ,
ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਤੋਂ ਖੁਸ਼ੀ
ਮਨਾਉਂਦੇ ਹਨ,
15ਜਿਨ੍ਹਾਂ ਦੇ ਰਾਹ ਵਿੰਗੇ,
ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,
16ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਛੁਡਾਉਣ,
ਉਸ ਓਪਰੀ ਤੀਵੀਂ ਤੋਂ ਜਿਹੜੀ ਚਿਕਣੀਆਂ
ਚੋਪੜੀਆਂ ਗੱਲਾਂ ਕਰਦੀ ਹੈ,
17ਜਿਹ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ,
ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,
18ਕਿਉਂ ਜੋ ਉਹ ਦਾ ਘਰ ਮੌਤ ਵੱਲ ਲਹਿ ਪੈਂਦਾ,
ਅਤੇ ਉਹ ਦੇ ਰਾਹ ਭੂਤਨਿਆਂ ਵੱਲ।
19ਜਿਹੜੇ ਉਹ ਦੇ ਕੋਲ ਜਾਂਦੇ ਹਨ, ਓਹਨਾਂ ਵਿੱਚੋਂ
ਕੋਈ ਮੁੜ ਕੇ ਨਹੀਂ ਆਉਂਦਾ,
ਅਤੇ ਨਾ ਹੀ ਜੀਉਣ ਦੇ ਰਾਹ ਤੱਕ ਅੱਪੜਦਾ ਹੈ।।
20ਇਉਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ,
ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।
21ਸਚਿਆਰ ਹੀ ਧਰਤੀ ਉੱਤੇ ਵੱਸਣਗੇ,
ਅਤੇ ਖਰੇ ਹੀ ਓਹ ਦੇ ਵਿੱਚ ਰਹਿਣ ਜਾਣਗੇ।
22ਪਰ ਦੁਸ਼ਟ ਧਰਤੀ ਉੱਤੋਂ ਕੱਟੇ ਜਾਣਗੇ,
ਅਤੇ ਛਲੀਏ ਉਸ ਵਿੱਚੋਂ ਪੁੱਟੇ ਜਾਣਗੇ।।
Currently Selected:
ਕਹਾਉਤਾਂ 2: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.