ਕਹਾਉਤਾਂ 27
27
1ਭਲਕ ਦਾ ਗਰਭ ਨਾ ਕਰ,
ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ
ਕੀ ਹੋ ਜਾਵੇ।
2ਤੇਰੀ ਸਲਾਹੁਤ ਕੋਈ ਹੋਰ ਭਾਵੇਂ ਕਰੇ ਪਰ ਤੇਰਾ
ਆਪਣਾ ਮੂੰਹ ਨਾ ਕਰੇ,
ਹਾਂ ਓਪਰਾ ਕਰੇ, ਨਾ ਤੇਰੇ ਬੁੱਲ੍ਹ।
3ਪੱਥਰ ਭਾਰਾ ਹੈ, ਰੇਤ ਬੋਝਲ ਹੈ,
ਪਰ ਮੂਰਖ ਦਾ ਕੁੜ੍ਹਨਾ ਓਹਨਾਂ ਦੋਹਾਂ ਨਾਲੋਂ ਭਾਰਾ
ਹੈ।
4ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ,
ਪਰ ਈਰਖਾ ਦੇ ਅੱਗੇ ਕੌਣ ਖਲੋ ਸੱਕਦਾ ਹੈ?
5ਗੁੱਝੀ ਪ੍ਰੀਤ ਨਾਲੋਂ ਖੁੱਲ੍ਹੀ ਤਾੜ ਚੰਗੀ ਹੈ।
6ਹਿੱਤਕਾਰੀ ਵੱਲੋਂ ਘਾਉ ਵਫ਼ਾਦਾਰੀ ਵਾਲੇ ਹਨ,
ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
7ਰੱਜਿਆ ਹੋਇਆ ਜੀ ਸ਼ਹਿਤ ਦੇ ਛੱਤੇ ਤੋਂ ਵੀ
ਗਲਿਆਣ ਕਰਦਾ ਹੈ,
ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ
ਹੈ।
8ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ,
ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ
ਆਹਲਣੇ ਤੋਂ ਖੁੰਝ ਜਾਵੇ।
9ਫੁਲੇਲ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ,
ਓਵੇਂ ਹੀ ਉਸ ਦੇ ਮਿੱਤ੍ਰ ਹੀ ਮਨੋਂ ਦਿੱਤੀ ਹੋਈ ਸਲਾਹ
ਦੀ ਮਿਠਾਸ ਹੈ।
10ਆਪਣੇ ਅਤੇ ਆਪਣੇ ਪਿਉ ਦੇ ਮਿੱਤ੍ਰ ਨੂੰ ਨਾ ਛੱਡ,
ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ
ਘਰ ਨਾ ਜਾਹ, -
ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
11ਹੇ ਮੇਰੇ ਪੁੱਤ੍ਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ
ਅਨੰਦ ਕਰੀਂ,
ਭਈ ਮੈਂ ਉਹ ਨੂੰ ਉੱਤਰ ਦੇ ਸੱਕਾਂ ਜਿਹੜਾ ਮੈਨੂੰ
ਮੇਹਣਾ ਮਾਰਦਾ ਹੈ।
12ਸਿਆਣਾ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ,
ਪਰ ਭੋਲੇ ਅੱਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।
13ਜਿਹੜਾ ਪਰਦੇਸੀ ਦਾ ਜ਼ਾਮਨ ਹੋਵੇ ਉਹ ਦੇ ਲੀੜੇ
ਲਾਹ ਲੈ,
ਅਤੇ ਜਿਹੜਾ ਓਪਰੀ ਤੀਵੀਂ ਦਾ ਜ਼ਾਮਨ ਹੋਵੇ ਉਹ
ਦਾ ਕੁਝ ਗਹਿਣੇ ਰੱਖ ਲੈ।
14ਜਿਹੜਾ ਤੜਕੇ ਈ ਉੱਠ ਕੇ ਆਪਣੇ ਗੁਆਂਢੀ ਨੂੰ
ਉੱਚੀ ਦੇ ਕੇ ਅਸੀਸ ਦਿੰਦਾ ਹੈ,
ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
15ਝੜੀ ਦੇ ਦਿਨ ਦਾ ਲਗਾਤਾਰ ਚੋਆ,
ਅਤੇ ਝਗੜਾਲੂ ਤੀਵੀਂ ਦੋਵੋਂ ਇੱਕੋ ਸਮਾਨ ਹਨ!
16ਜਿਹੜਾ ਉਹ ਨੂੰ ਡੱਕਦਾ ਹੈ ਉਹ ਪੌਣ ਨੂੰ ਡੱਕਦਾ
ਹੈ,
ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
17ਲੋਹਾ ਲੋਹੇ ਨੂੰ ਤਿੱਖਾ ਕਰਦਾ ਹੈ,
ਇਉਂ ਮਨੁੱਖ ਆਪਣੇ ਮਿੱਤ੍ਰ ਦੇ ਮੁਖ ਨੂੰ ਤਿੱਖਾ ਕਰਦਾ
ਹੈ।
18ਜਿਹੜਾ ਹੰਜੀਰ ਦੇ ਰੁੱਖ ਦੀ ਰਾਖੀ ਕਰਦਾ ਹੈ ਉਹ
ਉਸ ਦਾ ਫ਼ਲ ਖਾਵੇਗਾ,
ਅਤੇ ਜੋ ਆਪਣੇ ਸੁਆਮੀ ਦੀ ਰੱਛਿਆ ਕਰਦਾ
ਹੈ ਉਹ ਦਾ ਆਦਰ ਹੋਵੇਗਾ।
19ਜਿਵੇਂ ਜਾਲ ਵਿੱਚ ਮੂੰਹ ਮੂੰਹ ਨਾਲ ਮਿਲਦਾ ਹੈ,
ਤਿਵੇਂ ਮਨੁੱਖ ਦਾ ਮਨ ਮਨੁੱਖ ਨਾਲ।
20ਪਤਾਲ ਅਤੇ ਹਲਾਕਤ ਕਦੀ ਤ੍ਰਿਪਤ ਨਹੀਂ ਹੁੰਦੇ,
ਓਵੇਂ ਮਨੁੱਖ ਦੀਆਂ ਅੱਖੀਆਂ ਵੀ ਕਦੀ ਤ੍ਰਿਪਤ
ਨਹੀਂ ਹੁੰਦੀਆਂ।
21ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ
ਭੱਠੀ ਹੁੰਦੀ ਹੈ,
ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ
ਹੈ।
22ਭਾਵੇਂ ਤੂੰ ਮੂਰਖ ਨੂੰ ਉੱਖਲੀ ਵਿੱਚ ਦਾਣਿਆਂ ਸੰਗ
ਮੋਹਲੇ ਨਾਲ ਕੁੱਟੇਂ,
ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹਟਣੀ।
23ਆਪਣੇ ਇੱਜੜਾਂ ਦਾ ਹਾਲ ਚੰਗੀ ਤਰਾਂ ਬੁੱਝ ਲੈ,
ਅਤੇ ਆਪਣੇ ਵੱਗਾਂ ਦੀ ਸੁੱਧ ਰੱਖ
24ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, -
ਭਲਾ, ਮੁਕਟ ਪੀਹੜੀਓਂ ਪੀਹੜੀ ਬਣਿਆ ਰਹਿੰਦਾ
ਹੈ?
25ਜਦ ਘਾਹ ਚੁੱਕਿਆ ਗਿਆ ਤਾਂ ਨੰਨ੍ਹਾ ਘਾਹ ਵਿਖਾਈ
ਦਿੰਦਾ,
ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
26ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ,
ਤੇ ਬੱਕਰੇ ਖੇਤ ਦੇ ਮੁੱਲ ਲਈ,
27ਅਤੇ ਬਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ
ਖਾਧ ਖੁਰਾਕ ਜੋਗਾ,
ਨਾਲੇ ਤੇਰੀਆਂ ਟਹਿਲਣਾਂ ਦੇ ਗੁਜ਼ਾਰੇ ਲਈ ਹੋਵੇਗਾ
Currently Selected:
ਕਹਾਉਤਾਂ 27: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.