ਕਹਾਉਤਾਂ 28
28
1ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ
ਵਾਲਾ ਹੀ ਨਾ ਹੋਵੇ,
ਪਰ ਧਰਮੀ ਸ਼ੇਰ ਵਾਂਙੁ ਨਿਡਰ ਰਹਿੰਦੇ ਹਨ।
2ਦੇਸ ਦੇ ਅਪਰਾਧ ਕਰਕੇ ਉਹ ਦੇ ਸਰਦਾਰ ਬਾਹਲੇ
ਹੁੰਦੇ ਹਨ
ਪਰ ਸਿਆਣੇ ਅਤੇ ਗਿਆਨਵਾਨ ਆਦਮੀ ਦੇ
ਦੁਆਰਾ ਉਹ ਦਾ ਘਲਿਆਰ ਚਿਰ ਤਾਈਂ
ਬਣਿਆ ਰਹੇਗਾ।
3ਲੋੜਕੂ ਪੁਰਖ ਜੋ ਗਰੀਬਾਂ ਨੂੰ ਦਬਾਉਂਦਾ ਹੈ,
ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ
ਨਹੀਂ ਰਹਿਣ ਦਿੰਦਾ।
4ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ
ਕਰਦੇ ਹਨ,
ਪਰ ਬਿਵਸਥਾ ਦੀ ਪਾਲਨਾ ਕਰਨ ਵਾਲੇ ਉਨ੍ਹਾਂ ਨਾਲ
ਝਗੜਦੇ ਹਨ।
5ਬੁਰੇ ਮਨੁੱਖ ਨਿਆਉਂ ਨੂੰ ਨਹੀਂ ਸਮਝਦੇ,
ਪਰੰਤੂ ਯਹੋਵਾਹ ਦੇ ਤਾਲਿਬ ਸਭ ਕੁਝ ਸਮਝਦੇ ਹਨ।
6ਦੀਣ ਜੋ ਖਰਿਆਈ ਵਿੱਚ ਚੱਲਦਾ ਹੈ,
ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ
ਵੀ ਹੋਵੇ।
7ਬਿਵਸਥਾ ਦੀ ਪਾਲਨਾ ਕਰਨ ਵਾਲਾ ਸਮਝਦਾਰ ਪੁੱਤ੍ਰ
ਹੈ,
ਪਰ ਪੇਟੂਆਂ ਦਾ ਮੇਲੀ ਆਪਣੇ ਪਿਉ ਦਾ ਮੂੰਹ
ਕਾਲਾ ਕਰਦਾ ਹੈ।
8ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ
ਵਧਾਉਂਦਾ ਹੈ,
ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ
ਇਕੱਠਾ ਕਰਦਾ ਹੈ।
9ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ,
ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਹੁੰਦੀ ਹੈ।
10ਜਿਹੜਾ ਸਚਿਆਰ ਨੂੰ ਖੋਟੇ ਰਾਹ ਤੋਂ ਘੁਮਾ ਦਿੰਦਾ ਹੈ,
ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ,
ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।
11ਧਨਵਾਨ ਪੁਰਸ਼ ਆਪਣੀ ਨਿਗਾਹ ਵਿੱਚ ਬੁੱਧਵਾਨ
ਹੁੰਦਾ ਹੈ,
ਪਰ ਮੱਤ ਵਾਲਾ ਗਰੀਬ ਉਹ ਨੂੰ ਬੁੱਝ ਲੈਂਦਾ ਹੈ।
12ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ,
ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ
ਹਨ।
13ਜਿਹੜਾ ਆਪਣੇ ਅਪਰਾਧਾਂ ਨੂੰ ਲੁੱਕੋ ਲੈਂਦਾ ਹੈ ਉਹ
ਸਫ਼ਲ ਨਹੀਂ ਹੁੰਦਾ,
ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ
ਉੱਤੇ ਰਹਮ ਕੀਤਾ ਜਾਵੇਗਾ।
14ਧੰਨ ਹੈ ਉਹ ਮਨੁੱਖ ਜਿਹੜਾ ਸਦਾ ਭੈ ਮੰਨਦਾ ਹੈ,
ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ
ਬਿਪਤਾ ਵਿੱਚ ਪੈ ਜਾਵੇਗਾ।
15ਗਰੀਬ ਰਈਅਤ ਉੱਤੇ ਦੁਸ਼ਟ ਹਾਕਮ ਗੱਜਣ
ਵਾਲੇ ਸ਼ੀਂਹ,
ਅਤੇ ਫਿਰਦੇ ਰਿੱਛ ਵਰਗਾ ਹੈ।
16ਸਮਝਹੀਣ ਹਾਕਮ ਬਹੁਤਾ ਔਖਾ ਕਰਨ ਵਾਲਾ ਵੀ
ਹੁੰਦਾ ਹੈ,
ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ
ਦਿਨ ਲੰਮੇ ਕਰੇਗਾ।
17ਜਿਸ ਆਦਮੀ ਤੇ ਕਿਸੇ ਜਾਨ ਦੇ ਖ਼ੂਨ ਦਾ ਭਾਰ
ਹੈ,
ਉਹ ਟੋਏ ਵੱਲ ਨੱਸਦਾ ਹੈ, -
ਕੋਈ ਉਹ ਨੂੰ ਨਾ ਰੋਕੇ!
18ਜਿਹੜਾ ਨੇਕ ਚਾਲ ਚੱਲਦਾ ਹੈ ਉਹ ਤਾਂ ਬਚਾਇਆ
ਜਾਵੇਗਾ,
ਪਰ ਜਿਹ ਦੇ ਰਾਹ ਪੁੱਠੇ ਹਨ ਉਹ ਝੱਬਦੇ ਡਿੱਗ
ਪਵੇਗਾ।
19ਜਿਹੜਾ ਆਪਣੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ
ਪਰ ਜਿਹੜਾ ਕੂੜ ਦਾ ਪਿੱਛਾ ਕਰਦਾ ਹੈ,
ਉਹ ਗਰੀਬੀ ਨਾਲ ਰੱਜੇਗਾ ।
20ਸੱਚੇ ਪੁਰਸ਼ ਉੱਤੇ ਘਨੇਰੀਆਂ ਅਸੀਸਾਂ ਹੋਣਗੀਆਂ,
ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ
ਉਹ ਬਿਨਾ ਡੰਨ ਦੇ ਨਾ ਛੁੱਟੇਗਾ।
21ਪੱਖ ਪਾਤ ਕਰਨਾ ਚੰਗਾ ਨਹੀਂ,
ਪਰ ਰੋਟੀ ਦੀ ਇੱਕ ਬੁਰਕੀ ਦੇ ਨਮਿੱਤ ਮਨੁੱਖ
ਅਪਰਾਧ ਕਰੇਗਾ।
22ਲੋਭੀ#28:22 ਬੁਰੀ ਨਿਗਾਹ ਵਾਲਾ । ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ
ਹੈ,
ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ
ਆ ਪਵੇਗੀ
23ਆਦਮੀ ਨੂੰ ਤਾੜਾਂ ਦੇਣ ਵਾਲਾ ਓੜਕ ਨੂੰ ਉਸ ਨਾਲੋਂ
ਜਿਹੜਾ ਜੀਭ ਨਾਲ ਝੋਲੀ ਚੁੱਕਦਾ ਹੈ ਬਾਹਲੀ
ਕਿਰਪਾ ਪਾਵੇਗਾ।
24ਜਿਹੜਾ ਆਪਣੇ ਪਿਉ ਯਾ ਆਪਣੀ ਮਾਂ ਨੂੰ ਲੁੱਟ ਕੇ
ਆਖਦਾ ਹੈ
ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਉਜਾੜੂ
ਦਾ ਮੇਲੀ ਹੈ।
25ਲੋਭੀ ਪੁਰਸ਼ ਝਗੜਾ ਛੇੜਦਾ ਹੈ,
ਪਰ ਜਿਹੜਾ ਯਹੋਵਾਹ ਉੱਤੇ ਭੋਰਸਾ ਰੱਖਦਾ ਹੈ ਉਹ
ਮੋਟਾ ਕੀਤਾ ਜਾਵੇਗਾ।
26ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ
ਉਹ ਮੂਰਖ ਹੈ,
ਪਰ ਜੋ ਮੱਤ ਨਾਲ ਤੁਰਦਾ ਹੈ ਉਹ ਛੁਡਾਇਆ
ਜਾਵੇਗਾ।
27ਜਿਹੜਾ ਦੀਣਾਂ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ
ਨਾ ਹੋਵੇਗੀ,
ਪਰ ਜੋ ਓਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ
ਦੇ ਉੱਤੇ ਬਾਹਲੇ ਸਰਾਪ ਪੈਣਗੇ।
28ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ,
ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਵੱਧ
ਜਾਂਦੇ ਹਨ।।
Currently Selected:
ਕਹਾਉਤਾਂ 28: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.