ਕਹਾਉਤਾਂ 6
6
ਮੂਰਖ ਦੀਆਂ ਚਾਲਾਂ
1ਹੇ ਮੇਰੇ ਪੁੱਤ੍ਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਾਮਨ
ਹੋਇਆ,
ਅਥਵਾ ਕਿਸੇ ਪਰਾਏ ਦੇ ਹੱਥ ਉੱਤੇ ਹੱਥ ਮਾਰਿਆ
ਹੋਵੇ,
2ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ
ਗਿਆ,
ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜਿਆ
ਗਿਆ।
3ਸੋ ਹੇ ਮੇਰੇ ਪੁੱਤ੍ਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ
ਪੈ ਗਿਆ,
ਹੁਣ ਇਉਂ ਕਰ ਤਾਂ ਤੂੰ ਛੁਟੇਂਗਾ,
ਜਾਹ, ਨੀਵਾਂ ਹੋ ਕੇ ਆਪਣੇ ਗੁਆਂਢੀਂ ਨੂੰ ਮਨਾ ਲੈ।
4ਨਾ ਆਪਣੀਆਂ ਅੱਖਾਂ ਲੱਗਣ ਦੇਹ,
ਨਾ ਆਪਣੀਆਂ ਪਲਕਾਂ ਵਿੱਚ ਨੀਂਦ ਆਉਣ ਦੇਹ।
5ਜਿਵੇਂ ਸ਼ਿਕਾਰੀ ਦੇ ਹੱਥੋਂ ਹਰਨੀ ਅਤੇ ਚਿੜੀਮਾਰ ਦੇ
ਹੱਥੋਂ ਚਿੜੀ,
ਓਵੇਂ ਆਪਣੇ ਆਪ ਨੂੰ ਛੁਡਾ ਲੈ।।
6ਹੇ ਆਲਸੀ, ਤੂੰ ਕੀੜੀ ਕੋਲ ਜਾਹ,
ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ
7ਜਿਹ ਦਾ ਨਾ ਕੋਈ ਆਗੂ,
ਨਾ ਹੁੱਦੇਦਾਰ ਨਾ ਹਾਕਮ ਹੈ,
8ਉਹ ਆਪਣਾ ਅਹਾਰ ਗਰਮੀ ਵਿੱਚ ਜੋੜਦੀ,
ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ
ਵਸਤਾਂ ਇਕੱਠੀਆਂ ਕਰਦੀ ਹੈ।
9ਹੇ ਆਲਸੀ, ਤੂੰ ਕਦੋਂ ਤੋੜੀ ਪਿਆ ਰਹੇਂਗਾ?
ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਗਾ?
10ਰਤੀ ਕੁ ਨੀਂਦ, ਰਤੀ ਕੁ ਊਂਘ,
ਰਤੀ ਕੁ ਹੱਥ ਇਕੱਠੇ ਕਰ ਕੇ ਲੰਮਾ ਪੈਣਾ, -
11ਏਸੇ ਤਰਾਂ ਗਰੀਬੀ ਧਾੜਵੀ ਵਾਂਙੁ,
ਅਤੇ ਤੰਗੀ ਸ਼ਸਤ੍ਰ ਧਾਰੀ ਵਾਂਙੁ ਤੇਰੇ ਉੱਤੇ ਆ
ਪਵੇਗੀ!
12ਨਿਕੰਮਾ ਆਦਮੀ ਅਤੇ ਬੁਰਾ ਮਨੁੱਖ,
ਪੁੱਠਾ ਮੂੰਹ ਲਈ ਫਿਰਦਾ ਹੈ।
13ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ,
ਅਤੇ ਉਂਗਲਾਂ ਨਾਲ ਸੈਨਤਾਂ ਮਾਰਦਾ ਹੈ।
14ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ
ਦੀਆਂ ਜੁਗਤਾਂ ਕਰਦਾ ਹੈ।
ਅਤੇ ਝਗੜਾ ਪਾਉਂਦਾ ਹੈ।
15ਤਾਂ ਹੀ ਉਹ ਦੇ ਉੱਤੇ ਬਿਪਤਾ ਅਚਾਣਕ ਆ
ਪਵੇਗੀ,
ਇੱਕ ਪਲ ਵਿੱਚ ਉਹ ਬੇਇਲਾਜਾ ਭੰਨਿਆ ਜਾਵੇਗਾ।
16ਛੀਆਂ ਵਸਤਾਂ ਨਾਲ ਯਹੋਵਾਹ ਵੈਰ ਰੱਖਦਾ ਹੈ,
ਸਗੋਂ ਸੱਤ ਹਨ ਜਿਹੜੀਆਂ ਉਹ ਦੇ ਜੀ ਨੂੰ
ਘਿਣਾਉਣੀਆਂ ਲਗਦੀਆਂ ਹਨ, -
17ਉੱਚੀਆਂ ਅੱਖਾਂ, ਝੂਠੀ ਜੀਭ,
ਅਤੇ ਬੇਦੋਸ਼ੇ ਦਾ ਖ਼ੂਨ ਕਰਨ ਵਾਲੇ ਹੱਥ,
18ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ,
ਓਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ
ਭੱਜਦੇ ਹਨ,
19ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ,
ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।।
20ਹੇ ਮੇਰੇ ਪੁੱਤ੍ਰ, ਤੂੰ ਆਪਣੇ ਪਿਤਾ ਦੀ ਆਗਿਆ ਮੰਨ,
ਅਤੇ ਆਪਣੀ ਮਾਤਾ ਦੀ ਤਾਲੀਮ ਨੂੰ ਨਾ ਛੱਡ।
21ਓਹਨਾਂ ਨੂੰ ਸਦਾ ਆਪਣੇ ਮਨ ਉੱਤੇ ਬੰਨ੍ਹੀ ਰੱਖੀ,
ਅਤੇ ਓਹਨਾਂ ਨੂੰ ਆਪਣੇ ਗਲ ਉੱਤੇ ਲਪੇਟ ਛੱਡ।
22ਜਦ ਤੂੰ ਕਿਤੇ ਜਾਏਂਗਾ ਤਾਂ ਓਹ ਤੇਰੀ ਅਗਵਾਈ
ਕਰਨਗੀਆਂ,
ਜਦ ਤੂੰ ਲੰਮਾਂ ਪਵੇਂਗਾ ਤਾਂ ਓਹ ਤੇਰੀ ਰਾਖੀ
ਕਰਨਗੀਆਂ,
ਅਤੇ ਜਦ ਤੂੰ ਜਾਗੇਂਗਾ ਤਾਂ ਓਹ ਤੇਰੇ ਨਾਲ ਗੱਲਾਂ
ਕਰਨਗੀਆਂ,
23ਕਿਉਂ ਜੋ ਹੁਕਮ ਦੀਵਾ, ਤਾਲੀਮ ਜੋਤ,
ਅਤੇ ਸਿੱਖਿਆ ਦੀ ਤਾੜ ਜੀਉਣ ਦਾ ਰਾਹ ਹੈ।
24ਤਾਂ ਜੋ ਓਹ ਤੈਨੂੰ ਬੁਰੀ ਤੀਵੀਂ ਤੋਂ,
ਅਤੇ ਓਪਰੀ ਦੀ ਜੀਭ ਦੇ ਲੱਲੋ ਪੱਤੋਂ ਤੋਂ ਬਚਾਉਣ।
25ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਣਾ
ਨਾ ਕਰ,
ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ
ਲਵੇ,
26ਕਿਉਂ ਜੋ ਕੰਜਰੀ ਦੇ ਕਾਰਨ ਆਦਮੀ ਰੋਟੀ ਦੇ
ਟੁਕੜੇ ਤੀਕ ਮੁਤਾਜ ਹੋ ਜਾਂਦਾ ਹੈ,
ਅਤੇ ਵਿਭਚਾਰਨ#6:26 ਇਬਰ., ਮਨੁੱਖ ਦੀ ਤੀਵੀਂ । ਅਣਮੁੱਲ ਜਾਨ ਦਾ ਸ਼ਿਕਾਰ
ਕਰਦੀ ਹੈ।
27ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ
ਸੱਕਦਾ ਹੈ,
ਤੇ ਉਹ ਦੇ ਲੀੜੇ ਨਾ ਸੜਨ?
28ਕੋਈ ਅੰਗਿਆਰਿਆਂ ਉੱਤੇ ਤੁਰੇ,
ਤੇ ਉਹ ਦੇ ਪੈਰ ਨਾ ਝੁਲਸਣ?
29ਅਜਿਹਾ ਉਹ ਹੈ ਜੋ ਆਪਣੇ ਗੁਆਂਢੀ ਦੀ ਤੀਵੀਂ
ਕੋਲ ਜਾਂਦਾ ਹੈ,
ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨਾ ਡੰਨ ਭੋਗੇ
ਨਾ ਛੁੱਟੇਗਾ।
30ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ
ਕਰਦਾ ਹੈ,
ਉਹ ਨੂੰ ਲੋਕ ਬੁਰਾ ਨਹੀਂ ਜਾਣਦੇ,
31ਪਰ ਜੇ ਫੜਿਆ ਜਾਵੇ ਤਾਂ ਉਹ ਨੂੰ ਸੱਤ ਗੁਣਾ
ਭਰਨਾ,
ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ।
32ਜਿਹੜਾ ਕਿਸੇ ਤੀਵੀਂ ਨਾਲ ਭੋਗ ਕਰਦਾ ਹੈ ਉਹ
ਨਿਰਬੁੱਧ ਹੈ,
ਜਿਹੜਾ ਇਹ ਕਰਦਾ ਹੈ, ਉਹ ਆਦਮੀ ਆਪਣੀ ਜਾਨ ਦਾ
ਨਾਸ ਕਰਦਾ ਹੈ।
33ਉਹ ਨੂੰ ਘਾਉ ਅਤੇ ਬੇਇੱਜ਼ਤੀ ਹੋਵੇਗੀ,
ਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।
34ਅਣਖ ਤਾਂ ਮਰਦ ਲਈ ਜਲਨ ਹੈ,
ਤੇ ਵੱਟਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
35ਉਹ ਕੋਈ ਚੱਟੀ ਨਹੀਂ ਕਬੂਲ ਕਰੇਗਾ,
ਅਤੇ ਭਾਵੇਂ ਤੂੰ ਬਹੁਤੀਆਂ ਵੱਢੀਆਂ ਦੇਵੇਂ ਪਰ ਉਹ
ਨਹੀਂ ਮੰਨੇਗਾ।।
Currently Selected:
ਕਹਾਉਤਾਂ 6: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.