YouVersion Logo
Search Icon

ਕਹਾਉਤਾਂ 8

8
ਬੁੱਧ ਦਾ ਦਾਉਤ
1ਭਲਾ, ਬੁੱਧ ਨਹੀਂ ਪੁਕਾਰਦੀ?
ਭਲਾ, ਸਮਝ ਅਵਾਜ਼ ਨਹੀਂ ਮਾਰਦੀ?
2ਉਹ ਰਾਹ ਦੇ ਲਾਗੇ ਉੱਚੀਂ ਥਾਈਂ,
ਅਤੇ ਚੌਰਾਹਿਆਂ ਵਿੱਚ ਖਲੋਂਦੀ ਹੈਂ।
3ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ,
ਅਤੇ ਬੂਹਿਆਂ ਦੇ ਕੋਲ ਉਹ ਹਾਕ ਮਾਰਦੀ ਹੈ, -
4ਹੇ ਮਨੁੱਖੋਂ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ,
ਅਤੇ ਆਦਮ ਵੰਸੀਆਂ ਲਈ ਮੇਰੀ ਅਵਾਜ਼ ਹੈ!
5ਹੇ ਭੋਲਿਓ, ਹੁਸ਼ਿਆਰੀ ਸਿੱਖੋ,
ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ!
6ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ,
ਅਤੇ ਮੇਰੇ ਬੁੱਲ੍ਹ ਖਰੀਆਂ ਗੱਲਾਂ ਲਈ ਖੁਲ੍ਹਣਗੇ,
7ਕਿਉਂ ਜੋ ਮੇਰੀ ਜੀਭ ਸੱਚੋ ਸੱਚ ਆਖੇਗੀ,
ਅਤੇ ਮੇਰੇ ਬੁੱਲ੍ਹਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ
ਹੈ।
8ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ,
ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ।
9ਸਮਝ ਵਾਲੇ ਦੇ ਲਈ ਓਹ ਸੱਭੇ ਸਹਿਜ ਹਨ,
ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ
ਓਹ ਖਰੇ ਹਨ।
10ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ,
ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,
11ਕਿਉਂ ਜੋ ਬੁੱਧ ਲਾਲਾਂ ਨਾਲੋਂ ਵੀ ਉੱਤਮ ਹੈ,
ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ
ਹੁੰਦੀਆਂ।
12ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ,
ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲ ਕੇ ਕੱਢਦੀ
ਹੈਂ।
13ਯਹੋਵਾਹ ਦਾ ਭੈ ਬੁਰਿਆਈ ਤੋਂ ਸੂਗ ਕਰਨਾ ਹੈ,
ਘੁਮੰਡ, ਹੰਕਾਰ ਅਤੇ ਬੁਰੀ ਚਾਲ ਨਾਲ,
ਪੁੱਠੇ ਮੂੰਹ ਨਾਲ ਵੀ ਮੈਂ ਵੈਰ ਰੱਖਦੀ ਹਾਂ।
14ਮੱਤ ਅਤੇ ਦਨਾਈ ਮੇਰੀ ਹੈ,
ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
15ਪਾਤਸ਼ਾਹ ਮੇਰੀ ਸਹਾਇਤਾ ਨਾਲ ਪਾਤਸ਼ਾਹੀ ਕਰਦੇ,
ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
16ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ,
ਨਾਲੇ ਧਰਤੀ ਦੇ ਪਤਵੰਤ ਅਤੇ ਸਾਰੇ ਨਿਆਈ ਵੀ।
17ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ
ਮੈਂ ਵੀ ਪ੍ਰੀਤ ਲਾਉਂਦੀ ਹਾਂ।
ਅਤੇ ਜਿਹੜੇ ਮਨੋ ਲਾ ਕੇ ਮੈਨੂੰ ਭਾਲਦੇ ਹਨ ਓਹ
ਮੈਨੂੰ ਲੱਭ ਲੈਣਗੇ।।
18ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ,
ਸਗੋਂ ਸਦੀਪਕ ਧਨ ਤੇ ਧਰਮ ਵੀ।
19ਤੇਰਾ ਫ਼ਲ ਸੋਨੇ ਸਗੋਂ ਚੋਖੋ ਸੋਨੇ ਨਾਲੋਂ ਚੰਗਾ ਹੈ,
ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ।
20ਮੈਂ ਧਰਮ ਦੇ ਮਾਰਗ ਵਿੱਚ,
ਅਤੇ ਨਿਆਉਂ ਦੇ ਪਹਿਆਂ ਦੇ ਵਿਚਕਾਰ ਤੁਰਦੀ
ਹਾਂ।
21ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਸ
ਬਣਾਵਾਂ,
ਅਤੇ ਉਨ੍ਹਾਂ ਦੇ ਖ਼ਜਾਨੇ ਭਰ ਦਿਆਂ।।
22ਯਹੋਵਾਹ ਨੇ ਆਪਣੇ ਕੰਮ#8:22 ਇਬਰ., ਰਾਹ । ਦੇ ਅਰੰਭ ਵਿੱਚ,
ਸਗੋਂ ਆਪਣੇ ਪਰਾਚੀਨ ਕਾਲ ਦੇ ਕੰਮਾਂ ਤੋਂ ਵੀ
ਪਹਿਲਾਂ ਮੈਨੂੰ ਰਚਿਆ।
23ਆਦ ਤੋਂ ਸਗੋਂ ਮੁੱਢੋਂ ਹੀ ਮੈਂ ਥਾਪੀ ਗਈ,
ਧਰਤੀ ਦੇ ਹੋਣ ਤੋਂ ਪਹਿਲਾਂ।
24ਜਿਸ ਵੇਲੇ ਡੁੰਘਿਆਈਆਂ ਨਹੀਂ ਸਨ ਮੈਂ ਪੈਦਾ
ਹੋਈ,
ਜਦ ਵਗਦੇ ਸੋਤੇ ਨਹੀਂ ਸਨ।
25ਪਹਾੜਾਂ ਦੇ ਰੱਖਣ ਤੋਂ ਪਹਿਲਾਂ,
ਅਤੇ ਪਹਾੜੀਆਂ ਤੋਂ ਪਹਿਲਾਂ ਮੈਂ ਪੈਦਾ ਹੋਈ।
26ਜਦੋਂ ਉਹ ਨੇ ਨਾ ਧਰਤੀ ਨਾ ਮੈਦਾਨ,
ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ।
27ਜਦ ਉਹ ਨੇ ਅਕਾਸ਼ ਕਾਇਮ ਕੀਤੇ, ਮੈਂ ਉੱਥੇ
ਸਾਂ, -
ਜਦ ਡੁੰਘਿਆਈ ਉੱਤੇ ਮੰਡਲ ਠਹਿਰਾਇਆ।
28ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਇਸਥਿਰ ਕੀਤਾ,
ਅਤੇ ਡੁੰਘਿਆਈ ਦੇ ਚਸ਼ਮੇ ਤਕੜੇ ਕੀਤੇ,
29ਜਦ ਉਹ ਨੇ ਸਮੁੰਦਰ ਦੇ ਬੰਨੇ ਠਹਿਰਾਏ,
ਭਈ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ,
ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ,
30ਤਦ ਮੈਂ ਰਾਜ ਮਿਸਤਰੀ ਦੇ ਸਮਾਨ ਉਹ ਦੇ ਨਾਲ
ਹੈਸਾਂ,
ਮੈਂ ਨਿੱਤ ਉਹ ਨੂੰ ਰਿਝਾਉਂਦੀ ਤੇ ਸਦਾ ਉਹ ਦੇ ਅੱਗੇ
ਖੇਡਦੀ ਰਹਿੰਦੀ,
31ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਖੇਡਦੀ
ਰਹਿੰਦੀ,
ਅਤੇ ਆਦਮ ਵੰਸੀਆਂ ਨਾਲ ਪਰਸੰਨ ਹੁੰਦੀ ਸਾਂ।।
32ਸੋ ਹੁਣ, ਹੇ ਮੇਰੇ ਪੁੱਤ੍ਰੋਂ, ਤੁਸੀਂ ਮੇਰੀ ਸੁਣੋ,
ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ
ਪਾਲਨਾ ਕਰਦੇ ਹਨ।
33ਸਿੱਖਿਆ ਨੂੰ ਸੁਣੋ ਤੇ ਬੁੱਧਵਾਨ ਬਣੋ,
ਅਤੇ ਉਸ ਤੋਂ ਮੂੰਹ ਨਾ ਮੋੜੋ।
34ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ,
ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ,
ਅਤੇ ਮੇਰੇ ਦਰਵੱਜਿਆਂ ਦੀਆਂ ਚੁਗਾਠਾਂ ਕੋਲ ਰਾਖੀ
ਕਰਦਾ ਹੈ।
35ਜਿਹੜਾ ਮੈਨੂੰ ਲੱਭਦਾ ਹੈ, ਉਹ ਜੀਉਣ ਲੱਭਦਾ ਹੈ,
ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।
36ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ
ਦਾ ਨੁਕਸਾਨ ਕਰਦਾ ਹੈ,
ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਓਹ ਮੌਤ ਨਾਲ
ਪ੍ਰੀਤ ਲਾਉਂਦੇ ਹਨ!।।

Highlight

Share

Copy

None

Want to have your highlights saved across all your devices? Sign up or sign in

YouVersion uses cookies to personalize your experience. By using our website, you accept our use of cookies as described in our Privacy Policy