YouVersion Logo
Search Icon

ਜ਼ਬੂਰਾਂ ਦੀ ਪੋਥੀ 1

1
ਪਹਿਲਾ ਭਾਗ
ਧਰਮੀ ਅਤੇ ਦੁਸ਼ਟ
1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਮੱਤ ਉੱਤੇ
ਨਹੀਂ ਚੱਲਦਾ,
ਨਾ ਪਾਪੀਆਂ ਦੇ ਰਾਹ ਵਿੱਚ ਖੜਾ ਰਹਿੰਦਾ,
ਅਤੇ ਨਾ ਮਖ਼ੋਲੀਆਂ ਦੀ ਜੁੰਡੀ ਵਿੱਚ ਬਹਿੰਦਾ ਹੈ।
2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ
ਰਹਿੰਦਾ,
ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ
ਕਰਦਾ ਹੈ।
3ਉਹ ਤਾਂ ਉਸ ਬਿਰਛ ਵਰਗਾ ਹੋਵੇਗਾ,
ਜੋ ਪਾਣੀ ਦੀਆਂ ਨਦੀਆਂ ਉੱਤੇ ਲਾਇਆ ਹੋਇਆ
ਹੈ,
ਜਿਹੜਾ ਰੁਤ ਸਿਰ ਆਪਣਾ ਫਲ ਦਿੰਦਾ ਹੈ,
ਜਿਹ ਦੇ ਪੱਤੇ ਨਹੀਂ ਕੁਮਲਾਉਂਦੇ,
ਅਤੇ ਜੋ ਕੁਝ ਉਹ ਕਰੇ ਸੋ ਸਫ਼ਲ ਹੁੰਦਾ ਹੈ।।
4ਦੁਸ਼ਟ ਅਜੇਹੇ ਨਹੀਂ ਪਰ ਓਹ ਭੋਹ ਵਰਗੇ ਹਨ,
ਜਿਹ ਨੂੰ ਪੌਣ ਉਡਾ ਲੈ ਜਾਂਦੀ ਹੈ।
5ਏਸ ਲਈ ਦੁਸ਼ਟ ਨਿਆਉਂ ਵਿੱਚ ਖੜੇ ਨਹੀਂ
ਰਹਿਣਗੇ,
ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,
6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ,
ਪਰ ਦੁਸਟਾਂ ਦਾ ਰਾਹ ਨਾਸ ਹੋ ਜਾਵੇਗਾ।।

Highlight

Copy

Compare

Share

None

Want to have your highlights saved across all your devices? Sign up or sign in