YouVersion Logo
Search Icon

ਜ਼ਬੂਰਾਂ ਦੀ ਪੋਥੀ 100

100
ਉਸਤਤ ਅਤੇ ਧੰਨਵਾਦ
ਧੰਨਵਾਦ ਦਾ ਭਜਨ
1ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਲਲਕਾਰੋ,
2ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ,
ਜੈ ਜੈ ਕਾਰ ਕਰਦੇ ਹੋਏ ਉਹ ਦੀ ਹਜ਼ੂਰੀ ਵਿੱਚ ਆਓ।
3ਜਾਣ ਰੱਖੋ ਭਈ ਯਹੋਵਾਹ ਹੀ ਪਰਮੇਸ਼ੁਰ ਹੈ,
ਉਹ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੇ ਹਾਂ,#100:3 ਅਥਵਾ, ਨਾ ਕਿ ਅਸਾਂ ਆਪਣੇ ਆਪ ਨੂੰ ।
ਅਸੀਂ ਉਹ ਦੀ ਪਰਜਾ ਅਤੇ ਉਹ ਦੀ ਜੂਹ ਦੀਆਂ
ਭੇਡਾਂ ਹਾਂ।
4ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ,
ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ
ਆਓ,
ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ
ਮੁਬਾਰਕ ਆਖੋ।
5ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ,
ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓ ਪੀੜ੍ਹੀ ਤੀਕ ਹੈ।।

Highlight

Copy

Compare

Share

None

Want to have your highlights saved across all your devices? Sign up or sign in

Video for ਜ਼ਬੂਰਾਂ ਦੀ ਪੋਥੀ 100