YouVersion Logo
Search Icon

ਜ਼ਬੂਰਾਂ ਦੀ ਪੋਥੀ 110

110
ਸੀਯੋਨ ਦੀ ਆਸਾ
ਦਾਊਦ ਦਾ ਭਜਨ
1ਯਹੋਵਾਹ ਦਾ ਮੇਰੇ ਪ੍ਰਭੁ ਲਈ ਇਹ ਵਾਕ ਹੈ ਕਿ
ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕੁਰ ਮੈਂ ਤੇਰੇ ਵੈਰੀਆਂ
ਨੂੰ
ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
2ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ
ਘੱਲੇਗਾ,
ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।
3ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਨੂੰ
ਖੁਸ਼ੀ ਨਾਲ ਪੇਸ਼ ਕਰਦੇ ਹਨ,
ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ,
ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
4ਯਹੋਵਾਹ ਨੇ ਸੌਂਹ ਖਾਧੀ ਅਤੇ ਉਹ ਨਹੀਂ ਮੁਕਰੇਗਾ,
ਤੂੰ ਮਲਕਿ-ਸਿਦਕ ਦੀ ਪਦਵੀ ਦੇ ਅਨੁਸਾਰ
ਸਦਾ ਤੀਕ ਦਾ ਜਾਜਕ ਹੈਂ।
5ਪ੍ਰਭੁ ਤੇਰੇ ਸੱਜੇ ਹੱਥ ਤੇ ਹੈ,
ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
6ਉਹ ਕੌਮਾਂ ਵਿੱਚ ਨਿਆਉਂ ਕਰੇਗਾ,
ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ,
ਉਹ ਖੋਪਰੀਆਂ ਨੂੰ ਬਹੁਤਿਆਂ ਦੇਸ਼ਾਂ ਵਿੱਚ ਵਿੰਨ੍ਹ
ਸੁੱਟੇਗਾ।
7ਉਹ ਰਾਹ ਵਿੱਚ ਨਦੀ ਦੇ ਪਾਣੀ ਨੂੰ ਪੀਵੇਗਾ,
ਤਾਂ ਹੀ ਉਹ ਸਿਰ ਉੱਚਾ ਕਰੇਗਾ।।

Highlight

Copy

Compare

Share

None

Want to have your highlights saved across all your devices? Sign up or sign in

Videos for ਜ਼ਬੂਰਾਂ ਦੀ ਪੋਥੀ 110