YouVersion Logo
Search Icon

ਜ਼ਬੂਰਾਂ ਦੀ ਪੋਥੀ 113

113
ਰੂੜੀ ਤੋਂ ਚੁੱਕਣ ਵਾਲਾ
1ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ
ਕਰੋ,
ਯਹੋਵਾਹ ਦੇ ਨਾਮ ਦੀ ਉਸਤਤ ਕਰੋ!
2ਯਹੋਵਾਹ ਦਾ ਨਾਮ ਮੁਬਾਰਕ ਹੋਵੇ,
ਹੁਣ ਤੋਂ ਲੈ ਕੇ ਸਦੀਪ ਕਾਲ ਤੀਕੁਰ!
3ਸੂਰਜ ਦੇ ਚੜ੍ਹਨ ਤੋਂ ਉਹ ਦੇ ਲਹਿਣ ਤੀਕ
ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
4ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ,
ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
5ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ?
ਜਿਹੜਾ ਉਚਿਆਈ ਤੇ ਵੱਸਦਾ ਹੈ,
6ਜਿਹੜਾ ਆਪਣੇ ਆਪ ਨੂੰ ਨੀਵੀਆਂ ਕਰਦਾ ਹੈ,
ਭਈ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
7ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ
ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
8ਭਈ ਉਹ ਨੂੰ ਪਤਵੰਤਾਂ ਵਿੱਚ,
ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ
ਬਿਠਾਵੇ।
9ਉਹ ਬੇਉਲਾਦ ਤੀਵੀਂ ਦਾ ਘਰ ਵਸਾਉਂਦਾ,
ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ
ਕਰਦਾ ਹੈ।
ਹਲਲੂਯਾਹ!।।

Highlight

Copy

Compare

Share

None

Want to have your highlights saved across all your devices? Sign up or sign in

Videos for ਜ਼ਬੂਰਾਂ ਦੀ ਪੋਥੀ 113