YouVersion Logo
Search Icon

ਜ਼ਬੂਰਾਂ ਦੀ ਪੋਥੀ 121

121
ਯਹੋਵਾਹ ਰਾਖਾ ਹੈ
ਜਾਤ੍ਰਾ ਦਾ ਗੀਤ
1ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ,
ਮੇਰੀ ਸਹਾਇਤਾ ਕਿੱਥੋਂ ਆਵੇਗੀ?
2ਮੇਰੀ ਸਹਾਇਤਾ ਯਹੋਵਾਹ ਤੋਂ ਹੈ,
ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
3ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ,
ਤੇਰਾ ਰਾਖਾ ਨਾ ਉਂਘਲਾਵੇਗਾ,
4ਵੇਖ, ਇਸਰਾਏਲ ਦਾ ਰਾਖਾ
ਨਾ ਉਂਘਲਾਵੇਗਾ ਨਾ ਸੌਵੇਂਗਾ!
5ਯਹੋਵਾਹ ਤੇਰਾ ਰਾਖਾ ਹੈ,
ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।
6ਨਾ ਦਿਨੇ ਸੂਰਜ ਤੈਨੂੰ ਮਾਰੇਗਾ,
ਨਾ ਰਾਤੀਂ ਚੰਦਰਮਾ।
7ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਛਿਆ ਕਰੇਗਾ,
ਉਹ ਤੇਰੀ ਜਾਨ ਦੀ ਰੱਛਿਆ ਕਰੇਗਾ।
8ਯਹੋਵਾਹ ਤੇਰੇ ਅੰਦਰ ਬਾਹਰ ਆਉਣ ਜਾਣ ਦੀ
ਹੁਣ ਤੋਂ ਲੈ ਕੇ ਸਦੀਪ ਕਾਲ ਤੀਕ ਰੱਛਿਆ
ਕਰੇਗਾ!।।

Highlight

Copy

Compare

Share

None

Want to have your highlights saved across all your devices? Sign up or sign in