YouVersion Logo
Search Icon

ਜ਼ਬੂਰਾਂ ਦੀ ਪੋਥੀ 141

141
ਪਵਿੱਤਰਤਾਈ ਲਈ ਸ਼ਾਮਾਂ ਦੀ ਪ੍ਰਾਰਥਨਾ
ਦਾਊਦ ਦਾ ਭਜਨ
1ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ
ਕਰ,
ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ
ਲਾ
2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਙੁ ਠਹਿਰੇ,
ਅਤੇ ਮੇਰੇ ਹੱਥਾਂ ਦਾ ਉਠਾਉਣਾ ਸੰਝ ਦੀ ਭੇਟ ਵਰਗਾ
ਹੋਵੇ।
3ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ,
ਮੇਰੇ ਬੁੱਲ੍ਹਾਂ ਦੇ ਦਰ ਉੱਤੇ ਰਾਖਾ ਰੱਖ!
4ਮੇਰੇ ਦਿਲ ਨੂੰ ਕਿਸੀ ਬੁਰੀ ਗੱਲ ਵੱਲ ਨਾ ਮੋੜ,
ਭਈ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ
ਪਵਾਂ,
ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ
ਦੇਹ
5ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ,
ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ,
ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, -
ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਵੀ ਮੇਰੀ ਪ੍ਰਾਰਥਨਾ
ਹੁੰਦੀ ਰਹੇਗੀ।।
6ਉਨ੍ਹਾਂ ਦੇ ਨਿਆਈ ਚਟਾਨ ਦੇ ਪਾਸੇ ਤੋਂ ਡੇਗੇ ਗਏ,
ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਭਈ ਓਹ
ਮਿੱਠੀਆ ਹਨ।
7ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ,
ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਤੇ
ਖਿੰਡਾਈਆਂ ਗਈਆਂ।
8ਹੇ ਪ੍ਰਭੁ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ,
ਮੈਂ ਤੇਰਾ ਸ਼ਰਨਾਰਥੀ ਹਾਂ,
ਮੇਰੇ ਪ੍ਰਾਣ ਨਾ ਕੱਢ !
9ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ,
ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!
10ਦੁਸ਼ਟ ਆਪਣੇ ਹੀ ਜਾਲਾਂ ਵਿੱਚ ਡਿੱਗ ਪੈਣ,
ਜਿਸ ਵੇਲੇ ਮੈਂ ਲੰਘ ਜਾਵਾਂ ! ।।

Highlight

Copy

Compare

Share

None

Want to have your highlights saved across all your devices? Sign up or sign in

Videos for ਜ਼ਬੂਰਾਂ ਦੀ ਪੋਥੀ 141