YouVersion Logo
Search Icon

ਜ਼ਬੂਰਾਂ ਦੀ ਪੋਥੀ 142

142
ਇਕਲਾਪੇ ਦੀ ਦੁਹਾਈ
ਦਾਊਦ ਦਾ ਮਸਕੀਲ ਜਦ ਉਹ ਗੁਫ਼ਾ ਵਿੱਚ ਸੀ, ਪ੍ਰਾਰਥਨਾ
1ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ
ਦਿੰਦਾ ਹਾਂ,
ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ
ਕਰਦਾ ਹੈਂ,
2ਮੈ ਆਪਣੀ ਫ਼ਰਿਆਦ ਉਹ ਦੇ ਅੱਗੇ ਫੋਲਦਾ ਹਾਂ,
ਮੈਂ ਆਪਣਾ ਦੁਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
3ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ,
ਤਾਂ ਤੂੰ ਮੇਰੀ ਚਾਲ ਜਾਣਦਾ ਸੈਂ।
ਜਿਸ ਰਾਹ ਮੈਂ ਚੱਲਦਾ ਹਾਂ,
ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
4ਨਿਗਾਹ ਕਰ ਕੇ ਸੱਜੇ ਪਾਸੇ ਵੇਖ,
ਭਈ ਮੇਰਾ ਸਿਆਣੂ ਕੋਈ ਨਹੀਂ ਹੈ,
ਮੇਰੀ ਪਨਾਹ ਜਾਂਦੀ ਰਹੀ,
ਮੇਰੀ ਜਾਨ ਦਾ ਪੁੱਛਣ ਗਿੱਛਣ ਵਾਲਾ ਕੋਈ ਨਹੀਂ !
5ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ,
ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ,
ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
6ਮੇਰੇ ਚਿੱਲਾਉਣੇ ਉੱਤੇ ਧਿਆਨ ਦੇਹ,
ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ,
ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ,
ਕਿਉਂ ਜੋ ਓਹ ਮੈਥੋਂ ਬਲਵਾਨ ਹਨ!
7ਮੇਰੀ ਜਾਨ ਕੈਦੋਂ ਬਾਹਰ ਕੱਢ,
ਭਈ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ,
ਧਰਮੀ ਮੈਨੂੰ ਆਨ ਘੇਰਨਗੇ,
ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ! ।।

Highlight

Copy

Compare

Share

None

Want to have your highlights saved across all your devices? Sign up or sign in

Videos for ਜ਼ਬੂਰਾਂ ਦੀ ਪੋਥੀ 142