YouVersion Logo
Search Icon

ਜ਼ਬੂਰਾਂ ਦੀ ਪੋਥੀ 147

147
ਪ੍ਰਭੁ ਮਹਾਨ ਤੇ ਸ਼ਕਤੀਮਾਨ ਹੈ
1ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ,
ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ!
2ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ,
ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ
ਕਰਦਾ ਹੈ।
3ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ,
ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
4ਉਹ ਤਾਰਿਆਂ ਦੀ ਗਿਣਤੀ ਕਰਦਾ ਹੈ,
ਅਤੇ ਉਨ੍ਹਾਂ ਸਾਰਿਆਂ ਦੇ ਨਾਉਂ ਬੁਲਾਉਂਦਾ ਹੈ।
5ਸਾਡਾ ਪ੍ਰਭੁ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ,
ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
6ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ,
ਉਹ ਦੁਸ਼ਟਾਂ ਨੂੰ ਧਰਤੀ ਤੀਕ ਨਿਵਾ ਦਿੰਦਾ ਹੈ।।
7ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ,
ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
8ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ,
ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ।
ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
9ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ,
ਨਾਲੇ ਕਾਵਾਂ ਦੇ ਬੱਚਿਆਂ ਨੂੰ ਜਦ ਓਹ ਪੁਕਾਰਦੇ
ਹਨ।
10ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ,
ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
11ਯਹੋਵਾਹ ਆਪਣਾ ਭੈ ਮੰਨਣ ਵਾਲਿਆਂ ਉੱਤੇ
ਰੀਝਦਾ ਹੈ,
ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
12ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ,
ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!
13ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ,
ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ
ਹੈ।
14ਉਹ ਤੇਰੀਆਂ ਹੱਦਾ ਵਿੱਚ ਸੁਲ੍ਹਾ ਰੱਖਦਾ ਹੈ,
ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
15ਉਹ ਆਪਣਾ ਹੁਕਮ ਧਰਤੀ ਉੱਤੇ ਘੱਲਦਾ ਹੈ,
ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
16ਉਹ ਬਰਫ਼ ਉੱਨ ਵਾਂਙੁ ਪਾਉਂਦਾ ਹੈ,
ਅਤੇ ਕੱਕਰ ਸੁਆਹ ਵਾਂਙੁ ਖਿੰਡਾਉਂਦਾ ਹੈ।
17ਉਹ ਆਪਣੀ ਬਰਫ਼ ਨੂੰ ਟੁਕੜੇ ਟੁਕੜੇ ਕਰ ਕੇ
ਸੁੱਟਦਾ ਹੈ,
ਉਹ ਦੇ ਪਾਲੇ ਅੱਗੇ ਕੌਣ ਖੜਾ ਰਹਿ ਸੱਕਦਾ ਹੈ?
18ਉਹ ਆਪਣਾ ਹੁਕਮ ਘੱਲ ਕੇ ਉਨ੍ਹਾਂ ਨੂੰ ਪਿਘਲਾ
ਦਿੰਦਾ ਹੈ,
ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵੱਗ ਪੈਂਦੇ
ਹਨ।
19ਉਹ ਯਾਕੂਬ ਨੂੰ ਆਪਣੇ ਹੁਕਮ,
ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਉਂ
ਦੱਸਦਾ ਹੈ।
20ਉਸ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ,
ਅਤੇ ਉਹ ਦੇ ਨਿਆਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ
ਨਹੀਂ।
ਹਲਲੂਯਾਹ !

Highlight

Copy

Compare

Share

None

Want to have your highlights saved across all your devices? Sign up or sign in