ਜ਼ਬੂਰਾਂ ਦੀ ਪੋਥੀ 150
150
ਸਾਜਾਂ ਨਾਲ ਉਸਤਤ
1ਹਲਲੂਯਾਹ!
ਉਹ ਦੇ ਪਵਿੱਤਰ ਅਸਥਾਨ ਵਿੱਚ ਪਰਮੇਸ਼ੁਰ ਦੀ
ਉਸਤਤ ਕਰੋ,
ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ
ਕਰੋ!
2ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ
ਉਸਤਤ ਕਰੋ,
ਉਹ ਦੀ ਅਤਯੰਤ ਮਹਾਨਤਾ ਦੇ ਜੋਗ ਉਹ ਦੀ
ਉਸਤਤ ਕਰੋ!
3ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ,
ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ!
4ਤਬਲੇ ਤੇ ਨਿਰਤਕਾਰੀ ਨਾਲ ਉਹ ਦੀ ਉਸਤਤ ਕਰੋ,
ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!
5ਸਪਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ
ਉਸਤਤ ਕਰੋ,
ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ
ਕਰੋ!
6ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ!
ਹਲਲੂਯਾਹ! ।।
Currently Selected:
ਜ਼ਬੂਰਾਂ ਦੀ ਪੋਥੀ 150: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.