YouVersion Logo
Search Icon

ਜ਼ਬੂਰਾਂ ਦੀ ਪੋਥੀ 2

2
ਯਹੋਵਾਹ ਦਾ ਰਾਜ
1ਕੌਮਾਂ ਕਾਹਨੂੰ ਡੰਡ ਪਾਉਂਦੀਆਂ ਹਨ,
ਅਤੇ ਉੱਮਤਾਂ ਵਿਅਰਥ ਸੋਚਾਂ ਕਿਉਂ ਕਰਦੀਆਂ ਹਨ?
2ਯਹੋਵਾਹ ਅਰ ਉਹ ਦੇ ਮਸੀਹ ਦੇ ਵਿਰੁੱਧ
ਧਰਤੀ ਦੇ ਰਾਜੇ ਉੱਠ ਖੜੇ ਹੋਏ,
ਅਤੇ ਹਾਕਮ ਆਪੋ ਵਿੱਚ ਮਤਾ ਪਕਾਉਂਦੇ ਹਨ
3ਭਈ ਆਓ, ਅਸੀਂ ਉਨ੍ਹਾਂ ਦਿਆਂ ਬੰਧਨਾਂ ਨੂੰ ਤੋੜ
ਛੱਡੀਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉਦਾਲਿਓਂ
ਲਾਹ ਸੁੱਟੀਏ।।
4ਜਿਹੜਾ ਸੁਰਗ ਵਿੱਚ ਬੈਠਾ ਹੈ ਉਹ ਹੱਸੇਗਾ,
ਪ੍ਰਭੁ ਓਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ
5ਤਦ ਉਹ ਓਹਨਾਂ ਨਾਲ ਆਪਣੇ ਕ੍ਰੋਧ ਵਿੱਚ
ਬੋਲੇਗਾ,
ਅਤੇ ਆਪਣੇ ਕੋਪ ਨਾਲ ਓਹਨਾਂ ਨੂੰ ਔਖਿਆਂ
ਕਰੇਗਾ।।
6ਪਰ ਮੈਂ ਆਪਣੇ ਪਵਿੱਤਰ ਪਰਬਤ ਸੀਯੋਨ ਉੱਤੇ
ਆਪਣੇ ਪਾਤਸ਼ਾਹ ਨੂੰ ਬਹਾ ਦਿੱਤਾ ਹੈ।।
7ਮੈਂ ਫ਼ਰਮਾਨ ਦਾ ਹੋਕਾ ਦਿਆਂਗਾ,
ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤ੍ਰ
ਹੈਂ,
ਮੈਂ ਅੱਜ ਤੈਨੂੰ ਜਨਮ ਦੁਆਇਆ ਹੈ।
8ਮੈਥੋਂ ਮੰਗ ਅਤੇ ਮੈਂ ਕੌਮਾਂ ਤੇਰੀ ਮੀਰਾਸ,
ਅਤੇ ਧਰਤੀ ਦੇ ਕੰਢੇ ਤੇਰੀ ਮਿਲਖ ਕਰ ਦਿਆਂਗਾ।
9ਤੂੰ ਲੋਹੇ ਦੇ ਡੰਡੇ ਨਾਲ ਓਹਨਾਂ ਨੂੰ ਭੰਨ ਸੁੱਟੇਂਗਾ,
ਘੁਮਿਆਰ ਦੇ ਭਾਂਡੇ ਵਾਂਙੁ ਤੂੰ ਓਹਨਾਂ ਨੂੰ ਚਕਨਾਚੂਰ
ਕਰ ਦੇਵੇਂਗਾ।।
10ਸੋ ਹੁਣ ਹੇ ਰਾਜਿਓ, ਸਿਆਣੇ ਬਣੋ,
ਅਤੇ ਹੇ ਧਰਤੀ ਦੇ ਨਿਆਈਓ, ਤੁਸੀਂ ਸਮਝ
ਜਾਓ।
11ਭੈ ਨਾਲ ਯਹੋਵਾਹ ਦੀ ਸੇਵਾ ਕਰੋ
ਅਤੇ ਕੰਬਦੇ ਕੰਬਦੇ ਖੁਸ਼ੀ ਮਨਾਓ,
12ਪੁੱਤ੍ਰ ਨੂੰ#2:12 ਅਥਵਾ, (1) ਚੁਣਵੇਂ ਨੂੰ ਚੂੰਮੋ, (2) ਸਾਫ਼ ਦਿਲੀ ਨਾਲ ਚੂੰਮੋ, (3) ਸਿੱਖਿਆ ਲੈ । ਚੁੰਮੋ ਮਤੇ ਉਹ ਕ੍ਰੋਧ ਵਿੱਚ ਆਵੇ,
ਅਤੇ ਤੁਸੀਂ ਰਾਹ ਵਿੱਚ ਹੀ ਨਾਸ ਹੋ ਜਾਓ,
ਕਿਉਂ ਜੋ ਉਸ ਦਾ ਕ੍ਰੋਧ ਝੱਟ ਭੜਕ ਉੱਠੇਗਾ।
ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ
ਹਨ।।

Highlight

Copy

Compare

Share

None

Want to have your highlights saved across all your devices? Sign up or sign in