YouVersion Logo
Search Icon

ਜ਼ਬੂਰਾਂ ਦੀ ਪੋਥੀ 37

37
ਧਰਮੀਆਂ ਅਤੇ ਦੁਸ਼ਟਾਂ ਦੇ ਅੰਤ
ਦਾਊਦ ਦਾ#37:0 ਇਹ ਬਾਈ ਅੱਖਰਾ ਜ਼ਬੂਰ ਹੈ ।
1ਬੁਰਿਆਂ ਦੇ ਕਾਰਨ ਨਾ ਕੁੜ੍ਹ,
ਕੁਕਰਮੀਆਂ ਵੱਲੋਂ ਨਾ ਸੜ।
2ਓਹ ਤਾਂ ਘਾਹ ਵਾਂਙੁ ਛੇਤੀ ਕੁਮਲਾ ਜਾਣਗੇ,
ਅਤੇ ਸਾਗ ਪੱਤ ਵਾਂਙੁ ਮੁਰਝਾ ਜਾਣਗੇ।
3ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ,
ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।
4ਤੂੰ ਯਹੋਵਾਹ ਉੱਤੇ ਨਿਹਾਲ ਰਹੁ,
ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
5ਆਪਣਾ ਰਾਹ ਯਹੋਵਾਹ ਦੇ ਗੋਚਰਾ ਕਰ,
ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ
ਕਰੇਗਾ।
6ਉਹ ਤੇਰੇ ਧਰਮ ਦੇ ਚਾਨਣ ਵਾਂਙੁ,
ਅਤੇ ਤੇਰੇ ਨਿਆਉਂ ਨੂੰ ਦੁਪਹਿਰ ਵਾਂਙੁ ਪਰਕਾਸ਼ਤ
ਕਰੇਗਾ।#37:6 ਅਥਵਾ, ਕੱਢੇਗਾ ।
7ਯਹੋਵਾਹ ਦੇ ਅੱਗੇ ਚੁੱਪ ਚਾਪ ਰਹੁ ਅਤੇ ਧੀਰਜ
ਨਾਲ ਉਹ ਦੀ ਉਡੀਕ ਰੱਖ,
ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ
ਸਫਲ ਹੁੰਦਾ ਹੈ,
ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
8ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇਹ,
ਨਾ ਕੁੜ੍ਹ – ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ।।
9ਕੁਕਰਮੀ ਤਾਂ ਛੇਕੇ ਜਾਣਗੇ,
ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਓਹੋ ਧਰਤੀ
ਦੇ ਵਾਰਸ ਹੋਣਗੇ।
10ਹੁਣ ਥੋੜਾ ਹੀ ਚਿਰ ਰਹਿੰਦਾ ਹੈ ਭਈ ਦੁਸ਼ਟ ਨਹੀਂ
ਹੋਵੇਗਾ,
ਤੂੰ ਉਸ ਦੀ ਠੌਰ ਨੂੰ ਗੌਹ ਨਾਲ ਵੇਖੇਂਗਾ,
ਪਰ ਉਹ ਕਿਤੇ ਨਾ ਹੋਵੇਗਾ।
11ਪਰ ਅਧੀਨ ਧਰਤੀ ਦੇ ਵਾਰਸ ਹੋਣਗੇ,
ਅਤੇ ਬਹੁਤੇ ਸੁਖ ਕਰਕੇ ਆਪਣੇ ਆਪ ਨੂੰ ਨਿਹਾਲ
ਕਰਨਗੇ।
12ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ,
ਅਤੇ ਉਹ ਦੇ ਉੱਤੇ ਆਪਣੇ ਦੰਦੇ ਕਰੀਚਦਾ ਹੈ।
13ਪ੍ਰਭੁ ਉਸ ਦੇ ਉੱਤੇ ਹੱਸੇਗਾ,
ਕਿਉਂ ਜੋ ਉਹ ਵੇਖਦਾ ਹੈ ਭਈ ਉਸ ਦਾ ਦਿਨ
ਆਉਂਦਾ ਪਿਆ ਹੈ।
14ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁਖ
ਖਿੱਚਿਆ ਹੈ
ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ,
ਅਤੇ ਸਿੱਧੇ ਚਾਲ ਚਲਣ ਵਾਲਿਆਂ ਨੂੰ ਜਾਨੋਂ ਮਾਰ
ਸੁੱਟਣ।
15ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧਸੇਗੀ,
ਅਤੇ ਉਨ੍ਹਾਂ ਦੇ ਧਣੁਖ ਭੰਨੇ ਜਾਣਗੇ।
16ਧਰਮੀ ਦਾ ਥੋੜਾ
ਕਈਆਂ ਦੁਸ਼ਟਾਂ ਦੇ ਬਾਹਲੇ ਨਾਲੋਂ ਵੀ ਚੰਗਾ ਹੈ ।
17ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆਂ ਜਾਣਗੀਆਂ,
ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ।
18ਯਹੋਵਾਹ ਪੂਰਨ-ਪੁਰਖਾਂ ਦੇ ਦਿਨ ਜਾਣਦਾ ਹੈ,
ਅਤੇ ਉਨ੍ਹਾਂ ਦਾ ਅਧਕਾਰ ਸਦਾ ਤੀਕ ਰਹੇਗਾ।
19ਓਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ,
ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।।
20ਦੁਸ਼ਟ ਨਾਸ ਹੋ ਜਾਣਗੇ,
ਅਤੇ ਯਹੋਵਾਹ ਦੇ ਵੈਰੀ ਜੂਹਾਂ ਦੀ ਸ਼ਾਨ ਵਰਗੇ
ਹੋਣਗੇ,
ਓਹ ਮਿਟ ਜਾਣਗੇ ਸਗੋਂ ਧੂੰਏਂ ਵਾਂਙੁ ਮਿਟ ਜਾਣਗੇ ।
21ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ,
ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ।
22ਉਹ ਦੇ ਮੁਬਾਰਕ ਲੋਗ ਧਰਤੀ ਦੇ ਵਾਰਸ ਹੋਣਗੇ,
ਪਰ ਉਹ ਦੇ ਸਰਾਪੀ ਛੇਕੇ ਜਾਣਗੇ।
23ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ,
ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
24ਭਾਵੇਂ ਉਹ ਡਿੱਗ ਹੀ ਪਵੇ ਪਰ ਡਿੱਗਿਆ ਨਹੀਂ
ਰਹੇਗਾ,
ਕਿਉਂ ਜੋ ਯਹੋਵਾਹ ਉਹ ਦਾ ਹੱਥ ਥੰਮ੍ਹਦਾ ਹੈ।
25ਮੈਂ ਜੁਆਨ ਸਾਂ ਅਤੇ ਹੁਣ ਬੁੱਢਾ ਹੋ ਗਿਆ ਹਾਂ,
ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ,
ਨਾ ਉਸ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਡਿੱਠਾ ਹੈ।
26ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ
ਹੈ,
ਅਤੇ ਉਸ ਦੀ ਅੰਸ ਮੁਬਾਰਕ ਹੈ।।
27ਬੁਰਿਆਈ ਤੋਂ ਹਟ, ਭਲਿਆਈ ਕਰ,
ਅਤੇ ਸਦਾ ਤੀਕ ਵੱਸ।
28ਯਹੋਵਾਹ ਤਾਂ ਨਿਆਉਂ ਨਾਲ ਪ੍ਰੇਮ ਰੱਖਦਾ ਹੈ,
ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ,
ਉਨ੍ਹਾਂ ਦੀ ਸਦਾ ਤੋੜੀ ਰੱਛਿਆ ਹੁੰਦੀ ਹੈ,
ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
29ਧਰਮੀ ਧਰਤੀ ਦੇ ਵਾਰਸ ਹੋਣਗੇ,
ਅਤੇ ਸਦਾ ਉਸ ਉੱਤੇ ਵੱਸਣਗੇ।
30ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ,
ਅਤੇ ਉਹ ਦੀ ਰਸਨਾ ਨਿਆਉਂ ਦੀ ਗੱਲ ਕਰਦੀ ਹੈ।
31ਉਹ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ
ਹੈ,
ਉਹ ਦੇ ਪੈਰ ਕਦੀ ਨਾ ਤਿਲਕਣਗੇ।
32ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ,
ਭਈ ਉਹ ਨੂੰ ਜਾਨੋਂ ਮਾਰੇ।
33ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ
ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ
ਦੋਸ਼ੀ ਨਾ ਠਹਿਰਾਵੇਗਾ।।
34ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਨਾ
ਕਰ,
ਤਾਂ ਉਹ ਤੈਨੂੰ ਉੱਚਾ ਕਰੇਗਾ ਭਈ ਤੂੰ ਧਰਤੀ ਦਾ
ਵਾਰਸ ਬਣੇਂ।
ਤੂੰ ਦੁਸ਼ਟ ਦਾ ਛੇਕਿਆ ਜਾਣਾ ਵੇਖੇਂਗਾ।
35ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ,
ਅਤੇ ਆਪਣੀ ਨਿਜ ਭੂਮੀ ਵਿੱਚ ਹਰੇ ਭਰੇ ਬੂਟੇ
ਵਾਂਙੁ ਖਿੱਲਰਦਿਆਂ ਡਿੱਠਾ।
36ਪਰ ਉਹ ਲੰਘ ਹੀ ਗਿਆ ਅਤੇ ਵੇਖੋ, ਉਹ ਹੈ ਹੀ
ਨਹੀਂ,
ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।
37ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ,
ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।
38ਪਰ ਅਪਰਾਧੀ ਇਕੱਠੇ ਹੀ ਨਾਸ ਹੋ ਜਾਣਗੇ, ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ!
39ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ,
ਅਰ ਦੁਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ
40ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ,
ਅਤੇ ਉਨ੍ਹਾਂ ਨੂੰ ਛੁਡਾਉਂਦਾ ਹੈ,
ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਹੈ ਅਤੇ ਉਨ੍ਹਾਂ
ਨੂੰ ਬਚਾਉਂਦਾ ਹੈ,
ਕਿਉਂ ਜੋ ਓਹ ਉਸ ਦੀ ਸ਼ਰਨ ਆਏ ਹਨ।।

Highlight

Copy

Compare

Share

None

Want to have your highlights saved across all your devices? Sign up or sign in

Videos for ਜ਼ਬੂਰਾਂ ਦੀ ਪੋਥੀ 37