ਜ਼ਬੂਰਾਂ ਦੀ ਪੋਥੀ 49
49
ਧਨ ਧੋਖਾ ਹੈ
ਸੁਰ ਪਤੀ ਲਈ ਕੋਰਹ ਦੇ ਪੁੱਤ੍ਰਾਂ ਦਾ ਭਜਨ
1ਹੇ ਸਾਰੇ ਲੋਕੋ, ਏਹ ਸੁਣੋ,
ਹੇ ਜਗਤ ਦੇ ਸਾਰੇ ਵਾਸੀਓ, ਕੰਨ ਲਾਓ!
2ਕੀ ਉੱਚ#49:2 ਮਨੁੱਖ ਦੇ ਪੁੱਤ੍ਰ । ਕੀ ਨੀਚ,#49:2 ਆਦਮੀ ਦਾ ਪੁੱਤ੍ਰ ।
ਧਨੀ ਅਤੇ ਕੰਗਾਲ ਇਕੱਠੇ।
3ਮੇਰੇ ਮੂੰਹ ਵਿੱਚੋਂ ਬੁੱਧ ਦੀਆਂ ਗੱਲਾਂ ਨਿੱਕਲਣਗੀਆਂ,
ਅਤੇ ਮੇਰੇ ਮਨ ਦਾ ਵਿਚਾਰ ਗਿਆਨ ਦਾ ਹੋਵੇਗਾ।
4ਮੈਂ ਆਪਣਾ ਕੰਨ ਦਰਿਸ਼ਟਾਂਤ ਵੱਲ ਲਾਵਾਂਗਾ,
ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਗਾਂ।।
5ਬੁਰੇ ਦਿਨਾਂ ਵਿੱਚ ਮੈਂ ਕਿਉਂ ਡਰਾ,
ਜਦ ਧੋਖੇ ਬਾਜ਼ਾਂ ਦੀ ਬਦੀ ਮੈਨੂੰ ਘੇਰ ਲੈਂਦੀ ਹੈ
6ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ
ਹਨ,
ਅਤੇ ਆਪਣੇ ਧਨ ਦੀ ਬਹੁਤਾਇਤ ਉੱਤੇ ਫੁੱਲਦੇ
ਹਨ,
7ਉਨ੍ਹਾਂ ਵਿੱਚੋਂ ਕੋਈ ਆਪਣੇ ਭਰਾ ਦਾ ਨਿਸਤਾਰਾ ਕਰ
ਨਹੀਂ ਸੱਕਦਾ,
ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪਰਾਸਚਿਤ ਦੇ
ਸੱਕਦਾ ਹੈ,
8ਕਿਉਂ ਜੋ ਉਨ੍ਹਾਂ ਦੀ ਜਾਨ ਦਾ ਨਿਸਤਾਰਾ ਮਹਿੰਗਾ ਹੈ,
ਅਤੇ ਉਹ ਸਦਾ ਤੀਕ ਅਸਾਧ ਹੈ,
9ਭਈ ਉਹ ਅਨੰਤ ਕਾਲ ਤੀਕ ਜੀਉਂਦਾ ਰਹੇ,
ਅਤੇ ਗੋਰ ਨੂੰ ਨਾ ਵੇਖੇ।
10ਉਹ ਤਾਂ ਵੇਖਦਾ ਹੈ ਭਈ ਬੁੱਧਵਾਨ ਵੀ ਮਰਦੇ,
ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ,
ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।
11ਉਨ੍ਹਾਂ ਦੇ ਅੰਦਰ ਇਹ ਫੁਰਨਾ ਹੈ
ਭਈ ਸਾਡੇ ਘਰ ਘਰ ਸਦਾ ਤੀਕ
ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ,
ਓਹ ਆਪਣੀਆਂ ਆਪਣੀਆਂ ਭੂਮੀਆਂ ਉੱਤੇ
ਆਪਣੇ ਨਾਉਂ ਰੱਖਦੇ ਹਨ।
12ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ,
ਉਹ ਡੰਗਰਾਂ ਦੇ ਤੁੱਲ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ।
13ਉਨ੍ਹਾਂ ਦੀ ਏਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ,
ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ,
ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ।।
ਸਲਹ।।
14ਇੱਜੜ ਵਾਂਙੁ ਓਹ ਪਤਾਲ ਵਿੱਚ ਰੱਖੇ ਜਾਂਦੇ ਹਨ,
ਮੌਤ ਉਨ੍ਹਾਂ ਦਾ ਅਯਾਲੀ ਹੋਵੇਗੀ,
ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ।
ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ ਜਾਵੇਗਾ,
ਉਹ ਦਾ ਕੋਈ ਟਿਕਾਣਾ ਨਾ ਰਹੇਗਾ।
15ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ
ਤੋਂ ਨਿਸਤਾਰਾ ਦੇਵੇਗਾ,
ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ ।।ਸਲਹ।।
16ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ,
ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,
17ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲੈ
ਜਾਵੇਗਾ,
ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
18ਭਾਵੇਂ ਉਹ ਆਪਣੇ ਜੀਉਂਦੇ ਜੀ ਆਪਣੀ ਜਾਨ ਨੂੰ
ਮੁਬਾਰਕ ਆਖਦਾ. –
ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ
ਸਲਾਹੁਣਗੇ, -
19ਤਦ ਵੀ ਉਹ ਆਪਣੇ ਪਿਉ ਦਾਦਿਆਂ ਦੀ ਪੀੜ੍ਹੀ
ਵਿੱਚ ਜਾ ਰਲੇਗਾ,
ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।
20ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ
ਰੱਖਦਾ,
ਉਹ ਡੰਗਰਾਂ ਦੇ ਤੁੱਲ ਹੈ ਜਿਹੜੇ ਨਸ਼ਟ ਹੋ ਜਾਂਦੇ
ਹਨ!।।
Currently Selected:
ਜ਼ਬੂਰਾਂ ਦੀ ਪੋਥੀ 49: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.