YouVersion Logo
Search Icon

ਜ਼ਬੂਰਾਂ ਦੀ ਪੋਥੀ 5

5
ਰਾਖੀ ਲਈ ਅੰਮ੍ਰਿਤ ਵੇਲੇ ਦੀ ਬੇਨਤੀ
ਸੁਰ ਪਤੀ ਲਈ ਬੰਸਰੀਆਂ ਨਾਲ, ਦਾਊਦ ਦਾ ਭਜਨ
1ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ,
ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ।
2ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ, ਮੇਰੀ ਦੁਹਾਈ
ਦੀ ਅਵਾਜ਼ ਸੁਣ,
ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ।
3ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਂਗਾ,
ਅੰਮ੍ਰਿਤ ਵੇਲੇ ਮੈਂ ਤੇਰੇ ਲਈ ਤਿਆਰੀ ਕਰ ਕੇ ਤੇਰੀ
ਉਡੀਕ ਕਰਾਂਗਾ।
4ਤੂੰ ਤਾਂ ਅਜੇਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ
ਪਰਸੰਨ ਹੋਵੇਂ,
ਬਦੀ ਤੇਰੇ ਨਾਲ ਟਿਕ ਨਹੀਂ ਸੱਕਦੀ।
5ਘੁਮੰਡੀ ਤੇਰੀਆਂ ਅੱਖਾਂ ਅੱਗੇ ਖਲੋ ਨਹੀਂ ਸੱਕਦੇ,
ਤੂੰ ਸਾਰਿਆਂ ਬਦਕਾਰਾਂ ਨਾਲ ਵੈਰ ਰੱਖਦਾ ਹੈਂ।
6ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ।
ਯਹੋਵਾਹ ਖ਼ੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।
7ਪਰ ਮੈਂ ਤੇਰੀ ਘਨੇਰੀ ਦਯਾ ਦੇ ਕਾਰਨ ਤੇਰੇ ਭਵਨ
ਵਿੱਚ ਆਵਾਂਗਾ,
ਮੈਂ ਤੇਰੇ ਭੈ ਨਾਲ ਤੇਰੀ ਪਵਿੱਤਰ ਹੈਕਲ#5:7 ਮੰਦਰ । ਵੱਲ ਮੱਥਾ
ਟੇਕਾਂਗਾ
8ਹੇ ਯਹੋਵਾਹ, ਮੇਰੇ ਘਾਤਿਆਂ ਦੇ ਕਾਰਨ ਆਪਣੇ
ਧਰਮ ਵਿੱਚ ਮੇਰੀ ਅਗਵਾਈ ਕਰ,
ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
9ਕਿਉਂ ਜੋ ਓਹਨਾਂ ਦੇ ਮੂੰਹ ਵਿੱਚ ਕੋਈ ਪਕਿਆਈ ਨਹੀਂ,
ਓਹਨਾਂ ਦਾ ਮਨ ਤਬਾਹੀ ਹੈ,
ਓਹਨਾਂ ਦਾ ਸੰਘ ਖੁਲ੍ਹੀ ਹੋਈ ਕਬਰ ਹੈ,
ਓਹ ਆਪਣੀਆਂ ਜੀਭਾਂ ਨਾਲ ਵਲ ਛਲ ਕਰਦੇ
ਹਨ ।
10ਹੇ ਪਰਮੇਸ਼ੁਰ, ਤੂੰ ਓਹਨਾਂ ਨੂੰ ਦੋਸ਼ੀ ਠਹਿਰਾ,
ਓਹ ਆਪਣਿਆਂ ਮਤਿਆਂ ਦੇ ਕਾਰਨ ਡਿੱਗ ਪੈਣ,
ਓਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਰਕੇ ਓਹਨਾਂ ਨੂੰ
ਧੱਕ ਦੇਹ
ਕਿਉਂ ਜੋ ਓਹ ਤੈਥੋਂ ਆਕੀ ਹੋਏ ਹਨ।।
11ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ,
ਓਹ ਸਦਾ ਜੈ ਜੈ ਕਾਰ ਕਰਨ ਕਿ ਤੂੰ ਓਹਨਾਂ ਨੂੰ
ਢੱਕਦਾ ਹੈਂ,
ਅਤੇ ਤੇਰੇ ਨਾਮ ਦੇ ਪ੍ਰੇਮੀ ਤੈਥੋਂ ਬਾਗ਼ ਬਾਗ਼ ਹੋਣ।
12ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ,
ਢਾਲ ਰੂਪੀ ਕਿਰਪਾ ਦੇ ਨਾਲ ਤੂੰ ਉਹ ਨੂੰ ਘੇਰੀਂ
ਰੱਖੇਂਗਾ।।

Highlight

Copy

Compare

Share

None

Want to have your highlights saved across all your devices? Sign up or sign in

Videos for ਜ਼ਬੂਰਾਂ ਦੀ ਪੋਥੀ 5