ਜ਼ਬੂਰਾਂ ਦੀ ਪੋਥੀ 88
88
ਅੱਤ ਦੁਖਿਆਰੇ ਦੀ ਹਾਹਾ ਕਾਰ ਗੀਤ, ਕੋਰਹ ਦੇ ਪੁੱਤ੍ਰਾਂ ਦਾ ਭਜਨ।
ਸੁਰ ਪਤੀ ਲਈ ਬਿਮਾਰੀ ਵਿੱਚ ਵਰਾਗ ਦੇ ਸੁਰ ਉੱਤੇ ਹੇਮਨ ਅਜ਼ਰਾਹੀ ਦਾ ਮਸ਼ਕੀਲ
1ਹੇ ਯਹੋਵਾਹ , ਮੇਰੀ ਮੁਕਤੀ ਦੇ ਪਰਮੇਸ਼ੁਰ,
ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ
ਦਿੱਤੀ।
2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ,
ਮੇਰੀ ਹਾਹਾ ਕਾਰ ਵੱਲ ਕੰਨ ਝੁੱਕਾ!
3ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ,
ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ
ਹੈ।
4ਮੈਂ ਗੋਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ
ਗਿਆ, ਮੈਂ ਨਿਰਬਲ ਮਰਦ ਵਰਗਾ ਹੋ ਗਿਆ ਹਾਂ।
5ਮੈਂ ਮੁਰਦਿਆਂ ਵਿੱਚ ਸੁੱਟਿਆਂ ਗਿਆ ਹਾਂ।
ਉਨ੍ਹਾਂ ਵੱਢਿਆਂ ਹੋਇਆਂ ਵਾਂਙੁ ਜਿਹੜੇ ਕਬਰ ਵਿਚ
ਲੇਟੇ ਪਏ ਹਨ,
ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ,
ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।
6ਤੈਂ ਮੈਨੂੰ ਅੱਤ ਡੂੰਘੀ ਗੋਰ,
ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਂਵਾਂ ਵਿੱਚ ਰੱਖਿਆ
ਹੈ।
7ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ
ਹੈ,
ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੈਂ ਮੈਨੂੰ ਦੁੱਖ
ਦਿੱਤਾ ਹੈ ।। ਸਲਹ।।
8ਮੇਰੇ ਜਾਣ ਪਛਾਣਾਂ ਨੂੰ ਤੈਂ ਮੈਥੋਂ ਦੂਰ ਕੀਤਾ,
ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ
ਹੋਇਆ ਹੈ,
ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ
ਜਾਂਦਾ!
9ਮੇਰੀਆਂ ਅੱਖਾਂ ਦੁਖ ਦੇ ਨਾਲ ਅੰਬ ਗਈਆਂ ਹਨ,
ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ,
ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।।
10ਕੀ ਤੂੰ ਮੁਰਦਿਆਂ ਨੂੰ ਅਚਰਜ ਵਿਖਾਵੇਂਗਾ?
ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ ?
।।ਸਲਹ।।
11ਕੀ ਕਬਰ ਵਿੱਚ ਤੇਰੀ ਦਯਾ,
ਅਤੇ ਨਰਕ ਕੁੰਡ#88:11 ਇਬਰ., ਅਬਦੋਨ । ਵਿੱਚ ਤੇਰੀ ਸਚਿਆਈ ਦਾ
ਵਰਨਣ ਹੋਵੇਗਾ?
12ਕੀ ਤੇਰੇ ਅਚਰਜ ਅਨ੍ਹੇਰੇ ਵਿੱਚ ਜਾਣੇ ਜਾਣਗੇ,
ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?
13ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ,
ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ
ਆਵੇਗੀ।
14ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ
ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?
15ਮੈਂ ਜੁਆਨੀ ਤੋਂ ਦੁਖਿਆ ਅਤੇ ਮਰਨਾਊ ਰਿਹਾ ਹਾਂ,
ਮੈਂ ਤੇਰੇ ਡਰ ਨੂੰ ਸਹਿ ਕੇ ਘਾਬਰ ਜਾਂਦਾ ਹਾਂ।
16ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ,
ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।
17ਉਨ੍ਹਾਂ ਨੇ ਪਾਣੀ ਵਾਂਙੁ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ,
ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।
18ਤੈਂ ਪ੍ਰੇਮੀ ਅਤੇ ਮਿੱਤ੍ਰ ਮੈਂਥੋਂ ਦੂਰ ਕਰ ਦਿੱਤੇ ਹਨ,
ਅਤੇ ਮੇਰੇ ਜਾਣ ਪਛਾਣ ਅਨ੍ਹੇਰ ਵਿੱਚ!।।
Currently Selected:
ਜ਼ਬੂਰਾਂ ਦੀ ਪੋਥੀ 88: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.