YouVersion Logo
Search Icon

ਜ਼ਬੂਰਾਂ ਦੀ ਪੋਥੀ 99

99
ਯਹੋਵਾਹ ਦੀ ਪਵਿੱਤਰਤਾ
1ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ,
ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ
ਡੋਲ ਉੱਠੇ!
2ਯਹੋਵਾਹ ਸੀਯੋਨ ਵਿੱਚ ਮਹਾਨ ਹੈ
ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ।
3ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ,
ਉਹ ਪਵਿੱਤਰ ਹੈ।।
4ਪਾਤਸ਼ਾਹ ਦੀ ਸਮਰੱਥਾ ਨਿਆਉਂ ਨਾਲ ਪ੍ਰੇਮ ਰੱਖਦੀ
ਹੈ,
ਤੂੰ ਸਿੱਧਿਆਈ ਨੂੰ ਕਾਇਮ ਰੱਖਦਾ ਹੈ,
ਤੂੰ ਹੀ ਯਾਕੂਬ ਵਿੱਚ ਨਿਆਉਂ ਅਤੇ ਧਰਮ ਕਰਦਾ ਹੈਂ।
5ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ,
ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ
ਟੇਕੋ,
ਉਹ ਪਵਿੱਤਰ ਹੈ।।
6ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ,
ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ,
ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ
ਉੱਤਰ ਦਿੱਤਾ।
7ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ
ਕਰਦਾ ਸੀ,
ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ,
ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।
8ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੈਂ ਉਨ੍ਹਾਂ ਨੂੰ ਉੱਤਰ ਦਿੱਤਾ,
ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ,
ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਵੀ ਸੀ।
9ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ,
ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ,
ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।।

Highlight

Copy

Compare

Share

None

Want to have your highlights saved across all your devices? Sign up or sign in

Video for ਜ਼ਬੂਰਾਂ ਦੀ ਪੋਥੀ 99